ਫਗਵਾੜਾ,(ਸ਼ਿਵ ਕੌੜਾ): ਐਤਵਾਰ ਨੂੰ ਕਪੂਰਥਲਾ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਜਿਨ੍ਹਾਂ ਨੇ ਇੱਕ ਨੌਜਵਾਨ ਦਾ ਕਤਲ ਕਰਕੇ ਉਸਦੀ ਲਾਸ਼ ਨਦੀ ਵਿੱਚ ਸੁੱਟ ਦਿੱਤੀ ਸੀ।ਕੋਤਵਾਲੀ ਦੇ ਐਸਐਚਓ ਹਰਿੰਦਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕ ਦੀ ਪਛਾਣ ਤਰਨਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਕੇਸਰਪੁਰ ਦਾ ਰਹਿਣ ਵਾਲਾ ਹੈ। ਮ੍ਰਿਤਕ ਦੀ ਮਾਂ ਜਸਬੀਰ ਕੌਰ ਨੇ ਦੱਸਿਆ ਕਿ ਉਸਦਾ ਪੁੱਤਰ ਤਰਨਜੀਤ ਸਿੰਘ 28 ਅਪ੍ਰੈਲ ਨੂੰ ਕਰਤਾਰਪੁਰ ਦੇ ਦੁਬਈ ਸੈਲੂਨ ਗਿਆ ਸੀ। ਉਹ ਘਰ ਵਾਪਸ ਨਹੀਂ ਆਇਆ। ਬਾਅਦ ਵਿੱਚ ਪਤਾ ਲੱਗਾ ਕਿ ਉਸਦਾ ਕਤਲ ਕਰਕੇ ਉਸਦੀ ਲਾਸ਼ ਭਵਾਨੀਪੁਰ ਨੇੜੇ ਕਾਲੀ ਬੇਈ ਵਿੱਚ ਸੁੱਟ ਦਿੱਤੀ ਗਈ ਸੀ। ਪੁਲਿਸ ਨੇ ਮ੍ਰਿਤਕ ਦੇ ਕਾਲ ਡਿਟੇਲ ਅਤੇ ਉਸਦੇ ਦੋਸਤਾਂ ਦੇ ਮੋਬਾਈਲ ਫੋਨਾਂ ਦੀ ਜਾਂਚ ਕੀਤੀ।ਇਸ ਆਧਾਰ ਤੇ ਕਰਤਾਰਪੁਰ ਦੇ ਪਾਰਾ ਪਿੰਡ ਦੇ ਰਹਿਣ ਵਾਲੇ ਦੀਪਕ ਨੂੰ 30 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ, ਕੋਟ ਕਰਾਰ ਖਾਨ ਦੇ ਹਰਨੇਕ ਸਿੰਘ ਦਾ ਨਾਮ ਸਾਹਮਣੇ ਆਇਆ। ਜਾਂਚ ਵਿੱਚ ਸਾਹਮਣੇ ਆਇਆ ਕਿ ਬੂੜੇਵਾਲ ਦੇ ਰਹਿਣ ਵਾਲੇ ਸਾਜਨਪ੍ਰੀਤ ਸਿੰਘ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਤਰਨਜੀਤ ਦਾ ਕਤਲ ਕੀਤਾ। ਮੁਲਜ਼ਮਾਂ ਨੇ ਲਾਸ਼ ਨੂੰ ਸਵਿਫਟ ਕਾਰ ਵਿੱਚ ਪਾ ਕੇ ਕਾਲੀ ਵੇਈਂ ਵਿੱਚ ਸੁੱਟ ਦਿੱਤਾ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।