ਫਗਵਾੜਾ,(ਸ਼ਿਵ ਕੋੜਾ): ਸ਼ਹਿਰ ਦੀ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਪ੍ਰਧਾਨ ਲਾਇਨ ਆਸ਼ੂ ਮਾਰਕੰਡਾ ਦੀ ਅਗਵਾਈ ਹੇਠ ਇੱਕ ਹੋਰ ਨੇਕ ਕਾਰਜ ਕਰਦਿਆਂ ਲੋੜਵੰਦ ਪਰਿਵਾਰ ਨਾਲ ਸਬੰਧਤ ਹੋਣਹਾਰ ਵਿਦਿਆਰਥੀ ਨੂੰ ਨੌਵੀਂ ਜਮਾਤ ਦੀਆਂ ਪੁਸਤਕਾਂ ਭੇਂਟ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕਲੱਬ ਵੱਲੋਂ ਵਿਦਿਆਰਥੀ ਨੂੰ ਇੱਕ ਮਹੀਨੇ ਦੀ ਸਕੂਲ ਫੀਸ ਵੀ ਦਿੱਤੀ ਗਈ। ਕਲੱਬ ਦੇ ਪ੍ਰਧਾਨ ਲਾਇਨ ਆਸ਼ੂ ਮਾਰਕੰਡਾ ਨੇ ਦੱਸਿਆ ਕਿ ਵਿਦਿਆਰਥੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ ਅੱਠਵੀਂ ਜਮਾਤ ਦੀ ਪ੍ਰੀਖਿਆ ਚੰਗੇ ਅੰਕਾਂ ਨਾਲ ਪਾਸ ਕੀਤੀ ਹੈ, ਪਰ ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ ਉਹ ਮਿਡਲ ਤੋਂ ਬਾਅਦ ਹਾਇਰ ਸੈਕੰਡਰੀ ਸਿੱਖਿਆ ਦਾ ਖਰਚਾ ਚੁੱਕਣ ਤੋਂ ਅਸਮਰੱਥ ਸਨ। ਪਰਿਵਾਰ ਦੀ ਇਸ ਲੋੜ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਕਲੱਬ ਨੇ ਇਹ ਪ੍ਰੋਜੈਕਟ ਕੀਤਾ ਹੈ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਮਨੁੱਖਤਾਵਾਦੀ) ਲਾਇਨ ਗੁਰਦੀਪ ਸਿੰਘ ਕੰਗ, ਡਿਸਟ੍ਰਿਕਟ ਚੇਅਰਮੈਨ (ਮਨੋਰੰਜਨ) ਲਾਇਨ ਜਸਵੀਰ ਮਾਹੀ ਅਤੇ ਜ਼ੋਨ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਨੇ 8ਵੀਂ ਜਮਾਤ ਵਿੱਚ ਚੰਗੇ ਅੰਕ ਪ੍ਰਾਪਤ ਕਰਨ ’ਤੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਵੱਡੀਆਂ ਕਲਾਸਾਂ ਦੀ ਪੜ੍ਹਾਈ ਵੀ ਪੂਰੀ ਲਗਨ ਨਾਲ ਕਰਨ ਅਤੇ ਬਿਹਤਰ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲਾਇਨ ਆਸ਼ੂ ਮਾਰਕੰਡਾ ਅਤੇ ਉਨ੍ਹਾਂ ਦੀ ਟੀਮ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਸਹਿਯੋਗ ਦੇਣ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਹੋਰਨਾਂ ਸੰਸਥਾਵਾਂ ਨੂੰ ਵੀ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਲਾਇਨਜ਼ ਕਲੱਬ ਫਗਵਾੜਾ ਸਿਟੀ ਦੇ ਖਜ਼ਾਨਚੀ ਲਾਇਨ ਜੁਗਲ ਬਵੇਜਾ ਅਤੇ ਵਿਜੇ ਅਰੋੜਾ ਆਦਿ ਵੀ ਹਾਜ਼ਰ ਸਨ।

Previous articleਮਹਿਲਾ ਆਪ ਆਗੂ ਤੁਲੀ ਨੇ ਸਮਰਥਕਾਂ ਸਮੇਤ ਮੁੱਖ ਮੰਤਰੀ ਮਾਨ ਦਾ ਕੀਤਾ ਸਵਾਗਤ
Next articleदसमेश गर्ल्स महाविद्यालय में छात्राओं के लिए 15 दिवसीय शॉर्ट टर्म कोर्स का आयोजन