ਕੇਐਮਐਸ ਕਾਲਜ ਦੀ ਐਨਐਸਐਸ ਯੂਨਿਟ ਦੇ ਵਲੰਟੀਅਜ਼ ਵੱਲੋਂ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ,(ਰਾਜਦਾਰ ਟਾਇਮਸ): ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਦੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਜ਼ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਜਲੰਧਰ ਰੋਡ, ਨਜ਼ਦੀਕ ਬੱਸ ਸਟੈਂਡ ਵਿਖੇ ਲਗਾਈ ਗਈ। ਛਬੀਲ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਅਰਦਾਸ ਕਰਕੇ ਕੀਤੀ ਗਈ। ਛਬੀਲ ਵਿੱਚ ਠੰਡੇ ਮਿੱਠੇ ਜਲ ਦੇ ਨਾਲ ਨਾਲ ਕੜਾਹ ਪ੍ਰਸ਼ਾਦ ਦਾ ਲੰਗਰ ਵੀ ਛਕਾਇਆ ਗਿਆ। ਐਨ.ਐਸ.ਐਸ ਯੂਨਿਟ ਦੇ ਵਲੰਟੀਅਜ਼ ਅਤੇ ਐਨ.ਐਸ.ਐਸ ਨੋਡਲ ਅਫ਼ਸਰ ਡਾ.ਰਾਜੇਸ਼ ਕੁਮਾਰ ਵੱਲੋਂ ਕੇ.ਐਮ.ਐਸ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ.ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਕੇ.ਐਮ.ਐਸ ਕਾਲਜ ਮੈਨੇਜਮੈਂਟ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਵਿਚਾਰਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸੇਵਾ ਭਾਵਨਾ ਇੰਨਸਾਨ ਦੀ ਸਮਾਜ ਲਈ ਪਹਿਲੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਇਸ ਮੌਕੇ ਤੇ ਐਨ.ਐਸ.ਐਸ ਨੋਡਲ ਅਫ਼ਸਰ ਡਾ.ਰਾਜੇਸ਼ ਕੁਮਾਰ, ਐਨ.ਐਸ.ਐਸ ਯੂਨਿਟ ਦੇ ਵਲੰਟੀਅਜ਼ ਰਾਜਿੰਦਰ ਸਿੰਘ, ਲਵਪ੍ਰੀਤ ਸਿੰਘ, ਹਰਮਨਦੀਪ ਸਿੰਘ, ਨਵਦੀਪ ਸਿੰਘ, ਗਗਨਦੀਪ ਸਿੰਘ, ਮਨਦੀਪ ਸਿੰਘ, ਹਰਸ਼ਦੀਪ ਸਿੰਘ, ਯੁਵਰਾਜ ਸਿੰਘ, ਰੁਪਿੰਦਰ ਸਿੰਘ, ਨਵਜੋਤ ਸਿੰਘ, ਉਪਿੰਦਰਜੀਤ ਸਿੰਘ, ਸ਼ਵੇਤਾ, ਅਨਮੋਲ ਸਿੰਘ, ਅਭਿਜੀਤ ਸਿੰਘ, ਗੁਰਪ੍ਰੀਤ ਸਿੰਘ, ਪੁਨੀਤ ਕੁਮਾਰ, ਰਾਹੁਲ, ਯੁੱਧਵੀਰ ਸਿੰਘ, ਨਰੇਸ਼ ਸਿੰਘ ਭਾਟੀਆ ਅਤੇ ਹੋਰ ਹਾਜ਼ਰ ਸਨ।

Previous articleਲੋਕਾਂ ਨੂੰ ਮੱਛਰਾਂ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਪ੍ਰਤੀ ਕੀਤਾ ਸੁਚੇਤ
Next articleसिविल सर्जन डमाणा ने लिया आम आदमी क्लीनिक में मरीजों को दी जा रही स्वास्थ्य सुविधाओं का जायजा