ਫਰੀਦਕੋਟ,(ਵਿਪਨ ਕੁਮਾਰ ਮਿਤੱਲ): ਬਾਬਾ ਸ਼੍ਰੀ ਚੰਦ ਸੇਵਾ ਸੋਸਾਇਟੀ ਦੇ ਪ੍ਰਧਾਨ ਰਜਿੰਦਰ ਦਾਸ ਰਿੰਕੂ, ਮਦਨ ਗੋਪਾਲ, ਗੋਰਾ ਮਚਾਕੀ ਅਤੇ ਬਾਬਾ ਫਰੀਦ ਪ੍ਰੈੱਸ ਕਲੱਬ ਦੇ ਪ੍ਰਧਾਨ ਰਾਕੇਸ਼ ਗਰਗ ਅਤੇ ਮੰਦਰ ਪ੍ਰਧਾਨ ਨੇ ਅੱਜ ਗੁਰਦੁਆਰਾ ਸ਼੍ਰੀ ਗੋਦੜੀ ਸਾਹਿਬ ਵਿਖੇ ਸ. ਇੰਦਰਜੀਤ ਸਿੰਘ ਖਾਲਸਾ ਜੋ ਕਿ ਪਿਛਲੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਭੋਗ ਕੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਦੇ ਅਕਾਲ ਚਲਾਣੇ ਦੇ ਭੋਗ ਅਤੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਏ। ਪ੍ਰਧਾਨ ਰਜਿੰਦਰ ਦਾਸ ਰਿੰਕੂ ਨੇ ਕਿਹਾ ਇਸ ਇਲਾਕੇ ਦੀ ਮੰਨੀ ਪਰਮੰਨੀ ਸ਼ਖਸ਼ੀਅਤ 96 ਸਾਲਾ ਸ.ਇੰਦਰਜੀਤ ਸਿੰਘ ਖਾਲਸਾ ਲੰਮਾ ਸਮਾਂ ਵਕਾਲਤ ਦੇ ਖਿੱਤੇ ਨਾਲ ਜੁੜੇ ਰਹੇ ਅਤੇ ਕਈ ਸਾਲ ਬਤੌਰ ਮੁੱਖ ਸੇਵਾਦਾਰ ਗੁਰਦੁਆਰਾ ਗੋਦੜੀ ਸਾਹਿਬ, ਬਾਬਾ ਫਰੀਦ ਸੁਸਾਇਟੀ, ਟਿੱਲਾ ਬਾਬਾ ਫਰੀਦ ਰਿਲੀਜੀਅਸ ਐਂਡ ਚੈਰੀਟੇਬਲ ਸੁਸਾਇਟੀ ਫਰੀਦਕੋਟ, ਚੇਅਰਮੈਨ ਬਾਬਾ ਫਰੀਦ ਲਾਅ ਕਾਲਜ ਅਤੇ ਬਾਬਾ ਫਰੀਦ ਸਕੂਲ ਫਰੀਦਕੋਟ ਵਜੋਂ ਸੇਵਾਵਾਂ ਨਿਭਾਉਂਦੇ ਰਹੇ। ਉਨ੍ਹਾਂ ਕਿਹਾ ਕਿ ਇਹਨਾਂ ਅਹੁਦਿਆਂ ਤੇ ਰਹਿੰਦਿਆਂ ਸ. ਇੰਦਰਜੀਤ ਨੇ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕੀਤਾ । ਉਹਨਾਂ ਕਿਹਾ ਕਿ ਸ. ਇੰਦਰਜੀਤ ਸਿੰਘ ਖਾਲਸਾ ਨੂੰ ਇਸ ਇਲਾਕੇ ਦਾ ਨਾਮ ਦੁਨੀਆ ਦੇ ਨਕਸ਼ੇ ਤੇ ਲਿਆਉਣ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਰਹੇਗਾ । ਉਹਨਾਂ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਸਵਰਗੀ ਗਿਆਨੀ ਜੈਲ ਸਿੰਘ ਦੇ ਅਤੀ ਕਰੀਬੀ ਰਹੇ ਖਾਲਸਾ ਜੀ ਦਾ ਰਾਜਨੀਤੀ ਵਿੱਚ ਸਰਗਰਮ ਪ੍ਰਮੁੱਖ ਨੇਤਾਵਾਂ ਦੇ ਨਾਲ ਖਾਸ ਲਗਾਵ ਰਿਹਾ ਸੀ। ਉਨ੍ਹਾਂ ਇਸ ਦੁੱਖ ਦੀ ਘੜ੍ਹੀ ਵਿੱਚ ਸ਼ਰੀਕ ਹੁੰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।

Previous articleसरकार के रवैये से कानून व्यवस्था में सुधार संभव नहीं : जयबंस सिंह
Next articleਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਸ਼ਹੀਦੀ ਦਿਹਾੜੇ ਤੇ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ: ਸੁਰੇਸ਼ ਅਰੋੜਾ