ਦਸੂਹਾ,(ਰਾਜਦਾਰ ਟਾਇਮਸ): ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਦੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਆਊਟ ਰੀਚ ਐਕਟੀਵਿਟੀ ਦੌਰਾਨ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲੱਗਣ ਵਿਖੇ ਨਵੇਂ ਸਾਲ ਦੇ ਮੌਕੇ ਤੇ ਅਤੇ ਵਾਤਾਵਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਫੁੱਲਾਂ ਦੇ ਬੂਟੇ ਵੰਡੇ ਗਏ। ਐਨ.ਐਸ.ਐਸ ਯੂਨਿਟ ਹਮੇਸ਼ਾ ਹੀ ਇਸ ਤਰਾਂ ਦੇ ਆਊਟ ਰੀਚ ਐਕਟੀਵਿਟੀਜ਼ ਵਿੱਚ ਸ਼ਾਮਲ ਹੁੰਦੀ ਰਹਿੰਦੀ ਹੈ। ਇਸ ਮੁਹਿੰਮ ਤੇ ਤਹਿਤ ਵਿਦਿਆਰਥੀਆਂ ਨੂੰ ਪ੍ਰੋਗਰਾਮ ਅਫ਼ਸਰ ਡਾ.ਰਾਜੇਸ਼ ਕੁਮਾਰ ਵੱਲੋਂ ਪ੍ਰੇਰਨਾ ਦਿੱਤੀ ਗਈ ਕਿ ਜਿਵੇਂ ਅਸੀਂ ਪਰਿਵਾਰ ਨਾਲ ਪਿਆਰ ਕਰਦੇ ਹਾਂ, ਉਸੇ ਤਰ੍ਹਾਂ ਸਾਨੂੰ ਵਾਤਾਵਰਨ ਅਤੇ ਰੁੱਖਾਂ ਨਾਲ ਵੀ ਰਿਸ਼ਤਾ ਰੱਖਣਾ ਚਾਹੀਦਾ ਹੈ ਅਤੇ ਇਹਨਾ ਦੀ ਸਾਂਭ ਸੰਭਾਲ ਕਰਨੀ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਉਹਨਾਂ ਕਿਹਾ ਕਿ ਐਨ.ਐਸ.ਐਸ ਯੂਨਿਟ ਹਮੇਸ਼ਾ ਹੀ ਸਮਾਜਿਕ ਕੰਮ ਕਰਨ ਲਈ ਵਚਨਬੱਧ ਹੈ। ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲੱਗਣ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲੱਗਣ ਦੇ ਧਰਮਿੰਦਰ ਸਿੰਘ, ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।