ਦਸੂਹਾ,(ਰਾਜਦਾਰ ਟਾਇਮਸ): ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਵਿਖੇ ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਧੁਨਿਕ ਸਮੇਂ ਵਿੱਚ ਇਨਸਾਨ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਤਰੱਕੀ ਦੇ ਨਾਲ ਨਾਲ ਪ੍ਰਦੂਸ਼ਣ ਵੀ ਬਹੁਤ ਵੱਧ ਚੁੱਕਾ ਹੈ। ਪ੍ਰਦੂਸ਼ਣ ਵੱਧਣ ਦੇ ਬਹੁਤ ਸਾਰੇ ਕਾਰਨ ਹਨ। ਜਿਸ ਵਿੱਚੋਂ ਸਭ ਤੋਂ ਵੱਡਾ ਕਾਰਨ ਹੈ ਰੁੱਖਾਂ ਦੀ ਘਾਟ। ਇਸੇ ਘਾਟ ਨੂੰ ਪੂਰਾ ਕਰਨ ਲਈ ਕੇ.ਐਮ.ਐਸ ਕਾਲਜ ਦੇ ਈਕੋ ਕਲੱਬ ਅਤੇ ਮਨਜੀਤ ਸਿੰਘ ਬਮਰਾ ਸਕੱਤਰ ਜਰਨਲ ਗੁਰਦਾਸਪੁਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਜਿਲ੍ਹਾ ਸੈਕਟਰੀ ਸਪੋਰਟਸ ਵਿੰਗ ਗੁਰਦਾਸਪੁਰ ਅਤੇ ਵੀਰ ਸਟੀਲ ਇੰਡਸਟਰੀਜ ਬਟਾਲਾ ਵੱਲੋਂ ਕਾਲਜ ਕੈਂਪਸ ਵਿਖੇ ਬੂਟੇ ਲਗਾਏ ਗਏ। ਉਹਨਾ ਲੋਕਾ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਨ ਨੂੰ ਸ਼ੁੱਧ ਕਰਨ ਵਿੱਚ ਯੋਗਦਾਨ ਪਾਉਣ ਲਈ ਅਪੀਲ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ.ਰਾਜੇਸ਼ ਕੁਮਾਰ, ਜੋਗਿੰਦਰ ਪਾਲ ਨੰਬਰਦਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਜਗਰੂਪ ਕੌਰ, ਗੁਰਿੰਦਰਜੀਤ ਕੌਰ, ਰੀਮਾ ਸਿੰਘ, ਜੋਤੀ, ਮਲਕੀਤ ਕੌਰ, ਮਹਿਕ ਸੈਣੀ, ਪ੍ਰਿਯੰਕਾ, ਨਵਨੀਤ ਕੌਰ, ਕਮਲਪ੍ਰੀਤ ਕੌਰ, ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।