ਕੇਐਮਐਸ ਕਾਲਜ ਵਿਖੇ ਕਰਵਾਈ ਗਈ ਦੀਵਾਲੀ ਦੇ ਮੌਕੇ ਤੇ ਰੰਗੋਲੀ ਪ੍ਰਤੀਯੋਗਿਤਾ : ਪ੍ਰਿੰਸੀਪਲ ਡਾ.ਸ਼ਬਨਮ ਕੌਰ
ਦਸੂਹਾ,(ਰਾਜਦਾਰ ਟਾਇਮਸ): ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਵਿਖੇ ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਐਸ.ਐਸ ਯੂਨਿਟ ਦੇ ਸਹਿਯੋਗ ਨਾਲ “ਸ਼ੁੱਭ ਦੀਵਾਲੀ ਮੇਰੇ ਭਾਰਤ ਵਾਲੀ“ ਸਲੋਗਨ ਨਾਲ ਦੀਵਾਲੀ ਮੌਕੇ ਰੰਗੋਲੀ ਪ੍ਰਤੀਯੋਗਿਤਾ ਕਰਵਾਈ ਗਈ। ਉਹਨਾ ਦੱਸਿਆ ਕਿ ਇਸ ਰੰਗੋਲੀ ਪ੍ਰਤੀਯੋਗਿਤਾ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਦੀਆਂ ਟੀਮਾਂ ਨੇ ਭਾਗ ਲਿਆ। ਜਿਨ੍ਹਾਂ ਵਿੱਚ ਆਈ.ਟੀ ਵਿਭਾਗ ਦੀ ਟੀਮ ਏ ਅਤੇ ਫੈਸ਼ਨ ਵਿਭਾਗ ਦੀ ਟੀਮ ਏ ਨੇ ਪਹਿਲਾ ਸਥਾਨ ਸਾਂਝਾ ਕੀਤਾ। ਇਸ ਤੋਂ ਇਲਾਵਾ ਆਈ.ਟੀ ਵਿਭਾਗ ਦੀ ਟੀਮ-ਬੀ ਅਤੇ ਫੈਸ਼ਨ ਵਿਭਾਗ ਦੀ ਟੀਮ-ਬੀ ਨੇ ਦੂਸਰਾ ਸਥਾਨ ਅਤੇ ਕਾਮਰਸ ਵਿਭਾਗ ਦੀ ਟੀਮ ਅਤੇ ਮੈਡੀਕਲ ਲੈਬ ਸਾਇੰਸ ਵਿਭਾਗ ਦੀ ਟੀਮ ਨੇ ਤੀਸਰਾ ਸਥਾਨ ਸਾਂਝਾ ਕੀਤਾ। ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਆਸਪਾਸ ਦੇ ਲੋਕਾਂ ਨੂੰ ਪ੍ਰਦੂਸ਼ਣ ਨਾ ਫੈਲਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਡਾਇਰੈਕਟਰ ਡਾ.ਮਾਨਵ ਸੈਣੀ, ਐਚ.ਓ.ਡੀ ਡਾ.ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਸ਼ਾਨੂੰ ਦੇਵੀ, ਨੇਹਾ, ਮਨਜੀਤ ਕੌਰ, ਮੁਸਕਾਨ, ਜਗਰੂਪ ਕੌਰ, ਸੋਨਮ ਸਲਾਰੀਆ, ਦੀਕਸ਼ਾ ਸ਼ਰਮਾ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਪ੍ਰਭਜੋਤ ਕੌਰ, ਚੰਚਲ ਦੇਵੀ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ ਅਤੇ ਐਨ.ਐਸ.ਐਸ ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।