ਜੀਆਰਡੀ ਨਰਸਿੰਗ ਕਾਲਜ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਟਾਂਡਾ ਉੜਮੁੜ,(ਰਾਜਦਾਰ ਟਾਇਮਸ): ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੋਸਾਇਟੀ ਰਜਿਸਟਰ ਟਾਂਡਾ ਵੱਲੋਂ ਚਲਾਏ ਜਾ ਰਹੇ ਜੀ ਆਰ ਡੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ l ਸੰਸਥਾ ਦੇ ਚੇਅਰਪਰਸਨ ਸ੍ਰੀਮਤੀ ਪ੍ਰਦੀਪ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਿਕਰਮ ਸਿੰਘ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਰੇਨੂ ਬਾਲਾ ਦੀ ਅਗਵਾਈ ਹੇਠ ਮਨਾਏ ਗਏ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਤੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ  ਯੋਗਾ ਕੀਤਾ ਗਿਆ l ਇਸ ਮੌਕੇ ਤੇ ਪ੍ਰਿੰਸੀਪਲ ਰੇਨੂ ਬਾਲਾ ਅਤੇ ਮੈਨੇਜਰ ਸਰਬਜੀਤ ਸਿੰਘ ਮੋਮੀ ਨੇ ਕਿਹਾ ਕਿ ਯੋਗ ਕਰਨ ਨਾਲ ਸਾਡਾ ਸਰੀਰ ਬਿਮਾਰੀਆਂ ਤੋਂ ਮੁਕਤ ਰਹਿੰਦਾ ਹੈ ਅਤੇ ਸਾਨੂੰ ਰੋਜ਼ਾਨਾ ਹੋਰ ਕੰਮਾਂ ਦੇ ਨਾਲ ਨਾਲ ਸਾਨੂੰ ਹਰ ਰੋਜ਼ ਯੋਗ ਵੀ ਕਰਨਾ ਚਾਹੀਦਾ ਹੈ ਤਾਂ ਕਿ ਸਾਡਾ ਸਰੀਰ ਭਿਆਨਕ ਬਿਮਾਰੀਆਂ ਬਚ ਸਕੇ l ਉਨਾਂ ਕਿਹਾ ਕਿ ਯੋਗਾ ਸਾਡੇ ਜੀਵਨ ਵਿੱਚ ਬੜੀ ਅਹਿਮ ਮਹੱਤਤਾ ਰੱਖਦਾ ਹੈ, ਯੋਗ ਕਰਨ ਦੇ ਨਾਲ ਸਾਡਾ ਸਰੀਰ ਭਿਆਨਕ ਬਿਮਾਰੀਆਂ ਤੋਂ ਦੂਰ ਰਹਿੰਦਾ ਹੈ ਅਤੇ ਯੋਗਾ ਕਰਨ ਵਾਲਾ ਵਿਅਕਤੀ ਹਮੇਸ਼ਾ ਤੰਦਰੁਸਤ ਦਿਖਾਈ ਦਿੰਦਾ ਹੈ ਇਸ ਕਰਕੇ ਸਾਨੂੰ ਹਰ ਰੋਜ਼ ਯੋਗ ਕਰਨਾ ਚਾਹੀਦਾ ਹੈ l ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਾਈਸ ਪ੍ਰਿੰਸੀਪਲ ਰਾਜਵਿੰਦਰ ਕੌਰ, ਦਲਜਿੰਦਰ ਕੌਰ, ਐਡਮਿਸ਼ਨ ਸੈਲ ਇੰਚਾਰਜ ਲਵਲੀ ਸੈਣੀ, ਮਨਪ੍ਰੀਤ ਕੌਰ ਮਨਦੀਪ ਕੌਰ, ਰਮਨਦੀਪ ਕੌਰ, ਜਸਲੀਨ ਕੌਰ, ਹਰਲੀਨ ਕੌਰ, ਪ੍ਰਭਜੋਤ ਕੌਰ, ਨੀਲਮ ਜੋਤ ਕੌਰ, ਕਸ਼ਮੀਰ ਕੌਰ, ਰੀਨਾ, ਸੁਖਪ੍ਰੀਤ ਕੌਰ ਤੋਂ ਇਲਾਵਾ ਨਰਸਿੰਗ ਕਾਲਜ ਦਾ ਹੋਰ ਸਟਾਫ ਵੀ ਹਾਜ਼ਰ ਸੀ।