ਬਾਗਬਾਨੀ ਮਾਹਿਰਾਂ ਨੋ ਬਾਗਬਾਨੀ ਕਿੱਤੇ ਪ੍ਰਤੀ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਹੋਏ ਮੁੱਖ ਮਹਿਮਾਨ ਵਜੋਂ ਸਾਮਲ

ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੋੜਾਮਾਜਰਾ ਨੇ ਲੀਚੀ ਨੂੰ ਵਿਦੇਸ ਵਿੱਚ ਐਕਸਪੋਟ ਕਰਨ ਲਈ ਅਪਣੀ ਤਨਖਾਹ ਵਿੱਚੋਂ ਦਿੱਤੀ ਇੱਕ ਲੱਖ ਰੁਪਏ ਦੀ ਸਹਾਇਤਾ ਰਾਸੀ

ਪਠਾਨਕੋਟ,(ਬਿੱਟਾ ਕਾਟਲ): ਪੰਜਾਬ ਵਿੱਚ ਸਭ ਤੋਂ ਵਧੀਆ ਕਵਾਲਿਟੀ ਦੀ ਲੀਚੀ ਜਿਲ੍ਹਾ ਪਠਾਨਕੋਟ ਵਿੱਚ ਪਾਈ ਜਾਂਦੀ ਹੈ ਅਤੇ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਲੀਚੀ ਦੀ ਪੈਦਾਵਾਰ ਵਿੱਚ 60 ਪ੍ਰਤੀਸਤ ਯੋਗਦਾਨ ਜਿਲ੍ਹਾ ਪਠਾਨਕੋਟ ਦਾ ਰਹਿੰਦਾ ਹੈ। ਕਿਸਾਨਾਂ ਨੂੰ ਲੀਚੀ ਦੀ ਪੈਦਾਵਾਰ ਲਈ ਜਾਗਰੂਕ ਕਰਨ ਦੇ ਉਦੇਸ ਨਾਲ ਉਨ੍ਹਾਂ ਦਾ ਉਪਰਾਲਾ ਰਹੇਗਾ ਕਿ ਜਿਲ੍ਹਾ ਪਠਾਨਕੋਟ ਦੀ ਲੀਚੀ ਵਿਦੇਸ ਤੱਕ ਪਹੁੰਚੇ ਅਤੇ ਇਸ ਕਾਰਜ ਦੇ ਲਈ ਜਲਦੀ ਹੀ ਇੱਕ ਲੀਚੀ ਦੀ ਖੇਪ ਵਿਦੇਸ ਲਈ ਰਵਾਨਾਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ.ਚੇਤਨ ਸਿੰਘ ਜੋੜਾਮਾਜਰਾ ਸੂਚਨਾਂ ਤੇ ਲੋਕ ਸੰਪਰਕ ਵਿਭਾਗ,ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ,ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਜੀ ਨੇ ਸੁਜਾਨਪੁਰ ਵਿਖੇ ਸਥਿਤ ਲੀਚੀ ਜੋਨ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਲੀਚੀ ਪ੍ਰਦਰਸਨੀ ਅਤੇ ਵਿਚਾਰ ਗੋਸਟੀ ਦੋਰਾਨ ਸੰਬੋਧਤ ਕਰਦਿਆਂ ਕੀਤਾ। ਇਸ ਮੋਕੇ ਤੇ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ  ਵਿਸੇਸ ਤੋਰ ਤੇ ਹਾਜਰ ਰਹੇ। ਇਸ ਤੋਂ ਇਲਾਵਾ ਸਰਵਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਸੁਹੇਲ ਮੀਰ ਐਸ.ਐਸ.ਪੀ ਪਠਾਨਕੋਟ, ਅੰਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ, ਡਾ.ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਪਠਾਨਕੋਟ, ਸ੍ਰੀਮਤੀ ਸੈਲਿੰਦਰ ਕੌਰ ਡਾਇਰੈਕਟਰ ਬਾਗਬਾਨੀ ਪੰਜਾਬ, ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ, ਸੰਯੁਕਤ ਡਾਇਰੈਕਟਰ ਬਾਗਬਾਨੀ ਵਿਭਾਗ, ਡੀ.ਜੀ ਸਿੰਘ ਡਿਪਟੀ ਡੀ.ਈ.ਓ ਪ੍ਰਾਇਮਰੀ ਅਤੇ ਹੋਰ ਵੱਖ-ਵੱਖ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ, ਬਾਗਬਾਨ, ਮੱਧੂ ਮੱਖੀ ਪਾਲਕ ਆਦਿ ਹਾਜਰ ਸਨ। ਸੰਬੋਧਤ ਕਰਦਿਆਂ ਸ.ਚੇਤਨ ਸਿੰਘ ਜੋੜਾਮਾਜਰਾ ਸੂਚਨਾਂ ਤੇ ਲੋਕ ਸੰਪਰਕ ਵਿਭਾਗ,ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ,ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਭੂ-ਜਲ ਬਹੁਤ ਤੇਜੀ ਦੇ ਨਾਲ ਹੇਠਾ ਜਾ ਰਿਹਾ ਹੈ ਅਤੇ ਇਸ ਤੋਂ ਬਚਾਓ ਦਾ ਇੱਕ ਹੀ ਹੱਲ ਹੈ ਕਿ ਕਿਸਾਨਾਂ ਨੂੰ ਝੋਨਾਂ ਅਤੇ ਕਣਕ ਦੀ ਖੇਤੀ ਤੋਂ ਬਾਹਰ ਕੱਢ ਕੇ ਬਾਗ ਲਗਾਉਂਣ ਦੇ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹੇ ਜਿਆਦਾ ਬਾਗ ਲਗਾਏ ਜਾਣਗੇ ਉਨ੍ਹੀ ਹੀ ਤਪਸ ਘੱਟ ਹੋਵੇਗੀ ਅਤੇ ਵਾਤਾਵਰਣ ਵਿੱਚ ਵੀ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਲੀਚੀ ਦੀ ਖੇਤੀ ਦੇ ਲਈ ਵਰਦਾਨ ਹੈ ਅਤੇ ਇੱਥੋਂ ਦੇ ਕਿਸਾਨਾਂ ਨੂੰ ਲੀਚੀ ਪੈਦਾ ਕਰਕੇ ਉਸ ਦੀ ਵਿਕਰੀ ਕਰਨ ਤੇ ਵਧੇਰੇ ਲਾਭ ਹੋਵੇ ਇਸ ਲਈ ਉਹ ਵਿਸੇਸ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਲੀਚੀ ਦੀ ਪਹਿਲੀ ਖੇਪ ਵਿਦੇਸ ਲਈ ਰਵਾਨਾਂ ਕੀਤੀ ਜਾਵੇਗੀ ਤਾਂ ਜੋ ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਲੀਚੀ ਵਿੱਚ ਹੋਰ ਮੁਨਾਫਾ ਮਿਲ ਸਕੇ। ਉਨ੍ਹਾਂ ਕਿਹਾ ਕਿ ਲੀਚੀ ਨੂੰ ਵਿਦੇਸ ਤੱਕ ਪਹੁੰਚਾਉਂਣ ਦੇ ਲਈ ਕਾਫੀ ਖਰਚ ਆਉਂਣ ਦੀ ਸੰਭਾਵਨਾਂ ਹੈ ਇਸ ਕਾਰਜ ਦੀ ਸੁਰੂਆਦ ਕਰਦਿਆਂ ਉਹ ਅਪਣੀ ਤਨਖਾਹ ਵਿੱਚੋਂ ਇੱਕ ਲੱਖ ਰੁਪਏ ਪਠਾਨਕੋਟ ਦੀ ਲੀਚੀ ਨੂੰ ਵਿਦੇਸ ਤੱਕ ਪਹੁੰਚਾਉਂਣ ਦੇ ਲਈ ਯੋਗਦਾਨ ਦਿੰਦੇ ਹਨ। ਇਹ ਸਿਰਫ ਸੂਰੁਆਤ ਕੀਤੀ ਗਈ ਹੈ ਅਗਰ ਕਿਸਾਨਾਂ ਨੂੰ ਵਧੇਰੇ ਲਾਭ ਹੁੰਦਾ ਹੈ ਤਾਂ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ  ਕਰੀਬ 3900 ਹੈਕਟੇਅਰ ਰਕਬਾ ਲੀਚੀ ਅਧੀਨ ਹੈ ਜਿਸ ਵਿੱਚੋਂ ਲਗਭਗ 2200 ਹਕਟੇਅਰ ਰਕਬਾ ਪਠਾਨਕੋਟ ਜ਼ਿਲ੍ਹੇ ਵਿੱਚ ਹੈ ਜੋ ਕਿ ਪੰਜਾਬ ਦਾ ਤਕਰੀਬਨ 60 ਪ੍ਰਤੀਸ਼ਤ ਹੈ। ਜ਼ਿਲ੍ਹੇ ਵਿਚ ਲੀਚੀ ਦੀ ਕਾਸ਼ਤ ਕਾਫੀ ਵੱਡੇ ਪੱਧਰ ਤੇ ਕੀਤੀ ਜਾ ਰਹੀ ਹੈ ਅਤੇ ਹਰ ਸਾਲ ਵੱਡੇ ਪੱਧਰ ਤੇ ਨਵੇਂ ਬਾਗ ਵੀ ਲੱਗ ਰਹੇ ਹਨ। ਇਨ੍ਹਾਂ ਤੋਂ ਜਿਮੀਦਾਰਾਂ ਨੂੰ ਵਧੀਆ ਆਮਦਨ ਵੀ ਹੋ ਰਹੀ ਹੈ। ਲੀਚੀ ਦੀ ਪਲਾਂਟੇਸ਼ਨ ਅਤੇ ਪੈਦਾਵਾਰ ਆਉਣ ਵਾਲੇ ਸਮੇਂ ਅਧੀਨ ਹੋਰ ਵੀ ਵਧੇਗੀ। ਲੀਚੀ ਦੀ ਖੇਤੀ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਵਿੱਚ ਲੀਚੀ ਅਸਟੇਟ ਸੁਜਾਨਪੁਰ ਵਿਖੇ ਸਥਾਪਿਤ ਕੀਤੀ ਗਈ ਹੈ। ਜਿਸ ਵਿੱਚ ਇਲਾਕੇ ਦੇ ਬਾਗਬਾਨਾਂ ਨੂੰ ਇੱਕ ਛੱਤ ਹੇਠ ਸਾਰੀਆਂ ਸਹੂਲਤਾਂ ਉਪਲੱਬਧ ਕਰਵਾਈ ਜਾਂਦੀਆਂ ਹਨ। ਇਸ ਤੋਂ ਇਲਾਵਾ ਪਠਾਨਕੋਟ ਜ਼ਿਲ੍ਹੇ ਵਿੱਚ ਬਾਗਬਾਨੀ ਖੇਤਰ ਅਧੀਨ ਗਰੀਬ ਅਤੇ ਛੋਟੇ ਕਿਸਾਨਾਂ ਵੱਲੋਂ ਕਈ ਸਹਾਇਕ ਕਿੱਤੇ ਜਿਵੇਂ ਕਿ ਖੁੰਬ ਦੀ ਕਾਸ਼ਤ ਅਤੇ ਰੇਸ਼ਮ ਕੀਟ ਪਾਲਣ ਵੀ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਕੀਟ ਪਾਲਕਾਂ ਨੂੰ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਧੀਨ ਹਰ ਪੱਖੋਂ ਤਕਨੀਕੀ ਅਤੇ ਵਿੱਤੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਸਦਕਾ ਬਾਗਬਾਨੀ ਵਿਭਾਗ, ਪੰਜਾਬ ਵਲੋਂ ਮੌਜੂਦਾ ਸਾਲ ਦੌਰਾਨ ਬਿਜਲੀ ਅਤੇ ਨਹਿਰੀ ਵਿਭਾਗ ਨਾਲ ਬਾਗਾਂ ਨੂੰ ਲਗਾਤਾਰ ਬਿਜਲੀ ਅਤੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਰਾਬਤਾ ਕਾਇਮ ਕੀਤਾ ਗਿਆ, ਜਿਸ ਦੇ ਫਲਸਰੂਪ ਬਾਗਬਾਨਾਂ ਦੇ ਬਾਗਾਂ ਵਿਚ ਲਗਾਤਾਰ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਪ੍ਰਾਪਤ ਹੋਇਆ।ਜ਼ਿਕਰਯੋਗ ਹੈ ਕਿ ਇਸ ਮੌਕੇ ਤੇ ਲੀਚੀ ਅਸਟੇਟ ਸੁਜਾਨਪੁਰ ਵਿਖੇ ਵੱਖ ਵੱਖ ਖੇਤਰਾਂ ਵਿੱਚ ਪੈਦਾ ਹੋਣ ਵਾਲੀ ਲੀਚੀ ਨੂੰ ਲਿਆ  ਕੇ ਇੱਕ ਲੀਚੀ ਪ੍ਰਦਰਸ਼ਨੀ ਵੀ ਲਗਾਈ ਗਈ। ਜਿਸ ਵਿੱਚ ਦੂਰ ਦੁਰਾਡੇ ਖੇਤਰਾਂ ਤੋਂ ਅਤੇ ਜ਼ਿਲ੍ਹਾ ਪਠਾਨਕੋਟ ਦੇ ਬਾਗਬਾਨਾਂ ਵੱਲੋ ਆਪਣੇ ਬਾਗਾਂ ਅੰਦਰ ਲਗਾਈ ਗਈ ਲੀਚੀ ਦੀਆਂ  ਵੱਖ ਵੱਖ ਕਿਸਮਾਂ ਨੂੰ ਲਿਆਂਦਾ ਗਿਆ। ਪ੍ਰਦਰਸ਼ਨੀ ਦੌਰਾਨ ਮਾਹਿਰਾਂ ਵਲੋ ਵਧੀਆ ਕਿਸਮ ਦੀ ਲੀਚੀ ਦੀ ਚੌਣ ਕਰਕੇ ਉਨ੍ਹਾਂ ਬਾਗਬਾਨਾਂ ਦਾ ਪਹਿਲਾਂ ਅਤੇ ਦੂਜਾ ਸਥਾਨ ਘੋਸ਼ਿਤ ਕੀਤਾ। ਜਿਨਾਂ ਨੂੰ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜ਼ਰਾ ਵਲੋਂ  ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਲੀਚੀ ਅਤੇ ਰੇਸ਼ਮ ਨਾਲ ਸਬੰਧਤ ਅਗਾਂਹ ਵਧੂ ਕਿਸਾਨਾਂ ਦੀ ਸਲਾਘਾ ਕਰਦੇ ਹੋਏ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਸਬੰਧਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਕਿਸਾਨਾਂ ਨੂੰ ਬਾਗਬਾਨੀ ਕਿੱਤੇ ਨਾਲ ਜੁੜਣ ਲਈ ਜਾਗਰੂਕ ਕੀਤਾ ਗਿਆ। ਡਾਇਰੈਕਟਰ ਬਾਗਬਾਨੀ ਪੰਜਾਬ ਸ੍ਰੀਮਤੀ ਸ਼ੈਲਿੰਦਰ ਕੌਰ, ਆਈ.ਐੱਫ.ਐੱਸ ਜੀ ਵਲੋਂ ਬਾਗਬਾਨਾਂ ਨੂੰ ਸੰਬੋਧਤ ਕਰਦੇ ਹੋਏ ਦੱਸਿਆ ਗਿਆ ਕਿ ਮਾਨਯੋਗ ਮੁੱਖ ਮੰਤਰੀ ਜੀ ਦੇ ਯਤਨਾਂ ਨਾਲ ਪੰਜਾਬ ਸਰਕਾਰ ਦੇ ਹੋਰ ਨਵੇਂ ਉਪਰਾਲਿਆਂ ਸਦਕਾ ਇਸ ਸਾਲ ਤੋਂ ਬਾਗਬਾਨੀ ਵਿਭਾਗ ਵਲੋਂ ਕਿਸਾਨਾਂ ਦੀਆਂ ਲੌੜਾਂ ਨੂੰ ਦਰਸਾਉਂਦੇ ਹੋਏ ਵੱਖ-ਵੱਖ ਸਕੀਮਾਂ ਤਿਆਰ ਕਰਕੇ ਲਾਗੂ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ ਜਿਸ ਵਿੱਚ ਸਟੇਟ ਪਲਾਂਨ ਸਕੀਮ ਤਹਿਤ ਲੀਚੀ ਦੀ ਪੈਕਿੰਗ ਲਈ 10 ਕਿਲੋ ਦੇ ਗੱਤੇ  ਦੇ ਬਕਸੇ ਤੇ 50 ਪ੍ਰਤੀਸ਼ਤ ਉਪਦਾਨ ਦਿੱਤਾ ਜਾਵੇਗਾ ਜੋ ਕਿ ਇੱਕ ਜਿਮੀਦਾਰ ਨੂੰ ਵੱਧ ਤੋਂ ਵੱਧ 500 ਬਕਸਿਆਂ ਲਈ ਦਿੱਤਾ ਜਾਵੇਗਾ। ਇਸਦੇ ਨਾਲ ਫਲ-ਸਬਜ਼ੀ ਉਤਪਾਦਕਾਂ ਨੂੰ 50 ਪ੍ਰਤੀਸ਼ਤ ਸਬਸਿਡੀ ਤੇ ਪਲਾਸਟਿਕ ਕਰੇਟ ਦਿੱਤੇ ਜਾਣਗੇ। ਸਰਕਾਰ ਵਲੋਂ ਕੀਤੇ ਉਪਰਾਲਿਆਂ ਸਦਕਾ ਤਿੰਨ ਸਾਲ ਤੋਂ ਪੁਰਾਣੇ ਪੋਲੀ ਹਾਊਸ ਸਟਰਕਚਰ ਦੀ ਪੋਲੀਸ਼ੀਟ ਬਦਲਣ ਤੇ 50 ਪ੍ਰਤੀਸ਼ਤ ਉਪਦਾਨ ਦਿੱਤਾ ਜਾਵੇਗਾ। ਡਰਿਪ ਸਿਸਟਮ ਤੇ ਨਵੇਂ ਬਾਗ ਲਗਾਉਣ ਵਾਲੇ ਕਿਸਾਨਾਂ ਨੂੰ 10000/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਰਾਜ ਸਰਕਾਰ ਵਲੋਂ ਦਿੱਤੀ ਜਾਵੇਗੀ। ਫੁੱਲ ਬੀਜ ਪੈਦਾਵਾਰ ਨੂੰ ਉਤਸ਼ਾਹਿਤ ਕਰਨ ਲਈ 14000/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਉਪਲਬਧ ਕਰਵਾਈ ਜਾਵੇਗੀ।ਖੁੰਬਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਹਿੱਤ 50 ਪ੍ਰਤੀਸ਼ਤ ਸਬਸਿਡੀ ਤੇ ਵਿੱਤੀ ਸਹਾਇਤਾ ਉਪਲਬਧ ਕਰਵਾਈ ਜਾਵੇਗੀ।ਇਸ ਦੇ ਨਾਲ  250 ਨਵੇਂ ਮਲਬਰੀ ਅਤੇ ਏਰੀ ਰੇਸ਼ਮ ਉਤਪਾਦਕਾਂ ਖਾਸ ਕਰਕੇ ਔਰਤਾਂ ਨੂੰ ਰੇਸ਼ਮ ਕੀਟ ਪਾਲਣ ਘਰ, ਲੋੜੀਂਦੀਆਂ ਦਵਾਈਆਂ ਅਤੇ ਤਕਨੀਕੀ ਸਹਾਇਤਾ ਉਪਲਬਧ ਕਰਵਾਈ ਜਾਵੇਗੀ। ਅੰਤ ਵਿੱਚ ਸ਼੍ਰੀ ਹਰਦੀਪ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਪਠਾਨਕੋਟ ਵਲੋਂ ਕੈਬਨਿਟ ਮੰਤਰੀ ਸਹਿਬਾਨਾਂ ਅਤੇ ਸਤਿਕਾਰਤ ਬਾਗਬਾਨਾਂ ਨੂੰ ਇਸ ਰਾਜ ਪੱਧਰੀ ਲੀਚੀ ਦਿਵਸ ਵਿੱਚ ਸ਼ਮੂਲੀਅਤ ਕਰਨ ਅਤਿ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਕਰਮਚਾਰੀ ਵੀ ਸ਼ਾਮਿਲ ਸਨ।

Previous article22 ਜੂਨ ਨੂੰ ਡਰੋਨ ਕੈਮਰਾ ਚਲਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ
Next articleਜੀਆਰਡੀ ਨਰਸਿੰਗ ਕਾਲਜ ਟਾਂਡਾ ਵਿਖੇ ਯੋਗ ਦਿਵਸ ਮੌਕੇ ਦੀਆਂ ਝਲਕੀਆਂ