ਬੱਚਿਆਂ ਨੂੰ ਪ੍ਰਦੂਸ਼ਿਤ ਰਹਿਤ ਦਿਵਾਲੀ ਮਨਾਉਣ ਦਾ ਦਿੱਤਾ ਸੰਦੇਸ਼
ਟਾਂਡਾ ਉੜਮੁੜ,(ਰਾਜਦਾਰ ਟਾਇਮਸ): ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਜੀ.ਆਰ.ਡੀ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਰੋਸ਼ਨੀਆ ਦਾ ਤਿਉਹਾਰ ਦੀਵਾਲੀ ਧੂਮ ਧਾਮ ਨਾਲ ਮਨਾਇਆ ਗਿਆ।
ਸੰਸਥਾ ਦੀ ਚੇਅਰਪਰਸਨ ਪ੍ਰਦੀਪ ਕੌਰ ਤੇ ਐਮ.ਡੀ ਵਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮੈਨੇਜਰ ਸਰਬਜੀਤ ਸਿੰਘ ਮੋਮੀ ਤੇ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋ ਦੀ ਅਗਵਾਈ ਵਿੱਚ ਮਨਾਏ ਗਏ ਇਸ ਤਿਉਹਾਰ ਦੌਰਾਨ ਬੱਚਿਆਂ ਦੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਾਰੀਆਂ ਹੀ ਕਲਾਸਾਂ ਦੇ ਵਿਦਿਆਰਥੀਆਂ ਨੇ ਬੜੀ ਦਿਲਚਸਪੀ ਨਾਲ ਭਾਗ ਲੈਂਦੇ ਹੋਏ ਸੁੰਦਰ ਰੰਗੋਲੀ ਬਣਾਈ।
ਇਸ ਮੌਕੇ ਸੰਬੋਧਨ ਕਰਦਿਆਂ ਮੈਨੇਜਰ ਸਰਬਜੀਤ ਸਿੰਘ ਮੋਮੀ ਨੇ ਵਿਦਿਆਰਥੀਆਂ ਨੂੰ ਪਟਾਕਾ ਤੇ ਪ੍ਰਦੂਸ਼ਿਤ ਰਹਿਤ ਦਿਵਾਲੀ ਮਨਾਉਣ ਦਾ ਸੰਦੇਸ਼ ਦਿੰਦੇ ਹੋਏ ਕਹਾ ਕਿ ਲਗਾਤਾਰ ਵਿਗੜ ਰਿਹਾ ਵਾਤਾਵਰਨ ਬਹੁਤ ਹੀ ਵੱਡੀ ਚਿੰਤਾ ਦਾ ਵਿਸ਼ਾ ਹੈ ਤੇ ਜੇਕਰ ਅਸੀਂ ਸਮਾਂ ਰਹਿੰਦਿਆਂ ਹੀ ਪ੍ਰਦੂਸ਼ਿਤ ਵਾਤਾਵਰਣ ਪ੍ਰਤੀ ਸੁਚੇਤ ਨਾ ਹੋਏ ਤਾਂ ਆਉਣ ਵਾਲੇ ਸਮੇਂ ਵਿੱਚ ਸਾਨੂੰ ਇਸ ਦੇ ਬਹੁਤ ਹੀ ਗੰਭੀਰ ਸਿੱਟੇ ਭੁਗਤਣੇ ਪੈਣਗੇ ਇਸ ਲਈ ਹੁਣ ਤੋਂ ਹੀ ਸੁਚੇਤ ਹੋ ਕੇ ਸਾਨੂੰ ਪਟਾਕਾ ਰਹਿਤ ਗਰੀਨ ਦਿਵਾਲੀ ਮਨਾਉਣੀ ਚਾਹੀਦੀ ਹੈ।
.
ਇਸ ਮੌਕੇ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋ ਨੇ ਵਿਦਿਆਰਥੀਆਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀ ਪਾਵਲੀ ਦੀ ਮੁਬਾਰਕਬਾਦ ਦਿੰਦੇ ਹੋਏ ਇਸ ਦੇ
ਧਾਰਮਿਕ ਮਹੱਤਵ ਤੋਂ ਵੀ ਜਾਣੂ ਕਰਵਾਇਆ ਉਹਨਾਂ ਇਸ ਮੌਕੇ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਦਾ ਸੰਦੇਸ਼ ਵੀ ਦਿੱਤਾ।
ਇਸ ਮੌਕੇ ਦਲਜਿੰਦਰ ਕੌਰ, ਲਵਲੀ ਸੈਣੀ, ਤਜਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ ਤੇ ਸਕੂਲ ਦੇ ਸਟਾਫ ਮੈਂਬਰ ਵੀ ਮੌਜੂਦ ਸਨ।






