ਟਾਂਡਾ,(ਤਰਸੇਮ ਦੀਵਾਨਾ): ਇੰਸਪੈਕਟਰ  ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਸੁਰਿੰਦਰ ਲਾਂਬਾ ਨੇ ਜਿਲੇ ਅੰਦਰ ਨਸ਼ਾ ਸਮਗਲਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ।ਜਿਸ ਤਹਿਤ  ਸਰਬਜੀਤ ਸਿੰਘ ਬਾਹੀਆ ਐਸਪੀ ਇੰਨਵੈਸਟੀਕੇਸਨ ਹੁਸਿਆਰਪੁਰ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿੱਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਏ ਵਿਚ ਨਸ਼ਾ ਸਪਲਾਈ ਕਰਨ ਵਾਲਿਆ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਐਸਆਈ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਇਕ ਔਰਤ ਨੂੰ ਕਾਬੂ ਕੀਤਾ ਗਿਆ ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਪਾਸੋ ਸਖਤੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।ਇਹ ਨਸ਼ੀਲਾ ਪਦਾਰਥ ਕਿਥੋ ਲੈ ਕੇ ਆਉਦੀ ਹੈ ਅਤੇ ਕਿੱਥੇ ਕਿੱਥੇ ਸਪਲਾਈ ਕਰਦੀ ਹੈ। ਉਹਨਾ ਦੱਸਿਆ ਕਿ ਇਸ ਔਰਤ ਦੇ ਖਿਲਾਫ 12 ਮੁਕੱਦਮੇ ਪਹਿਲਾ ਹੀ ਦਰਜ ਰਜਿਸਟਰ ਹਨ ਤੇ ਜੇਲ ਵਿਚੋ ਜਮਾਨਤ ਤੇ ਆਈ ਹੋਈ ਹੈ।

Previous articleमान ने डाक्टर कालोनी निवासियों के साथ की विकास कार्यों संबंधी चर्चा
Next articleਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ