ਦਸੂਹਾ,(ਰਾਜਦਾਰ ਟਾਇਮਸ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ 2024 ਦੇ ਨਤੀਜਿਆਂ ਵਿੱਚ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਦਾ ਨਤੀਜਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ 100% ਰਿਹਾ। ਇਸ ਨਤੀਜੇ ਵਿੱਚ ਏਕਮਜੋਤ ਸਿੰਘ ਪੁੱਤਰ ਦਵਿੰਦਰ ਪਾਲ ਸਿੰਘ ਘੁੰਮਣ ਨੇ 561/600 (93.5%) ਅੰਕ ਲੈ ਕੇ ਪਹਿਲਾ ਸਥਾਨ, ਨਵਜੋਤ ਕੌਰ ਪੁੱਤਰੀ ਜੋਧਾ ਸਿੰਘ ਨੇ 550/600 (91.6%)ਅੰਕ ਲੈ ਕੇ ਦੂਸਰਾ ਸਥਾਨ, ਸਿਮਰਤ ਕੌਰ ਪੁੱਤਰੀ ਹਰਦੇਵ ਸਿੰਘ ਨੇ 549/600 (91.5%) ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਦੇ ਡਾਇਰੈਕਟਰ ਸਰਦਾਰ ਇਕਬਾਲ ਸਿੰਘ ਚੀਮਾ ਨੇ ਸਕੂਲ ਦੇ ਪ੍ਰਿੰਸੀਪਲ ਮੈਡਮ, ਮਿਹਨਤੀ ਸਟਾਫ ਅਤੇ ਬੱਚਿਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈਆਂ ਦਿੱਤੀਆਂ ਅਤੇ ਉਹਨਾਂ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਜਗਜੀਤ ਕੌਰ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ ਅਤੇ ਬੱਚਿਆਂ ਨੂੰ ਦਿੱਤਾ। ਉਹਨਾਂ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਬੱਚਿਆਂ ਦੀ ਸਖਤ ਮਿਹਨਤ ਨਾਲ ਆਇਆ ਹੈ। ਉਹਨਾਂ ਨੇ ਕਿਹਾ ਕਿ ਇਹ ਸਕੂਲ ਲਈ ਮਾਣ ਵਾਲੀ ਗੱਲ ਹੈ ਕਿ ਅੱਠਵੀਂ ਦੇ ਸਾਰੇ ਬੱਚੇ 75% ਤੋਂ ਉੱਤੇ ਅੰਕ ਲੈ ਕੇ ਪਾਸ ਹੋਏ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਪਾਲ ਸਿੰਘ ਚੀਮਾ, ਅਮਰਜੀਤ ਸਿੰਘ, ਜਸਪਾਲ ਸਿੰਘ, ਵਿਕਾਸ ਕੁਮਾਰ, ਅਮਰਪ੍ਰੀਤ ਕੌਰ, ਬਲਜੀਤ ਕੌਰ, ਸੁਰਜੀਤ ਕੌਰ, ਪਰਮਿੰਦਰ ਕੌਰ, ਮਨਜੀਤ ਕੌਰ, ਸਾਕਸ਼ੀ, ਰਜਨੀ, ਰਣਜੀਤ ਕੌਰ, ਮਹਿਕਦੀਪ, ਗੁਰਪ੍ਰੀਤ ਕੌਰ, ਜਸਪ੍ਰੀਤ, ਰਜਨੀ ਬਾਲਾ, ਜਸਪਿੰਦਰ ਕੌਰ, ਨੇਹਾ, ਰਾਧਿਕਾ, ਮੀਨੂ, ਜੀਵਨ ਜੋਤੀ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।