ਮਿਲਾਵਟੀ ਖਾਧ ਪਦਾਰਥਾਂ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਡਾ.ਜਤਿੰਦਰ ਭਾਟੀਆਹੁਸ਼ਿਆਰਪੁਰ,(ਰਾਜ਼ਦਾਰ ਟਾਇਮਸ): ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਸਾਫ ਅਤੇ ਮਿਆਰੀ ਖਾਧ ਪਦਾਰਥ ਮੁੱਹਈਆ ਕਰਵਾਉਣ ਲਈ ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ.ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿਹਤ ਅਫਸਰ ਹੁਸ਼ਿਆਰਪੁਰ ਡਾ.ਜਤਿੰਦਰ ਭਾਟੀਆ ਅਤੇ ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਥਾਵਾਂ ਤੇ ਖਾਧ ਪਦਾਰਥਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
ਇਸੇ ਚੈਕਿੰਗ ਲੜੀ ਦੇ ਤਹਿਤ ਜ਼ਿਲਾ ਸਿਹਤ ਅਫਸਰ ਡਾ.ਜਤਿੰਦਰ ਭਾਟੀਆ ਅਤੇ ਫੂਡ ਸੇਫਟੀ ਅਫ਼ਸਰ ਮੁਨੀਸ਼ ਸੋਢੀ ਵੱਲੋਂ ਗੜ੍ਹਦੀਵਾਲਾ ਅਤੇ ਦਸੂਹਾ, ਫੂਡ ਸੇਫਟੀ ਅਫ਼ਸਰ ਅਵਿਨਵ ਖੋਸਲਾ ਵਲੋਂ ਗੜ੍ਹਸ਼ੰਕਰ ਅਤੇ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਵੱਲੋਂ ਹੁਸ਼ਿਆਰਪੁਰ ਸਿਟੀ ਵਿੱਚ ਮਠਿਆਈ ਦੀਆਂ ਮਸ਼ਹੂਰ ਦੁਕਾਨਾਂ ਦੀ ਚੈਕਿੰਗ ਕਰਕੇ ਖੋਏ ਅਤੇ ਵੱਖ ਵੱਖ ਮਠਿਆਈਆਂ ਅਤੇ ਖੋਏ ਦੇ 10 ਸੈਂਪਲ ਭਰੇ ਗਏ।ਭਰੇ ਗਏ ਸੈਂਪਲ ਲੈਬ ਟੈਸਟ ਖਰੜ ਭੇਜ ਦਿੱਤੇ ਗਏ ਹਨ।
ਸੈਂਪਲ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਡਾ.ਭਾਟੀਆ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਵੱਖ-ਵੱਖ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਮਿਲਾਵਟਖੋਰਾਂ ਵਿਰੋਧ ਸਿਹਤ ਵਿਭਾਗ ਵੱਲੋ ਵਿੱਢੀ ਗਈ ਇਸ ਮੁਹਿੰਮ ਵਿੱਚ ਇਹਨਾਂ ਖਿਲਾਫ ਸੂਚਨਾ ਦੇ ਕੇ ਆਪਣਾ ਬਣਦਾ ਹਿੱਸਾ ਪਾਉਣ ਤਾਂ ਜੋ ਲੋਕਾਂ ਨੂੰ ਸਹੀ ਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾ ਸਕੀਏ।