ਟਕਸਾਲੀ ਅਗੂਆਂ ਵੱਲੋਂ ਦਰਸਾਏ ਮਾਰਗ ਉੱਪਰ ਚੱਲਾਂਗੇ : ਇੰਦਰਜੀਤ ਕੰਗ

ਪਿੰਡ ਮਰਨਾਈਆ ਵਿਖੇ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਦਾ ਸਨਮਾਨ

ਹੁਸ਼ਿਆਰਪੁਰ,(ਤਰਸੇਮ ਦੀਵਾਨਾ): ਟਕਸਾਲੀ ਅਕਾਲੀ ਆਗੂਆਂ ਦੀ ਬਦੌਲਤ ਹੀ ਸ਼੍ਰੋਮਣੀ ਅਕਾਲੀ ਦਲ ਅੱਜ ਵੀ ਸਿਧਾਂਤਾਂ ਉੱਪਰ ਪਹਿਰਾ ਦੇ ਰਿਹਾ ਹੈ ਤੇ ਨੌਜਵਾਨ ਪੀੜ੍ਹੀ ਇਨ੍ਹਾਂ ਆਗੂਆਂ ਵੱਲੋਂ ਦਰਸਾਏ ਮਾਰਗ ਉੱਪਰ ਚੱਲਦੇ ਹੋਏ ਪੰਜਾਬ ਦੇ ਵਿਕਾਸ ਦੀ ਕਹਾਣੀ ਲਿਖੇਗੀ। ਇਹ ਪ੍ਰਗਟਾਵਾ ਜਿਲ੍ਹਾ ਯੂਥ ਅਕਾਲੀ ਦਲ ਦੇਹਾਤੀ ਦੇ ਪ੍ਰਧਾਨ ਇੰਦਰਜੀਤ ਸਿੰਘ ਕੰਗ ਵੱਲੋਂ ਇੱਥੇ ਪਿੰਡ ਮਰਨਾਈਆ ਵਿਖੇ ਸਵ.ਜਥੇਦਾਰ ਜੱਸਾ ਸਿੰਘ ਦੇ ਪਰਿਵਾਰ ਤੇ ਪਿੰਡ ਵਾਸੀਆਂ ਨਾਲ ਕੀਤੀ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਜਿਸ ਤਰ੍ਹਾਂ ਸਵ.ਜੱਸਾ ਸਿੰਘ ਵੱਲੋਂ ਆਪਣੀ ਪੂਰੀ ਜ਼ਿੰਦਗੀ ਦੌਰਾਨ ਅਕਾਲੀ ਦਲ ਤੇ ਸਮਾਜ ਦੀ ਬੇਹਤਰੀ ਲਈ ਯੋਗਦਾਨ ਦਿੱਤਾ ਗਿਆ ਤਿਵੇਂ ਹੀ ਅਸੀਂ ਵੀ ਉਨ੍ਹਾਂ ਵੱਲੋਂ ਦਰਸਾਏ ਮਾਰਗ ਉੱਪਰ ਚੱਲ ਕੇ ਪਾਰਟੀ ਤੇ ਸਮਾਜ ਦੀ ਮਜਬੂਤੀ ਲਈ ਅੱਗੇ ਵੱਧਦੇ ਰਹਾਂਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਥ ਦੇ ਭਲੇ ਦੀ ਗੱਲ ਕੀਤੀ ਤੇ ਇਹੀ ਕਾਰਨ ਹੈ ਕਿ ਅੱਜ ਵੀ ਪੰਜਾਬ ਪ੍ਰਸਤ ਪਰਿਵਾਰ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ, ਕਿਉਂਕਿ ਲੋਕ ਜਾਣਦੇ ਹਨ ਕਿ ਅਕਾਲੀ ਦਲ ਹੀ ਪੰਜਾਬ ਨੂੰ ਵਿਕਾਸ ਪੱਖੋ ਅੱਗੇ ਲਿਜਾਣ ਦੇ ਸਮਰੱਥ ਹੈ। ਜਥੇਦਾਰ ਹਰਜਾਪ ਸਿੰਘ ਮੱਖਣ ਨੇ ਕਿਹਾ ਕਿ ਨੌਜਵਾਨ ਆਗੂਆਂ ਤੋਂ ਪਾਰਟੀ ਨੂੰ ਵੱਡੀਆਂ ਉਮੀਦਾਂ ਹਨ ਤੇ ਸਾਨੂੰ ਪੂਰਾ ਵਿਸ਼ਵਾਸ਼ ਹੈ ਕਿ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਪਹਿਲਾ ਨਾਲੋਂ ਵੀ ਮਜ਼ਬੂਤ ਹੋ ਕੇ ਅੱਗੇ ਵਧੇਗੀ ਤੇ ਲੋਕਾਂ ਦੇ ਹੱਕ ਤੇ ਹਿੱਤ ਸੁਰੱਖਿਅਤ ਕਰਨ ਲਈ ਪਹਿਰਾ ਦੇਵੇਗੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਮਾਤਾ ਹਰਬੰਸ ਕੌਰ, ਮਾਤਾ ਰਣਜੀਤ ਕੌਰ, ਹਰਜਾਪ ਸਿੰਘ ਮੱਖਣ, ਪ੍ਰੀਤ ਸਿੰਘ ਜੱਜ, ਤਲਵਿੰਦਰ ਸਿੰਘ, ਮਾਤਾ ਸੁਰਜੀਤ ਕੌਰ, ਹਰਦੇਵ ਸਿੰਘ ਜੱਜ, ਬਿੱਟੂ ਜੱਜ, ਮਾਸਟਰ ਗੁਰਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਇੰਦਰਜੀਤ ਸਿੰਘ ਕੰਗ ਦਾ ਸਨਮਾਨ ਕੀਤਾ ਗਿਆ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।