ਫਗਵਾੜਾ,(ਸ਼ਿਵ ਕੋੜਾ): ਸ੍ਰੋਮਣੀ ਅਕਾਲ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ. ਰਣਜੀਤ ਸਿੰਘ ਖੁਰਾਣਾ ਨੂੰ ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਰਜਿੰਦਰ ਸਿੰਘ ਚੰਦੀ ਨੂੰ ਫਗਵਾੜਾ ਦਿਹਾਤੀ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁਹੱਲਾ ਪ੍ਰੀਤ ਨਗਰ ਤੇ ਭਗਤਪੁਰਾ ਦੀਆਂ ਸੰਗਤਾਂ ਵਲੋਂ ਦੋਵੇਂ ਨਵ ਨਿਯੁਕਤ ਹਲਕਾ ਇੰਚਾਰਜਾਂ ਨੂੰ ਸਨਮਾਨਤ ਕੀਤਾ ਗਿਆ। ਖੁਰਾਣਾ ਅਤੇ ਚੰਦੀ ਨੇ ਕਿਹਾ ਕਿ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੋਮਣੀ ਅਕਾਲੀ ਦਲ (ਬ) ਦੀ ਮਜਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਹਨਾਂ ਬਤੌਰ ਹਲਕਾ ਇੰਚਾਰਜ ਆਪਣੀ ਨਿਯੁਕਤੀ ਲਈ ਸ੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ.ਬਿਕਰਮ ਸਿੰਘ ਮਜੀਠੀਆ, ਡਾ.ਦਲਜੀਤ ਸਿੰਘ ਚੀਮਾ ਅਤੇ ਸ.ਜਰਨੈਲ ਸਿੰਘ ਵਾਹਦ ਦਾ ਵੀ ਖਾਸ ਤੌਰ ਤੇ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਵਾਸਤੇ ਸ਼ਹਿਰ ਤੇ ਪੇਂਡੂ ਇਲਾਕਿਆਂ ‘ਚ ਵਰਕਰਾਂ ਨੂੰ ਬੂਥ ਪੱਧਰ ਤੇ ਮਜਬੂਤ ਕੀਤਾ ਜਾਵੇਗਾ। ਲੋਕਸਭਾ ਚੋਣਾਂ ਦੀ ਪ੍ਰਚਾਰ ਮੁਹਿਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਇਸ ਦੌਰਾਨ ਰਣਜੀਤ ਸਿੰਘ ਖੁਰਾਣਾ ਨੇ ਸੰਗਰੂਰ ਵਿਖੇ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਦੁੱਖ ਅਤੇ ਪੀੜ੍ਹਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਅਤੇ ਮਿ੍ਰਤਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇ। ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਦਿੱਲੀ ਵਿਚ ਸ਼ਰਾਬ ਘੋਟਾਲਾ ਕਰਨ ਵਾਲੀ ਕੇਜਰੀਵਾਲ ਦੀ ‘ਖਾਸ’ ਆਦਮੀ ਪਾਰਟੀ ਹੈ। ਦੋਵੇਂ ਆਗੂਆਂ ਨੇ ਕਿਹਾ ਕਿ ਲੋਕਸਭਾ ਚੋਣਾਂ ਦੌਰਾਨ ਜਿਹੜੇ ਵੀ ਉਮੀਦਵਾਰ ਪਾਰਟੀ ਹਾਈਕਮਾਂਡ ਵਲੋਂ ਮੈਦਾਨ ਵਿਚ ਉਤਾਰੇ ਜਾਣਗੇ, ਉਹਨਾਂ ਦੀ ਜਿੱਤ ਯਕੀਨੀ ਬਣਾਈ ਜਾਵੇਗੀ। ਸਟੇਜ ਦੀ ਸੇਵਾ ਹਰਵਿੰਦਰ ਸਿੰਘ ਲਵਲੀ ਵਾਲੀਆ ਨੇ ਨਿਭਾਈ।

Previous articleਕਲਾਨੌਰ ਪੁਲਿਸ ਨੇ 2 ਪਿਸਤੌਲ 4 ਮੈਗਜ਼ੀਨ 23 ਰੌਂਦ ਅਸਲਾ 92 ਹਜ਼ਾਰ ਰੁਪਏ ਕੀਤੇ ਬਰਾਮਦ
Next articleਸ੍ਰੀ ਚਰਨਛੋਹ ਗੰਗਾ ਖੁਰਾਲਗੜ ਵਿਖੇ 4 ਅਪ੍ਰੈਲ ਨੂੰ ਹੋਵੇਗਾ ਸ਼ੋਭਾ ਯਾਤਰਾ ਦਾ ਭਰਪੂਰ ਸਵਾਗਤ