ਬਲਾਕ ਭੂੰਗਾ ਅਧੀਨ ਪੈਂਦੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਮੁਕੰਮਲ
ਹਰਿਆਣਾ,(ਰਾਜ਼ਦਾਰ ਟਾਇਮਸ): ਗ੍ਰਾਮ ਪੰਚਾਇਤ ਚੋਂਣਾ 2024 ਤਹਿਤ ਬਲਾਕ ਭੂੰਗਾ ਅਧੀਨ ਆਉਂਦੀਆਂ ਪੰਚਾਇਤਾਂ ਲਈ ਮਿਤੀ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਤਾਇਨਾਤ 1200 ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ ਸਿਟਰਸ ਸਟੇਟ ਭੂੰਗਾ ਵਿਖੇ ਸਫਲਤਾ ਪੂਰਵਕ ਸੰਪਨ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਭੂੰਗਾ ਲਈ ਨਿਯੁਕਤ ਨੋਡਲ ਅਫਸਰ ਸ.ਲਵਦੀਪ ਸਿੰਘ ਧੂਤ ਨਾਇਬ ਤਹਿਸੀਲਦਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਲਾਕ ਭੂੰਗਾ ਅਧੀਨ ਪੈਂਦੀਆਂ 181 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਤਾਇਨਾਤ ਪੋਲਿੰਗ ਪਾਰਟੀਆਂ ਨੂੰ ਪੰਚਾਇਤੀ ਚੋਣਾਂ ਸੁਚੱਜੇ ਅਤੇ ਸਫਲਤਾ ਪੂਰਵਕ ਕਰਵਾਉਣ ਲਈ ਨੋਡਲ ਅਫ਼ਸਰ ਦੀ ਟ੍ਰੇਨਿੰਗ ਟੀਮ ਵੱਲੋਂ ਪੋਲਿੰਗ ਸਟਾਫ ਦੀਆਂ ਜਿੰਮੇਵਾਰੀਆਂ ਤੋਂ ਜਾਣੂ ਕਰਵਾਇਆ ਗਿਆ। ਸ.ਧੂਤ ਨੇ ਦੱਸਿਆ ਕਿ ਇਹਨਾਂ ਪੰਚਾਇਤੀ ਚੋਣਾਂ ਦੌਰਾਨ ਵੱਖ-ਵੱਖ ਪੋਲਿੰਗ ਬੂਥਾਂ ਤੇ ਤਾਇਨਾਤ ਹੋਣ ਜਾ ਰਹੀਆਂ ਪੋਲਿੰਗ ਪਾਰਟੀਆ ਨੂੰ ਆਉਣ ਵਾਲੇ ਦਿਨਾਂ ਦੇ ਵਿੱਚ ਵੱਖ-ਵੱਖ ਪੋਲਿੰਗ ਬੂਥਾਂ ਉੱਤੇ ਪੰਚਾਇਤੀ ਚੋਣਾਂ ਕਰਾਉਣ ਲਈ ਲੋੜੀਦੇ ਦਸਤਾਵੇਜ਼ ਅਤੇ ਪੋਲਿੰਗ ਪ੍ਰਬੰਧ ਹੋਰ ਸੁਚੱਜੇ ਕਰਨ ਵਾਸਤੇ ਟ੍ਰੇਨਿੰਗ ਦਿੱਤੀ ਜਾਵੇਗੀ।
ਉਨਾਂ ਪੰਚਾਇਤੀ ਚੋਣਾਂ ਵਿੱਚ ਤਾਇਨਾਤ ਹੋਣ ਵਾਲੇ ਪੋਲਿੰਗ ਸਟਾਫ ਨੂੰ ਅਪੀਲ ਕੀਤੀ, ਕਿ ਸਾਰੀਆਂ ਪੋਲਿੰਗ ਪਾਰਟੀਆਂ ਟ੍ਰੇਨਿੰਗਾਂ ਦੇ ਵੱਖ-ਵੱਖ ਪੜਾਵਾਂ ਦੌਰਾਨ ਆਪਣੀਆਂ ਸਾਰੀਆਂ ਜਿੰਮੇਵਾਰੀਆਂ ਸਬੰਧੀ ਸਾਰੀ ਜਾਣਕਾਰੀ ਪ੍ਰਾਪਤ ਕਰਨ ਨੂੰ ਤਰਜੀਹ ਦੇਣ।ਉਹਨਾਂ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਸਮੁੱਚੇ ਪ੍ਰਸ਼ਾਸਨ ਵੱਲੋਂ ਚੋਣਾਂ ਲਈ ਤਾਇਨਾਤ ਪੋਲਿੰਗ ਸਟਾਫ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਪੰਚਾਇਤੀ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐੱਸ. ਮਾਨਯੋਗ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ, ਸੰਜੀਵ ਸ਼ਰਮਾ, ਪੀ.ਸੀ.ਐਸ ਮਾਨਯੋਗ ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਸਹਿਯੋਗ ਦਾ ਧੰਨਵਾਦ ਕੀਤਾ। ਇਸ ਮੌਕੇ ਸ.ਦਿਲਪ੍ਰੀਤ ਸਿੰਘ ਬੀ.ਡੀ.ਓ ਭੂੰਗਾ, ਸ.ਜਸਪਾਲ ਸਿੰਘ ਢੇਰੀ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਭੂੰਗਾ ਅਤੇ ਨੋਡਲ ਅਫਸਰ ਗ੍ਰਾਮ ਪੰਚਾਇਤ ਚੋਣਾਂ ਬਲਾਕ ਭੂੰਗਾ ਦੇ ਚੋਣ ਅਮਲੇ ਦੀ ਸਮੁੱਚੀ ਟੀਮ ਦੇ ਮੈਂਬਰ ਵੀ ਹਾਜ਼ਰ ਸਨ।