ਕੇਐਮਐਸ ਕਾਲਜ ਦੀ ਐਨਐਸਐਸ ਯੂਨਿਟ ਵੱਲੋਂ ਡਲਹੌਜ਼ੀ ਵਿਖੇ ਕਰਵਾਇਆ ਗਿਆ 2 ਦਿਨਾਂ ਰੈਗੂਲਰ ਕੈਂਪ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ,(ਰਾਜਦਾਰ ਟਾਇਮਸ): ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਦੇ ਐਨ.ਐਸ.ਐਸ ਵਿੰਗ ਵੱਲੋਂ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਡਲਹੌਜ਼ੀ ਵਿਖੇ 2 ਦਿਨਾਂ ਰੈਗੂਲਰ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕੁੱਲ 53 ਐਨ.ਐਸ.ਐਸ ਵਲੰਟੀਅਰਜ਼ ਨੇ ਭਾਗ ਲਿਆ, ਜਿਨ੍ਹਾਂ ਵਿੱਚ 16 ਲੜਕੇ ਅਤੇ 37 ਲੜਕੀਆਂ ਸ਼ਾਮਲ ਸਨ। ਇਸ 2 ਦਿਨਾਂ ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਦੇ ਸਰੀਰਕ ਫਿੱਟਨੈੱਸ ਅਤੇ ਮਾਨਸਿਕ ਸੰਤੁਲਨ ਨੂੰ ਮੁੱਖ ਰੱਖਦੇ ਹੋਏ ਯੋਗਾ, ਮੇਡੀਟੇਸ਼ਨ ਅਤੇ ਸਪੋਰਟਸ ਐਕਟੀਵਿਟੀਜ਼ ਕਰਵਾਈਆਂ ਗਈਆਂ। ਇਸ ਰੈਗੂਲਰ ਕੈਂਪ ਦੇ ਦੂਸਰੇ ਦਿਨ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਐਨ.ਐਸ.ਐਸ ਵਲੰਟੀਅਰਜ਼ ਨੂੰ ਡਰੱਗ ਐਡਿਕਸ਼ਨ ਅਤੇ ਗਰੀਨ ਦੀਵਾਲੀ ਬਾਰੇ ਜਾਗਰੂਕ ਕਰਵਾਇਆ ਗਿਆ। ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ.ਰਾਜੇਸ਼ ਕੁਮਾਰ ਵੱਲੋਂ ਐਨ.ਐਸ.ਐਸ ਵਲੰਟੀਅਰਜ਼ ਨੂੰ ਵੱਖ-ਵੱਖ ਸਥਾਨਾਂ ਜਿਵੇਂ ਕਿ ਸੁਭਾਸ਼ ਚੌਂਕ, ਗਾਂਧੀ ਚੌਂਕ ਅਤੇ ਧਾਰਮਿਕ ਸਥਾਨਾਂ ਦੌਰਾ ਕਰਵਾਇਆ ਗਿਆ। ਪ੍ਰਿੰਸੀਪਲ ਡਾ.ਸ਼ਬਨਮ ਕੌਰ ਅਤੇ ਡਾਇਰੈਕਟਰ ਡਾ.ਮਾਨਵ ਸੈਣੀ ਵੱਲੋਂ ਵਿਦਿਆਰਥੀਆਂ ਨੂੰ ਪ੍ਰਕਿਰਤੀ ਨਾਲ ਜੁੜੇ ਰਹਿਣ ਅਤੇ ਉਸਦੇ ਨਾਲ ਪਿਆਰ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਐਨ.ਐਸ.ਐਸ ਦੇ 2 ਦਿਨਾਂ ਰੈਗੂਲਰ ਕੈਂਪ ਦੀ ਸਮਾਪਤੀ ਵਿੱਚ ਸਾਰੇ ਐਨ.ਐਸ.ਐਸ ਵਲੰਟੀਅਰਜ਼ ਨੂੰ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ.ਮਾਨਵ ਸੈਣੀ, ਪ੍ਰਿੰਸੀਪਲ ਡਾ.ਸ਼ਬਨਮ ਕੌਰ ਅਤੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ.ਰਾਜੇਸ਼ ਕੁਮਾਰ ਵੱਲੋਂ ਸਰਟੀਫਿਕੇਟ ਵੰਡੇ ਗਏ।