- ਮੁਕੇਰੀਆਂ,(ਰਾਜ਼ਦਾਰ ਟਾਇਮਸ): ਕੈਂਬਰਿਜ ਓਵਰਸੀਜ਼ ਸਕੂਲ ਵਿਖੇ ਵਿੱਦਿਆ ਦੇ ਨਾਲ-ਨਾਲ ਬੱਚਿਆਂ ਦੀਆਂ ਨੈਤਿਕ ਕਦਰਾਂ-ਕੀਮਤਾਂ ਅਤੇ ਚਰਿੱਤਰ ਵਿਕਾਸ ਲਈ ਸਮੇਂ-ਸਮੇਂ ‘ਤੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ|ਬੱਚਿਆਂ ਦੇ ਬੌਧਿਕ ਵਿਕਾਸ ਲਈ ਸਕੂਲ ਦੇ ਵਿਹੜੇ ਵਿੱਚ ਕਈ ਦਿੱਗਜਾਂ ਨੂੰ ਬੁਲਾ ਕੇ ਬੱਚਿਆਂ ਦਾ ਮਾਰਗ ਦਰਸ਼ਨ ਕੀਤਾ ਜਾਂਦਾ ਹੈ। ਇਸ ਵੀਰਵਾਰ ਨੂੰ ਐਮ.ਡੀ ਸਚਿਨ ਸਮਿਆਲ ਅਤੇ ਚੇਅਰਪਰਸਨ ਸ਼ਿਖਾ ਸਮਿਆਲ ਦੇ ਸਹਿਯੋਗ ਨਾਲ ਬੀ.ਕੇ ਸੁਨੀਤਾ, ਬੀ.ਕੇ ਸਪਨਾ, ਬੀ.ਕੇ. ਸਚਿਨ ਅਤੇ ਬੀ.ਕੇ ਵਿਕਰਮ ਨੂੰ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਨੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਸਿਹਤਮੰਦ ਭਾਰਤ, ਸਵੱਛ ਭਾਰਤ ਅਤੇ ਨਸ਼ਾ ਮੁਕਤ ਭਾਰਤ ਬਣਾਉਣ ਲਈ ਵੀਡੀਓ ਦਿਖਾ ਕੇ ਮਾਰਗਦਰਸ਼ਨ ਕੀਤਾ। ਉਨ੍ਹਾਂ ਬੱਚਿਆਂ ਨੂੰ ਨਸ਼ਾ ਮੁਕਤ ਜੀਵਨ ਅਪਨਾਉਣ ਦੀ ਸਹੁੰ ਵੀ ਚੁਕਾਈ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਯੋਗਾ ਨੂੰ ਆਪਣੇ ਜੀਵਨ ਵਿੱਚ ਮਹੱਤਵ ਦੇਣ। ਬੱਚਿਆਂ ਦੇ ਭਵਿੱਖ ਵਿੱਚ ਅੱਗੇ ਵਧਣ ਲਈ ਸਮਾਂ ਪ੍ਬੰਧਨ ਅਤੇ ਉਨ੍ਹਾਂ ਨੂੰ ਸਕਾਰਾਤਮਕ ਸੋਚ ਰੱਖਣ ਲਈ ਕਿਹਾ ਅਤੇ ਆਪਣੇ ਮਾਤਾ-ਪਿਤਾ ਦੀ ਸੇਵਾ ਕਰਨ ਲਈ ਵੀ ਕਿਹਾ।ਉਨ੍ਹਾਂ ਬੱਚਿਆਂ ਨੂੰ ਆਪਣੇ ਟੀਚੇ ਵੱਲ ਧਿਆਨ ਦੇਣ ਲਈ ਯੋਗ ਆਸਣ ਕਰਨ ਲਈ ਵੀ ਪ੍ਰੇਰਿਤ ਕੀਤਾ। ਪਿ੍ੰਸੀਪਲ ਮੋਨਿਕਾ ਠਾਕੁਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਕਿਹਾ।
Post Views: 108