ਮੁਕੇਰੀਆਂ,(ਰਾਜ਼ਦਾਰ ਟਾਇਮਸ): ਸਵਾਮੀ ਪ੍ਰੇਮਾਨੰਦ ਮਹਾਵਿਦਿਆਲਾ ਮੁਕੇਰੀਆਂ ਦੇ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਦੇ ਵਿਦਿਆਰਥੀ ਸਰਵੇਸ਼ ਕੁਮਾਰ ਨੇ ਨੈੱਟ 2024 ਪਾਸ ਕੀਤਾ ਹੈ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਨੇ ਪਾਸ ਹੋਏ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ, ਵਿਦਿਆਰਥੀ ਦੀ ਅਣਥੱਕ ਮਿਹਨਤ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਦੇ ਨਾਲ ਹੀ ਪ੍ਰਿੰਸੀਪਲ ਡਾ.ਸਮੀਰ ਸ਼ਰਮਾ ਨੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਮੁਖੀ ਡਾ.ਅਮਰਿੰਦਰ ਕੌਰ ਅਤੇ ਪ੍ਰੋ.ਨਵਜੋਤ ਕੌਰ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਆਪਣੀਆਂ ਵਿੱਦਿਅਕ ਗਤੀਵਿਧੀਆਂ ਵਿੱਚ ਨਵੇਂ ਰਿਕਾਰਡ ਕਾਇਮ ਕਰਦੇ ਰਹਿੰਦੇ ਹਨ। ਕਾਲਜ ਦਾ ਸਟਾਫ਼ ਪੜ੍ਹਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸ਼ੁਰੂ ਤੋਂ ਹੀ ਹੋਰ ਪੇਪਰਾਂ ਦੀ ਤਿਆਰੀ ਵੀ ਕਰਵਾਉਂਦਾ ਹੈ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਜਾਣੂ ਕਰਵਾਉਂਦਾ ਹੈ। ਇਸ ਮੌਕੇ  ਡਾ.ਅਮਰਿੰਦਰ ਕੌਰ ਨੇ ਕਾਲਜ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪਿ੍ੰਸੀਪਲ ਡਾ.ਸਮੀਰ ਸ਼ਰਮਾ ਦਾ ਸਮੇਂ-ਸਮੇਂ ‘ਤੇ ਦਿੱਤੇ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ|