ਕਮਿਸ਼ਨਰ ਨਗਰ ਨਿਗਮ ਨੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਸ਼ਹਿਰ ਵਾਸੀਆਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਬਿਨ੍ਹਾਂ ਨਗਰ ਨਿਗਮ ਦੀ ਮਨਜੂਰੀ ਦੇ ਹਨ, ਉਹ ਜਲਦ ਤੋਂ ਜਲਦ ਆਪਣੇ ਗੈਰ ਕਾਨੂੰਨੀ ਕੁਨੈਕਸ਼ਨ ਨਗਰ ਨਿਗਮ ਤੋਂ ਮਨਜੂਰ ਕਰਵਾਉਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਸਾਹਮਣੇ ਅਤੇ ਆਸਪਾਸ ਪਾਣੀ ਦਾ ਛਿੜਕਾਅ ਨਾ ਕਰਨ ਅਤੇ ਨਾ ਹੀ ਆਪਣੀਆਂ ਗੱਡੀਆਂ ਧੋਣ। ਪਾਣੀ ਦੀ ਦੁਰਵਰਤੋਂ ਰੋਕਣ ਲਈ ਨਗਰ ਨਿਗਮ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਣ ਕੀਤਾ ਗਿਆ ਹੈ, ਜੋ ਸ਼ਹਿਰ ਵਿਚ ਗਸ਼ਤ ਕਰਕੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰ ਰਹੀਆਂ ਹਨ। ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ 16 ਮਈ ਤੋਂ 14 ਜੂਨ 2024 ਤੱਕ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਦੇ 17 ਚਲਾਨ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਤੋਂ 17 ਹਜ਼ਾਰ ਰੁਪਏ ਦਾ ਜ਼ੁਰਮਾਨਾ ਵਸੂਲਿਆ ਗਿਆ ਹੈ। ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਮੌਸਮ ਵਿਚ ਪਾਣੀ ਦਾ ਪੱਧਰ ਹੇਠਾਂ ਹੋਣ ਦੇ ਕਾਰਨ ਪਾਣੀ ਦੀ ਦੁਰਵਰਤੋਂ ਨਾ ਕੀਤੀ ਜਾਵੇ।

Previous article‘ਵਿਸ਼ਵ ਬਲੱਡ ਡੋਨਰ ਦਿਵਸ’ ਮੌਕੇ ਰੈੱਡ ਕਰਾਸ ਦਫ਼ਤਰ ਵਿਖੇ ਲਗਾਈ ਠੰਡੇ-ਮਿੱਠੇ ਜਲ ਦੀ ਛਬੀਲ
Next articleਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਛਬੀਲ ਅਤੇ ਲੰਗਰ ਸੇਵਾ ਦਾ ਆਯੋਜਨ