ਜੀਆਰਡੀ ਸਕੂਲ ਟਾਂਡਾ ਵਿਖੇ ਮਨਾਇਆ ਵਾਰਮਿੰਗ ਦਿਵਸ
ਟਾਂਡਾ ਉੜਮੁੜ,(ਰਾਜਦਾਰ ਟਾਇਮਸ): ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰੇ ਜੀ.ਆਰ.ਡੀ ਇੰਟਰਨੈਸ਼ਨਲ ਸਕੂਲ ਵਿਖੇ ਅੱਜ ਡੀ- ਵਾਰਮਿੰਗ ਦਿਵਸ ਮਨਾਇਆ ਗਿਆ। ਸਿਹਤ ਵਿਭਾਗ ਪੰਜਾਬ,ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਡੁਮਾਣਾ ਤੇ ਸੀਨੀਅਰ ਮੈਡੀਕਲ ਅਫਸਰ ਸਰਕਾਰੀ ਹਸਪਤਾਲ ਟਾਂਡਾ ਡਾ.ਕਰਨ ਕੁਮਾਰ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋ ਦੀ ਅਗਵਾਈ ਵਿੱਚ ਮਨਾਏ ਮਨਾਏ ਗਏ ਡੀ-ਵਾਰਮਿੰਗ ਦਿਵਸ ਦੌਰਾਨ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਦਿੱਤੀਆਂ ਗਈਆਂ। ਸੰਸਥਾ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਨੇ ਦੀ ਵਾਰਮਿਗ ਦਿਵਸ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਹ ਦਿਨ ਬੱਚਿਆਂ ਦੇ ਪੇਟ ਵਿੱਚ ਪੈਦਾ ਹੋਣ ਵਾਲੇ ਕੀੜਿਆ ਦੀ ਮੁਕਤੀ ਅਤੇ ਜਾਗਰੂਕਤਾ ਨੂੰ ਮੁੱਖ ਰੱਖਦਿਆਂ ਮਨਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਪੇਟ ਦੇ ਕੀੜਿਆ ਨਾਲ ਸਾਨੂੰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਹ ਬਿਮਾਰੀਆਂ ਖਾਸ ਕਰਕੇ ਬੱਚਿਆਂ ਵਾਸਤੇ ਬਹੁਤ ਨੁਕਸਾਣ ਦੇ ਹੁੰਦੀਆਂ ਹਨ।ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋ ਸਕੂਲ ਦੇ ਵਿਦਿਆਰਥੀਆਂ ਹੱਥਾਂ ਤੇ ਸਰੀਰ ਦੀ ਸਫਾਈ ਸਬੰਧੀ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ। ਇਸ ਮੌਕੇ ਤਜਿੰਦਰ ਕੌਰ, ਬਲਜੀਤ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ, ਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਕਸ਼ਮੀਰ ਕੌਰ, ਸਿਮਰਨਜੀਤ ਕੌਰ ਆਦਿ ਵੀ ਹਾਜ਼ਰ ਸਨ।