ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਤੇ ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਹੋਈ ਟੇ੍ਰਨਿੰਗ
ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹੇ ਵਿਚ ਨਿਯੁਕਤ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ-1 ਅਤੇ 2 ਦੀ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਟਰੇਨਿੰਗ ਕਰਵਾਈ ਗਈ। ਇਹ ਟੇ੍ਰਨਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਵਿਚ ਸਟੇਟ ਲੈਵਲ ਮਾਸਟਰ ਟ੍ਰੇਨਰ ਜ਼ਿਲ੍ਹਾ ਸਿਸਟਮ ਮੈਨੇਜਰ ਚਰਨ ਕੰਵਲ ਸਿੰਘ ਵਲੋਂ ਦਿੱਤੀ ਗਈ। ਟੇ੍ਰਨਿੰਗ ਦੌਰਾਨ ਸਟੇਟ ਲੈਵਲ ਮਾਸਟਰ ਟ੍ਰੇਨਰ ਵਲੋਂ ਵੋਟਰ ਸੂਚੀ ਦੀ ਸੁਧਾਈ ਲਈ ਤਿਆਰ ਕੀਤੇ ਸਾਫਟਵੇਅਰ ਈ.ਆਰ.ਓ.ਐਨ.ਈ.ਟੀ ਸਬੰਧੀ ਅਤੇ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਡੀ.ਐਮ. ਹੁਸ਼ਿਆਰਪੁਰ, ਤਹਿਸੀਲਦਾਰ ਹੁਸ਼ਿਆਰਪੁਰ, ਤਹਿਸੀਲਦਾਰ ਮੁਕੇਰੀਆਂ, ਨਾਇਬ ਤਹਿਸੀਲਦਾਰ ਦਸੂਹਾ, ਤਹਿਸੀਲਦਾਰ ਟਾਂਡਾ, ਨਾਇਬ ਤਹਿਸੀਲਦਾਰ ਗੜ੍ਹਦੀਵਾਲਾ, ਬੀ.ਡੀ.ਪੀ.ਓ ਮਾਹਿਲਪੁਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ-ਕਮ-ਨੋਡਲ ਅਫ਼ਸਰ ਫਾਰ ਸਵੀਪ, ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ, ਲਖਵੀਰ ਸਿੰਘ, ਮੇਘਾ ਮਹਿਤਾ ਵੀ ਮੌਜੂਦ ਸਨ।

Previous articleभाजपा प्रदेशाध्यक्ष सुनील जाखड़ एक बहुत ही ईमानदार, नेकदिल एवं जमीन से जुड़े हुए नेता : अजय कौशल सेठू
Next articleਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀ ਗੰਭੀਰਤਾ ਅਤੇ ਤਨਦੇਹੀ ਨਾਲ ਨਿਭਾਉਣ ਜ਼ਿੰਮੇਵਾਰੀ : ਕੋਮਲ ਮਿੱਤਲ