ਹੁਸ਼ਿਆਰਪੁਰ,(ਰਾਜ਼ਦਾਰ ਟਾਇਮਸ): ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਨਾਈਲੋਨ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਬਣਾਉਣ, ਵੇਚਣ, ਸਟੋਰ ਕਰਨ, ਸਪਲਾਈ ਕਰਨ ਅਤੇ ਖ਼ਰੀਦਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਧਾਗੇ ਵਾਲੀ ਡੋਰ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ। ਇਹ ਪਾਬੰਦੀ 30 ਅਪ੍ਰੈਲ 2024 ਤੱਕ ਲਾਗੂ ਰਹੇਗੀ।

Previous articleपंजाब भाजपा ने किया लोक सभा चनावो के लिए किया चुनाव कमेटी का गठन
Next articleਨਸ਼ਿਆਂ ਤੋਂ ਦੂਰ ਰਹਿੰਦਿਆਂ ਖੇਡਾਂ ‘ਚ ਕੈਰੀਅਰ ਬਣਾਉਣ ਦੀ ਕੋਸ਼ਿਸ਼ ਕਰਨ ਨੌਜਵਾਨ : ਰਾਜੂ