ਆਰਸੇਟੀ ਵਿਖੇ ਬਿਊਟੀ ਪਾਰਲਰ ਮੈਨੇਜਮੈਂਟ ਦਾ ਮੁਫ਼ਤ ਕੋਰਸ 15 ਜੁਲਾਈ ਤੋਂ

ਹੁਸ਼ਿਆਰਪੁਰ,(ਰਾਜ਼ਦਾਰ ਟਾਇਮਸ): ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ ਆਰ.ਸੇਟੀ (ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ) ਵੱਲੋਂ 15 ਜੁਲਾਈ 2024 ਤੋਂ ਬਿਊਟੀ ਪਾਰਲਰ ਮੈਨੇਜਮੈਂਟ ਦਾ ਇਕ ਮਹੀਨੇ ਦਾ ਮੁਫ਼ਤ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ 18 ਤੋਂ 45 ਸਾਲ ਤੱਕ ਦੇ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, ਵਿਦਿਅਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ/ਬੀ.ਪੀ.ਐਲ. ਸਰਟੀਫਿਕੇਟ (ਜੇਕਰ ਕੋਈ ਹੋਵੇ ਤਾਂ) 15 ਜੁਲਾਈ 2024 ਤੋਂ ਪਹਿਲਾਂ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਲਾਸ ਦਾ ਸਮਾਂ ਸਵੇਰੇ 9.30 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਹੋਵੇਗਾ।ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫ਼ਤ ਹੈ, ਸਗੋਂ ਇੰਸਟੀਚਿਊਟ ਵਿਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ  ਮੁਹੱਈਆ ਕਰਵਾਉਣ ਲਈ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-295880 ਜਾਂ 98727-59614 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Previous articleਸਾਉਣੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 13 ਜੁਲਾਈ ਨੂੰ
Next articleਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਤੇ ਪੁਲਿਸ ਵਿਚ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ : ਕੈਪਟਨ ਅਜੀਤ ਸਿੰਘ