ਕੇਐਮਐਸ ਕਾਲਜ ਵਿਖੇ ਇਨਡੋਰ ਗੇਮਜ਼ ਵਿੱਚ ਕਰਵਾਈ ਗਈ ਚੈੱਸ ਪ੍ਰਤੀਯੋਗਿਤਾ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ,(ਰਾਜਦਾਰ ਟਾਇਮਸ): ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਵਿਖੇ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਲਈ ਇਨਡੋਰ ਗੇਮਜ਼ ਵਿੱਚ ਚੈੱਸ ਪ੍ਰਤੀਯੋਗਿਤਾ ਕਰਵਾਈ ਗਈ।ਇਸ ਪ੍ਰਤੀਯੋਗਿਤਾ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਜਿਸ ਵਿੱਚ ਦਿਲਪ੍ਰੀਤ ਸਿੰਘ (ਬੀ.ਐਸ.ਸੀ ਆਈ.ਟੀ), ਉਪਿੰਦਰਜੀਤ ਸਿੰਘ (ਬੀ.ਸੀ.ਏ), ਗੁਨਸ਼ਿਖਾ (ਬੀ.ਸੀ.ਏ) ਅਤੇ ਲਵਦੀਪ (ਬੀ.ਸੀ.ਏ) ਨੇ ਸੇਮੀਫ਼ਾਈਨਲ ਵਿੱਚ ਸਥਾਨ ਪ੍ਰਾਪਤ ਕੀਤਾ।ਫਾਈਨਲ ਵਿੱਚ ਉਪਿੰਦਰਜੀਤ ਸਿੰਘ ਅਤੇ ਗੁਨਸ਼ਿਖਾ ਦਾ ਮੁਕਾਬਲਾ ਹੋਇਆ, ਜਿਸ ਵਿੱਚ ਉਪਿੰਦਰਜੀਤ ਸਿੰਘ ਨੂੰ ਜੇਤੂ ਘੋਸ਼ਿਤ ਕੀਤਾ ਗਿਆ।ਪ੍ਰਿੰਸੀਪਲ ਡਾ.ਸ਼ਬਨਮ ਕੌਰ, ਡਾਇਰੈਕਟਰ ਡਾ.ਮਾਨਵ ਸੈਣੀ ਅਤੇ ਐਚ.ਓ.ਡੀ ਡਾ.ਰਾਜੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਹਿਕ ਸੈਣੀ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

Previous articleਜਿਲ੍ਹੇ ਵਿੱਚ ਚੱਲ ਰਹੇ ਮਿਸ਼ਨ ਇੰਦਰਧਨੁਸ਼ 5.0 ਦੇ ਤੀਜੇ ਗੇੜ ਦਾ ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਲਿਆ ਗਿਆ ਜਾਇਜ਼ਾ
Next articleजेसी डीएवी कॉलेज में मनाया ‘महिला एंटरप्रेन्योरशिप दिवस’