ਹੁਸ਼ਿਆਰਪੁਰ,(ਰਾਜ਼ਦਾਰ ਟਾਇਮਸ): ਟੀਕਾਕਰਨ ਪ੍ਰੋਗਰਾਮ ਸੰਬੰਧੀ ਰੀਵਿਊ ਮੀਟਿੰਗ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਡਮਾਣਾ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਟੀਕਾਕਰਨ ਅਫਸਰ ਡਾ ਸੀਮਾ ਗਰਗ ਦੀ ਪ੍ਰਧਾਨਗੀ ਵਿੱਚ ਦਫਤਰ ਸਿਵਲ ਸਰਜਨ ਦੇ ਟ੍ਰੇਨਿੰਗ ਹਾਲ ਵਿਚ ਆਯੋਜਿਤ ਕੀਤੀ ਗਈ। ਜਿਸ ਵਿੱਚ ਵੱਖ ਵੱਖ ਬਲਾਕਾਂ ਤੋੰ ਸੀਨੀਅਰ ਐਲਐਚਵੀਜ਼ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ.ਸੀਮਾ ਗਰਗ ਵੱਲੋਂ ਟੀਕਾਕਰਨ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਵੱਲੋਂ ਟੀਕਾਕਰਨ ਦੀ ਰਿਪੋਰਟਿੰਗ ਵਿੱਚ ਹੋਰ ਸੁਧਾਰ ਕਰਨ ਲਈ ਸੁਝਾਅ ਵੀ ਲਏ ਗਏ ਅਤੇ ਰਿਪੋਰਟਾਂ ਸਮੇਂ ਸਿਰ ਭੇਜਣ ਲਈ ਕਿਹਾ ਗਿਆ। ਡਾ.ਗਰਗ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਬੱਚਿਆਂ ਦੀ ਕੀਤੀ ਜਾਂਦੀ ਰੁਟੀਨ ਵੈਕਸੀਨੇਸ਼ਨ ਦੇ ਡਾਟਾ ਨੂੰ ਵੀ ਰਿਪੋਰਟਿੰਗ ਵਿੱਚ ਜਰੂਰ ਸ਼ਾਮਿਲ ਕੀਤੇ ਜਾਣ ਬਾਰੇ ਕਿਹਾ ਤਾਂ ਜੋ ਸਹੀ ਸਟੇਟਸ ਦੀ ਰਿਪੋਰਟਿੰਗ ਹੋ ਸਕੇ। ਮੀਟਿੰਗ ਵਿੱਚ ਸਭ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਭ ਆਪਣੇ ਆਪਣੇ ਏਰੀਏ ਵਿੱਚ ਆਨਲਾਈਨ ਰਿਪੋਰਟਿੰਗ ਦੀ ਨਿਯਮਿਤ ਤੌਰ ਤੇ ਜਾਂਚ ਕਰਨ ਤਾਂ ਜੋ ਕੋਈ ਵੀ ਪੈਨਡੈਂਸੀ ਨਾ ਆਵੇ। ਫੀਵਰ ਵਿਦ ਰੈਸ਼ ਵਾਲੇ ਕੇਸ ਵੀ ਰਿਪੋਰਟ ਕੀਤੇ ਜਾਣ। ਉਹਨਾਂ ਵੱਲੋਂ ਮੀਟਿੰਗ ਵਿੱਚ 1 ਜੁਲਾਈ ਤੋਂ 31 ਅਗਸਤ ਤੱਕ ਚੱਲਣ ਵਾਲੀ ਦਸਤ ਰੋਕੂ ਮੁਹਿੰਮ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗਾਂ ਦੌਰਾਨ ਡਾ.ਮੀਤਦਪਿੰਦਰ ਸਿੰਘ, ਡਿਪਟੀ ਮਾਸ ਮੀਡਿਆ ਅਫਸਰ ਡਾ.ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ ਅਤੇ ਦਲਜੀਤ ਕੌਰ ਸ਼ਾਮਿਲ ਹੋਏ।