ਮੁਕੇਰੀਆਂ,(ਰਾਜ਼ਦਾਰ ਟਾਇਮਸ): ਸਵਾਮੀ ਪ੍ਰੇਮਾਨੰਦ ਕਾਲਜ ਵਿਖੇ ਚੋਣ ਕਮਿਸ਼ਨ ਦੀ ਅਗਵਾਈ ਹੇਠ ਵੱਖ-ਵੱਖ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਸ ਤਹਿਤ ਕਾਲਜ ਵਿੱਚ ਐਨ.ਐਸ.ਐਸ ਦੇ ਵਿਦਿਆਰਥੀਆਂ ਨੇ “ਮੇਰਾ ਪਹਿਲਾ ਵੋਟ ਦੇਸ਼ ਕੇ ਨਾਮ” ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਵੋਟ ਬਣਾਉਣ ਬਾਰੇ ਜਾਗਰੂਕ ਕੀਤਾ।ਇਸ ਸਬੰਧੀ ਐਨ.ਐਸ.ਐਸ ਇੰਚਾਰਜ ਡਾ.ਸੋਨੀਆ ਸ਼ਰਮਾ ਨੇ ਦੱਸਿਆ ਕਿ ਐਨ.ਐਸ.ਐਸ ਟੀਮ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਨੌਜਵਾਨਾਂ ਦੀਆਂ ਮੁੱਖ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ ਅਤੇ ਉਤਸ਼ਾਹ ਨਾਲ ਵੋਟ ਪਾਉਣ ਲਈ ਪ੍ਰੇਰਿਤ ਕੀਤਾ।ਇਸ ਪ੍ਰੋਗਰਾਮ ਤਹਿਤ ਡਾ.ਸੋਨੀਆ ਨੇ ਐਨ.ਐਸ.ਐਸ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ। ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਵੋਟ ਬਣਾਉਣ ਲਈ ਪ੍ਰੇਰਿਤ ਕਰਨ, ਸਵੀਪ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਸਰਗਰਮ ਭੂਮਿਕਾ ਨੂੰ ਯਕੀਨੀ ਬਣਾਉਣ ਅਤੇ ਵੋਟ ਪਾ ਕੇ ਚੋਣਾਂ ਵਿੱਚ ਭਾਗ ਲੈਣ ਲਈ ਐਨ.ਐਸ.ਐਸ ਵਲੰਟੀਅਰਾਂ ਨੂੰ ਉਨ੍ਹਾਂ ਦੀਆਂ ਮੁੱਖ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਵਿੱਚ ਦੱਸਿਆ।ਕਾਲਜ ਦੇ ਪਿ੍ੰਸੀਪਲ ਡਾ.ਸਮੀਰ ਸ਼ਰਮਾ ਨੇ ਕਿਹਾ ਕਿ ਕਾਲਜ ਚੋਣ ਕਮਿਸ਼ਨ ਦੀ ਰਹਿਨੁਮਾਈ ਹੇਠ ਹਰ ਸਮਾਜਿਕ ਗਤੀਵਿਧੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਸਰਗਰਮ ਭਾਗੀਦਾਰੀ ਦੇਵੇਗਾ। ਕਾਲਜ ਐਨ.ਐਸ.ਐਸ ਇੰਚਾਰਜ ਡਾ.ਸੋਨੀਆ ਸ਼ਰਮਾ ਨੇ ਕਾਲਜ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ.ਸਮੀਰ ਸ਼ਰਮਾ ਦਾ ਵਿਸ਼ੇਸ਼ ਸਹਿਯੋਗ ਦੇਣ ਲਈ ਧੰਨਵਾਦ ਕੀਤਾ।  ਇਸ ਮੌਕੇ ਡਾ.ਪ੍ਰਦੀਪ ਕੁਮਾਰ ਸੇਂਗਰ (ਇੰਚਾਰਜ, ਐਨ.ਐਸ.ਐਸ, ਲੜਕੇ), ਪ੍ਰੋ.ਸ਼ਿਵਮ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।