ਟਾਂਡਾ,(ਤਰਸੇਮ ਦੀਵਾਨਾ): ਹਲਕਾ ਟਾਂਡਾ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਾ.ਰਾਜ ਕੁਮਾਰ ਨੇ ਕਿਹਾ ਕਿ ਅਸੀਂ ਸਾਰੇ ਇੱਕਜੁੱਟ ਹਾਂ ਤਾਂ ਹੀ ਸਭ ਤੋਂ ਮਜ਼ਬੂਤ ਹਾਂ। ਉਹ ਮਹਿਸੂਸ ਕਰਦੇ ਹਨ ਕਿ ਤੁਸੀਂ ਸਾਰੇ ਉਨ੍ਹਾਂ ਦੇ ਸਮਰਥਨ ਵਿੱਚ ਇਕੱਠੇ ਹੁੰਦੇ ਹੋ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਨੂੰ ਇਸੇ ਤਰ੍ਹਾਂ ਪਿਆਰ ਅਤੇ ਸਹਿਯੋਗ ਨਾਲ ਉਹਨਾਂ ਨੂੰ ਸੇਵਾ ਕਰਨ ਦੀ ਤਾਕਤ ਦਿੰਦੇ ਰਹੋਗੇ। ਵਰਕਰਾਂ ਅਤੇ ਜਨਤਾ ਦਾ ਸਹਿਯੋਗ ਇਸ ਗੱਲ ਦੀ ਗਵਾਹੀ ਭਰ ਰਿਹਾ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ‘ਆਪ’ ਦੀ ਵੱਡੀ ਜਿੱਤ ਹੋਵੇਗੀ। ਇਹ ਗੱਲ ਡਾ.ਰਾਜ ਕੁਮਾਰ ਨੇ ਹਲਕਾ ਟਾਂਡਾ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਹੀ। ਡਾ.ਰਾਜ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਤੋਂ ਵੱਡਾ ਕੋਈ ਨਹੀਂ ਹੁੰਦਾ ਅਤੇ ਜਨਤਾ ਦੇ ਸੇਵਕ ਹੋਣ ਦੇ ਨਾਤੇ ਹਲਕੇ ਦੇ ਵਿਕਾਸ ਨੂੰ ਹਮੇਸ਼ਾ ਪਹਿਲ ਦਿੱਤੀ ਹੈ ਅਤੇ ਦਿੰਦੇ ਰਹਿਣਗੇ। ਡਾ.ਰਾਜ ਨੇ ਪ੍ਰੋਗਰਾਮ ਵਿੱਚ ਹਾਜ਼ਰ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਹਲਕਾ ਚੱਬੇਵਾਲ ਦੀ ਤਰ੍ਹਾਂ ਉਹ ਲੋਕ ਸਭਾ ਹਲਕੇ ਵਿੱਚ ਪੈਂਦੇ ਹਰੇਕ ਪਿੰਡ, ਕਸਬੇ ਅਤੇ ਸ਼ਹਿਰ ਦੇ ਵਿਕਾਸ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਦੇ ਰਹਿਣਗੇ। ਇਸ ਦੌਰਾਨ ਹਾਜ਼ਰ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਹੋਰਨਾਂ ਨੇ ਡਾ.ਰਾਜ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕਰਦਿਆਂ ‘ਆਪ’ ਦੇ ਹੱਥ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਤੀਰਥ ਗਿੱਲ, ਹੈਪੀ, ਡਾ.ਗੁਰਦੀਪ, ਪਟਵਾਰੀ ਰਮੇਸ਼, ਦਿਸ਼ਾ, ਰਾਜਵਿੰਦਰ ਕੌਰ, ਰੌਬਿਨ ਗਿੱਲ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

Previous articleਨਰਪਾਲ ਸਿੰਘ ਸ਼ੇਰਗਿੱਲ ਦੀ ਪੁਸਤਕ “ਸਿੱਖ ਸੰਸਾਰ-2024′ ਲੋਕ ਅਰਪਨ
Next articleगुरुद्वारा श्री हरि जी सहाय में संपन्न हुआ खालसा साजना दिवस समारोह