ਫਗਵਾੜਾ,(ਸ਼ਿਵ ਕੋੜਾ): ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਉਪਰਾਲੇ ਸਦਕਾ ਵਾਰਡ ਨੰ: 37 ਅਧੀਨ ਸਥਾਨਕ ਖੇੜਾ ਰੋਡ ’ਤੇ ਸਬਜੀਆਂ ਦਾ ਸਟਾਲ ਲਗਾ ਕੇ ਮੁਹੱਲਾ ਪ੍ਰੇਮ ਨਗਰ, ਮਾਸਟਰ ਸਾਧੂ ਰਾਮ ਨਗਰ, ਗੁਰੂ ਨਾਨਕ ਪੁਰਾ ਅਤੇ ਖੇੜਾ ਰੋਡ ਦੇ ਵਸਨੀਕਾਂ ਨੂੰ ਮੌਸਮੀ ਹਰੀਆਂ ਸਬਜ਼ੀਆਂ ਬਿਲਕੁਲ ਫਰੀ ਵੰਡੀਆਂ ਗਈਆਂ। ਇਸ ਦੌਰਾਨ ਮਲਕੀਅਤ ਸਿੰਘ ਰਘਬੋਤਰਾ ਨੇ ਹਰੀਆਂ ਸਬਜੀਆਂ ਦੀ ਮਹੱਤਤਾ ਦੱਸੀ ਅਤੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਲੋਕਾਂ ਨੂੰ ਪੌਸ਼ਟਿਕ ਆਹਾਰ ਵਜੋਂ ਹਰੀਆਂ ਸਬਜ਼ੀਆਂ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕਰਨਾ ਹੈ ਕਿਉਂਕਿ ਹਰੀਆਂ ਸਬਜ਼ੀਆਂ ਵਿਟਾਮਿਨਾਂ ਦਾ ਭੰਡਾਰ ਹਨ। ਇਨ੍ਹਾਂ ਦਾ ਸੇਵਨ ਮਨੁੱਖੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਰਘਬੋਤਰਾ ਨੇ ਦੱਸਿਆ ਕਿ ਇਹ ਸਬਜ਼ੀਆਂ ਦੀ ਸੇਵਾ ਸਮਾਜ ਸੇਵੀ ਮਹਿੰਦਰ ਸਿੰਘ ਭੱਟੀ ਦੇ ਸਹਿਯੋਗ ਨਾਲ ਕੀਤੀ ਗਈ ਹੈ। ਜਿਸ ਵਿੱਚ ਮੋਹਨ ਲਾਲ ਤਨੇਜਾ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ। ਇਲਾਕਾ ਨਿਵਾਸੀਆਂ ਨੇ ਮਲਕੀਅਤ ਸਿੰਘ ਰਘਬੋਤਰਾ ਅਤੇ ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਸੁਰਿੰਦਰ ਪਾਲ ਜਨਰਲ ਸਕੱਤਰ ਨੇ ਮਹਿੰਦਰ ਸਿੰਘ ਭੱਟੀ ਅਤੇ ਮੋਹਨ ਲਾਲ ਤਨੇਜਾ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਸੁਧਾ ਬੇਦੀ, ਰਾਜ ਕੁਮਾਰ ਕਨੌਜੀਆ, ਮਨੀਸ਼ ਕਨੌਜੀਆ, ਵੰਦਨਾ ਸ਼ਰਮਾ, ਗੁਰਜੀਤ ਸਿੰਘ ਘਟੌਰਾ, ਵਿਜੇ ਕੁਮਾਰ ਆਦਿ ਹਾਜ਼ਰ ਸਨ।

Previous articleਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 647ਵੇਂ ਗੁਰਪੁਰਬ ਮੌਕੇ ਨਾਮਵਰ ਸ਼ਖ਼ਸੀਅਤਾਂ ਨੂੰ ਗੋਲਡ ਮੈਡਲਾਂ ਨਾਲ ਕੀਤਾ ਸਨਮਾਨਤ
Next articleਡਿਵਾਈਨ ਪਬਲਿਕ ਸਕੂਲ ‘ਚ ਸਾਲਾਨਾ ਇਨਾਮ ਵੰਡ ਸਮਾਗਮ ਦਾ ਹੋਇਆ ਸ਼ਾਨਦਾਰ ਆਯੋਜਨ