ਫਗਵਾੜਾ,(ਸ਼ਿਵ ਕੋੜਾ): ਭਗਵੰਤ ਮਾਨ ਸਰਕਾਰ ਦੀ ‘ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਲਾਚਿੰਗ ਲਈ ਲੁਧਿਆਣਾ ਵਿਖੇ ਅੱਜ ਹੋਈ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਸ਼ਾਮਲ ਹੋਣ ਲਈ ਸੈਂਕੜੇ ‘ਆਪ’ ਵਰਕਰਾਂ ਦਾ ਇਕ ਜੱਥਾ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ 10 ਬੱਸਾਂ ਦੇ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਦੌਰਾਨ ਜੋਗਿੰਦਰ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੀ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਆਮ ਲੋਕਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਜਿਸ ਕਾਰਨ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਹਰ ਲੋੜਵੰਦ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਨਾਲ ਹੀ ਆਮ ਲੋਕਾਂ ਨੂੰ ਇਹ ਅਹਿਸਾਸ ਕਰਵਾਉਣਾ ਹੈ ਕਿ ਪੰਜਾਬ ਵਿੱਚ ਹੁਣ ਰਾਜ ਕਰ ਰਹੀ ਸਰਕਾਰ ਅਸਲ ਵਿੱਚ ਆਮ ਲੋਕਾਂ ਦੀ ਸਰਕਾਰ ਹੈ। ਲੋਕ ਹੁਣ ਨਾਗਰਿਕ ਸਮਰਪਿਤ ਹੈਲਪਲਾਈਨ ਨੰਬਰ 1076 ’ਤੇ ਡਾਇਲ ਕਰਕੇ ਅਤੇ ਸੁਵਿਧਾ ਮੁਤਾਬਿਕ ਅਪਾਇੰਟਮੈਂਟ ਦਾ ਸਮਾਂ ਤੈਅ ਕਰਕੇ ਸੇਵਾ ਲਈ ਬੇਨਤੀ ਕਰ ਸਕਦੇ ਹਨ। ਜਿਸ ਤੋਂ ਬਾਅਦ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੇ ਨਾਲ ਮੁਲਾਕਾਤ ਦੀ ਮਿਤੀ ਅਤੇ ਸਮੇਂ ਦਾ ਵੇਰਵਾ ਦੇਣ ਵਾਲਾ ਇੱਕ ਐਸ.ਐਮ.ਐਸ. ਪ੍ਰਾਪਤ ਹੋਵੇਗਾ। ‘ਸਰਕਾਰ ਤੁਹਾਡੇ ਦੁਆਰ’ ਯੋਜਨਾ ਵਿੱਚ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ ਸਰਟੀਫਿਕੇਟ, ਪੇਂਡੂ ਖੇਤਰ, ਸਰਹੱਦੀ ਖੇਤਰ, ਪਛੜੇ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ ਅਤੇ ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਸਮੇਤ ਲਗਭਗ 43 ਸਹੂਲਤਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਅਸਲਾ ਲਾਇਸੈਂਸ, ਆਧਾਰ ਕਾਰਡ ਅਤੇ ਸਟੈਂਪ ਪੇਪਰ ਨੂੰ ਛੱਡ ਕੇ ਲਗਭਗ ਸਾਰੀਆਂ ਸਰਕਾਰੀ ਸੇਵਾਵਾਂ ਇਸ ਸਕੀਮ ਦੇ ਦਾਇਰੇ ਵਿੱਚ ਆਉਂਦੀਆਂ ਹਨ। ਲੁਧਿਆਣਾ ਲਈ ਰਵਾਨਾ ਹੋਏ ਜਥੇ ਵਿੱਚ ਹਰਨੂਰ ਸਿੰਘ ਹਰਜੀ ਮਾਨ, ਸੀਨੀਅਰ ਆਗੂ ਦਲਜੀਤ ਸਿੰਘ ਰਾਜੂ, ਹਰਮੇਸ਼ ਪਾਠਕ, ਬਲਾਕ ਪ੍ਰਧਾਨ ਵਰੁਣ ਬੰਗੜ ਚੱਕ ਹਕੀਮ, ਫੌਜੀ ਸ਼ੇਰਗਿੱਲ, ਨਰੇਸ਼ ਸ਼ਰਮਾ, ਬਲਵੀਰ ਠਾਕੁਰ, ਰੋਹਿਤ ਸ਼ਰਮਾ, ਪ੍ਰਿਤਪਾਲ ਕੌਰ ਤੁਲੀ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ, ਰਾਕੇਸ਼ ਕੁਮਾਰ ਕੇਸ਼ੀ, ਕੁਲਦੀਪ ਮਾਣਕ, ਅਮਰਜੀਤ ਕੋਟ, ਰਵਿੰਦਰ ਰਵੀ ਸਾਬਕਾ ਕੌਂਸਲਰ, ਰਾਮਲੁਭਾਇਆ, ਪੁਰਸ਼ੋਤਮ ਲਾਲ, ਹਰਪ੍ਰੀਤ ਮਾਣਕ, ਹੁਕਮ ਸਿੰਘ ਮੇਹਟਾਂ, ਹੁਸਨ ਲਾਲ ਨੰਬਰਦਾਰ ਸਮੇਤ ਸੈਂਕੜੇ ‘ਆਪ’ ਵਰਕਰ ਸ਼ਾਮਲ ਸਨ।

Previous articleपार्टी में शामिल होने वाली महिलाओं को सिरोपा देकर किया सम्मानित
Next articleमंत्री ने 6.50 करोड़ की लागत से बनने वाले होशियारपुर तहसील कांप्लेक्स व फर्द केंद्र के निर्माण कार्य का रखा नींव पत्थर