ਟਾਂਡਾ ਉੜਮੁੜ,(ਰਾਜਦਾਰ ਟਾਇਮਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਟਾਂਡਾ ਫੇਰੀ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਦੇ ਸੀਨੀਅਰ ਦਲਿਤ ਆਗੂ ਸਰਬਜੀਤ ਸਿੰਘ ਮੋਮੀ ਵੱਲੋਂ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆl ਉਹਨਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਵਰਿੰਦਰ ਸਿੰਘ ਜੀਆ ਨੱਥਾ, ਬਲਾਕ ਸੰਮਤੀ ਮੈਂਬਰ ਰਤਨ ਸਿੰਘ ਖੁੱਡਾ, ਸੁਰਜੀਤ ਸਿੰਘ ਕਾਲਾ ਮੂਨਕਾ, ਜਸਪਾਲ ਸਿੰਘ ਕਾਲਾ ਬਸੀ ਜਲਾਲ, ਅਮਰਜੀਤ ਕਾਲਸੀਆ, ਕੁਲਜੀਤ ਕੁਮਾਰ ਲੱਕੀ ਮੂਨਕਾ ਤੋਂ ਇਲਾਵਾ ਹੋਰ ਐਸ.ਸੀ ਵਿੰਗ ਦੇ ਆਗੂ ਤੇ ਵਰਕਰ ਵੀ ਹਾਜ਼ਰ ਸੀl ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ, ਜਿਲਾ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਲੱਖੀ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਡਾਕਟਰ ਜਸਵਿੰਦਰ ਸਿੰਘ ਖੁਣ ਖੁਣ ਕਲਾਂ, ਸਰਦਾਰ ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ ਬਹੁਤ ਤੇ ਦਿਸ਼ਾ ਨਿਰਦੇਸ਼ਾਂ ਤਹਿਤ ਅਨੁਸਾਰ ਦਲਿਤ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਟਾਂਡਾ ਪਹੁੰਚਣ ਤੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾl ਇਸ ਮੌਕੇ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰੇਕ ਵਰਗ ਦਾ ਸਤਿਕਾਰ ਕਰਦਾ ਹੈ ਅਤੇ ਕਰਦਾ ਰਹੇਗਾ ਅਤੇ ਪਾਰਟੀ ਵਿੱਚ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਹਰੇਕ ਵਰਗ ਦੇ ਆਗੂਆਂ ਅਤੇ ਵਰਕਰਾਂ ਨੂੰ ਸਮੇਂ ਸਮੇਂ ਸਿਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ l

Previous articleखरड़ बनेगा सबसे बड़ा ई-स्पोर्ट्स क्षेत्र: डा.सुभाष शर्मा
Next articleਮੀਟਿੰਗ ਵਿਚ ਭਾਗ ਲੈਂਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲਾ ਪ੍ਰਧਾਨ ਪਰਮਜੀਤ ਭੁੱਲਾ ਅਤੇ ਮੈਂਬਰ