ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਏ ਮੈਡੀਕਲ ਕੈਂਪ ਦਾ ਲਿਆ ਜਾਇਜ਼ਾ
ਮਹਿਲਾ ਕੈਦੀਆਂ ਦੀ ਬੈਰਕ ਦਾ ਵੀ ਕੀਤਾ ਮੁਆਇਨਾ
-ਮੈਡੀਕਲ ਕੈਂਪ ਦੌਰਾਨ 150 ਕੈਦੀ ਮਰੀਜ਼ਾਂ ਦੀ ਕੀਤੀ ਗਈ ਮੁਫ਼ਤ ਡਾਕਟਰੀ ਜਾਂਚ
ਹੁਸ਼ਿਆਰਪੁਰ,(ਰਾਜ਼ਦਾਰ ਟਾਇਮਸ): ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਜੇ. ਐਮ-ਕਮ-ਸਕੱਤਰ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ। ਉਨ੍ਹਾਂ ਜੇਲ੍ਹ ਵਿਚ ਜ਼ਿਲ੍ਹ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਏ ਗਏ ਮੈਡੀਕਲ ਕੈਂਪ ਦਾ ਜਾਇਜ਼ਾ ਲਿਆ। ਇਸ ਦੌਰਾਨ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੈਡੀਕਲ ਟੀਮ ਦੇ ਡਾਕਟਰਾਂ ਵੱਲੋਂ ਜੇਲ੍ਹ ਵਿਚ ਬੰਦ 150 ਦੇ ਕਰੀਬ ਹਵਾਲਾਤੀ/ਕੈਦੀ ਮਰਦ-ਔਰਤ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ। ਡਾ.ਚਿੱਤਰਾ, ਡਾ.ਰਾਜਵੰਤ ਸਿੰਘ, ਡਾ.ਨਵਨੀਤ ਕੌਰ, ਡਾ.ਪੂਨਮ, ਡਾ. ਮਲ, ਡਾ.ਸੌਰਵ ਸ਼ਰਮਾ ਅਤੇ ਡਾ.ਮਨਪ੍ਰੀਤ ਕੌਰ ਵੱਲੋਂ ਬੁਖ਼ਾਰ, ਖਾਂਸੀ, ਜੁਕਾਮ, ਈ.ਐਨ.ਟੀ ਦੇ ਰੋਗਾਂ, ਛਾਤੀ ਅਤੇ ਹੋਰਨਾਂ ਬਿਮਾਰੀਆਂ ਦੀ ਜਾਂਚ ਕੀਤੀ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕੀਤੀਆਂ। ਇਸ ਦੌਰਾਨ ਸੀ.ਜੇ.ਐਮ ਅਪਰਾਜਿਤਾ ਜੋਸ਼ੀ ਨੇ ਮਹਿਲਾ ਕੈਦੀਆਂ ਦੀ ਬੈਰਕ ਦਾ ਵੀ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਜੇਲ੍ਹ ਦੀ ਰਸੋਈ ਦਾ ਵੀ ਮੁਆਇਨਾ ਕੀਤਾ। ਇਸ ਮੌਕੇ ਜੇਲ੍ਹ ਸੁਪਰਡੈਂਟ ਜੋਗਿੰਦਰ ਪਾਲ, ਡਿਪਟੀ ਸੁਪਰਡੈਂਟ ਹਰਜੀਤ ਸਿੰਘ ਕਲੇਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਪਵਨ ਕੁਮਾਰ ਅਤੇ ਹੋਰ ਹਾਜ਼ਰ ਸਨ।

Previous articleਪੰਜਾਬ ਸਰਕਾਰ ਦੀ ਮੁਲਾਜ਼ਮ/ਪੈਨਸ਼ਨਰਜ਼ ਪ੍ਰਤੀ ਬੇਰੁਖੀ ਦੇ ਖਿਲਾਫ ਅਰਥੀ ਫੂਕ ਰੋਸ ਮੁਜ਼ਾਹਰਾ
Next articleरुंगटा को धमकी देने के मामले में मुख्तार दोषी करार