ਫਗਵਾੜਾ,(ਸ਼ਿਵ ਕੋੜਾ): ਔਰਤਾਂ ਨੂੰ ਸਿਰਫ ਆਪਣੀ ਸਿਹਤ ਦਾ ਹੀ ਖਿਆਲ ਨਹੀਂ ਰੱਖਣਾ ਚਾਹੀਦਾ ਸਗੋਂ ਆਪਣੀ ਮਾਨਸਿਕ ਅਤੇ ਆਰਥਿਕ ਹਾਲਤ ਸੁਧਾਰਨ ਲਈ ਲਗਾਤਾਰ ਯਤਨ ਕਰਨ ਦੀ ਲੋੜ ਹੈ। ਇਹ ਸੁਨੇਹਾ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦੀ ਧਰਮ ਪਤਨੀ ਅਤੇ ਫਗਵਾੜਾ ਦੀ ਪ੍ਰਸਿੱਧ ਸਮਾਜ ਸੇਵੀ ਅਨੀਤਾ ਸੋਮ ਪ੍ਰਕਾਸ਼ ਨੇ ਆਪਣੇ ਜਨਮ ਦਿਨ ਦੇ ਮੌਕੇ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵਲੋਂ ਸਕੀਮ ਨੰਬਰ 3, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਦਿੱਤਾ। ਉਨ੍ਹਾਂ ਸੈਂਟਰ ਵਿੱਚ ਸਿਖਲਾਈ ਲੈ ਰਹੀਆਂ ਲੜਕੀਆਂ ਨੂੰ ਦਸਤਕਾਰੀ ਵਿੱਚ ਨਿਪੁੰਨ ਬਣ ਕੇ ਨੌਕਰੀ ਲੱਭਣ ਦੀ ਬਜਾਏ ਸਵੈ-ਨਿਰਭਰ ਬਣਨ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵੀ ਪ੍ਰੇਰਿਤ ਕੀਤਾ। ਸ੍ਰੀਮਤੀ ਸੋਮ ਪ੍ਰਕਾਸ਼ ਨੇ ਕਿਹਾ ਕਿ ਜੇਕਰ ਲੜਕੀਆਂ ਪੜ੍ਹਾਈ ਕਰਨ, ਕੰਮ ਸਿੱਖਣ, ਆਪਣਾ ਕਾਰੋਬਾਰ ਖੋਲ੍ਹਣ ਤਾਂ ਸਮਾਜ ਦੀ ਅੱਧੀ ਆਬਾਦੀ ਵਿੱਚ ਸਵੈ-ਮਾਣ ਜਾਗ੍ਰਿਤ ਹੋਵੇਗਾ। ਇਸ ਦੌਰਾਨ ਸੈਂਟਰ ਦੀਆਂ ਵਿਦਿਆਰਥਣਾਂ ਨੇ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਕੇਕ ਕੱਟ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਦੌਰਾਨ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਮੰਡ ਨੇ ਅਨੀਤਾ ਸੋਮ ਪ੍ਰਕਾਸ਼ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸ਼ੁਭ ਇੱਛਾਵਾਂ ਦਿੰਦੇ ਹੋਏ ਕਿਹਾ ਕਿ ਚੰਗਾ ਨੇਤਾ ਉਹੀ ਹੁੰਦਾ ਹੈ ਜੋ ਲੋਕਾਂ ਦੇ ਦੁੱਖ-ਦਰਦ ਨੂੰ ਆਪਣਾ ਸਮਝਦਾ ਹੈ ਅਤੇ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦਾ ਹੈ। ਮੈਡਮ ਅਨੀਤਾ ਸੋਮ ਪ੍ਰਕਾਸ਼ ਦਾ ਵਿਸ਼ੇਸ਼ ਗੁਣ ਹੈ ਕਿ ਉਹ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਅਖੀਰ ਵਿੱਚ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਅਤੇ ਸਮੂਹ ਪਤਵੰਤਿਆਂ ਦਾ ਸੈਂਟਰ ਵਿਖੇ ਪਹੁੰਚਣ ਲਈ ਧੰਨਵਾਦ ਕੀਤਾ।

Previous articleਸੰਸਦ ਦੀ ਕਾਰਵਾਈ ‘ਚ ਵਿਘਨ ਪਾ ਕੇ ਵਿਰੋਧੀ ਧਿਰਾਂ ਕਰ ਰਹੀਆਂ ਲੋਕਤੰਤਰ ਦਾ ਘਾਣ : ਸੁਨੀਲ
Next articleसुविधा के नाम पर प्रदेशवासियों से धन बटोर रही पंजाब सरकार : खन्ना