4 ਅਪ੍ਰੈਲ ਨੂੰ ਚੂਹੜਵਾਲੀ ਤੋਂ ਆਰੰਭ ਹੋਵੇਗੀ ਹਰਿਦੁਆਰ ਤੱਕ ਯਾਤਰਾਸੰਤ ਨਿਰਮਲ ਦਾਸ ਬਾਬੇਜੌੜੇ

ਹੁਸ਼ਿਆਰਪੁਰ,(ਤਰਸੇਮ ਦੀਵਾਨਾ): ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋੰ ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਚੇਅਰਮੈਨ ਸੰਤ ਸਰਵਣ ਦਾਸ ਜੀ ਬੋਹਣ, ਸੰਤ ਨਿਰਮਲ ਦਾਸ ਬਾਬੇ ਜੌੜੇ ਦੀ ਅਗਵਾਈ ਹੇਠ 4 ਅਪ੍ਰੈਲ ਤੋਂ 7 ਅਪ੍ਰੈਲ ਤੱਕ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ (ਰਜਿ.) ਸੀ. ਬੀ.ਐਸ.ਸੀ ਚੂਹੜਵਾਲੀ ਆਦਮਪੁਰ ਤੋਂ ਹਰਿਦੁਆਰ ਤੱਕ ਆਰੰਭ ਹੋਣ ਵਾਲੀ ਮਹਾਨ ਦਮੜੀ ਸ਼ੋਭਾ ਯਾਤਰਾ ਦਾ ਪੋਸਟਰ ਜਾਰੀ ਕੀਤਾ। ਚੇਅਰਮੈਨ ਸੰਤ ਸਰਵਣ ਦਾਸ, ਸੰਤ ਨਿਰਮਲ ਦਾਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਾਲ ਦੀ ਦਮੜੀ ਸ਼ੋਭਾ ਯਾਤਰਾ 4 ਅਪ੍ਰੈਲ ਤੋਂ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਤੋਂ ਆਰੰਭ ਹੋਵੇਗੀ ਅਤੇ 7 ਅਪ੍ਰੈਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਤੋਂ ਬਾਅਦ ਸੰਗਤਾਂ ਵਾਪਸੀ ਲਈ ਚਾਲੇ ਪਾਉਣਗੀਆਂ। ਉਨਾਂ ਦੱਸਿਆ ਕਿ ਇਸ ਵਾਰ ਮਹਾਨ ਦਮੜੀ ਸ਼ੋਭਾ ਦਾ ਰੂਟ ਜੋ ਕਿ 4 ਅਪ੍ਰੈਲ ਨੂੰ ਸਵੇਰੇ 9 ਵਜੇ ਸ੍ਰੀ ਗੁਰੁ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਤੋਂ ਆਰੰਭ ਹੋ ਕੇ ਆਦਮਪੁਰ, ਭੋਗਪੁਰ, ਹੁਸ਼ਿਆਰਪੁਰ, ਮਾਹਿਲਪੁਰ, ਗੜਸ਼ੰਕਰ ਤੋਂ ਹੋ ਕੇ ਸ੍ਰੀ ਗੁਰੂ ਰਵਿਦਾਸ ਸਦਨ ਸ੍ਰੀ ਖੁਰਾਲਗੜ੍ਹ ਪਹੁੰਚੇਗੀ ਅਤੇ ਇਥੇ ਰਾਤ ਠਹਿਰਣ ਤੋਂ ਬਾਅਦ 5 ਅਪ੍ਰੈਲ ਨੂੰ ਸਵੇਰੇ ਅਮ੍ਰਿੰਤ ਵੇਲੇ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ,ਮੋਹਾਲੀ ਤੋਂ ਹੋ ਕੇ ਹਰਿਦੁਆਰ ਪਹੁੰਚੇਗੀ। ਇਥੇ 6 ਅਪ੍ਰੈਲ ਨੂੰ ਹਰਿ ਕੀ ਪਉੜੀ ਤੱਕ ਸ਼ੋਭਾ ਯਾਤਰਾ ਹੋਵੇਗੀ ਅਤੇ 7 ਅਪ੍ਰੈਲ ਨੂੰ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ।ਉਨਾਂ ਸੰਗਤਾਂ ਨੂੰ ਹੁੰਮ ਹੁਮਾ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸੰਤ ਇੰਦਰ ਦਾਸ ਸ਼ੇਖੇ ਜਨਰਲ ਸਕੱਤਰ, ਸੰਤ ਸਰਵਣ ਦਾਸ ਲੁਧਿਆਣਾ ਸੀਨੀ.ਮੀਤ ਪ੍ਰਧਾਨ, ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਸੰਤ ਬਲਵੰਤ ਸਿੰਘ ਡੀਗਰੀਆਂ ਮੀਤ ਪ੍ਰਧਾਨ, ਸੰਤ ਧਰਮ ਪਾਲ ਸ਼ੇਰਗੜ ਸਟੇਜ ਸਕੱਤਰ, ਸੰਤ ਸੰਤੋਖ ਦਾਸ ਭਾਰਟਾ, ਸੰਤ ਕ੍ਰਿਪਾਲ ਦਾਸ ਭਾਰਟਾ, ਸੰਤ ਮਨਜੀਤ ਦਾਸ ਹਿਮਾਚਲ, ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਨਚਾਰਜ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਰਮੇਸ਼ ਦਾਸ ਸ਼ੇਰਪੁਰ ਢਕੌਂ, ਸੰਤ ਰਜੇਸ਼ ਦਾਸ ਬਜਵਾੜਾ, ਸੰਤ ਪ੍ਰੇਮ ਦਾਸ ਭਵਿਆਣਾ, ਸੰਤ ਜਸਵੰਤ ਦਾਸ ਰਾਵਲਪਿੰਡੀ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਸੰਤ ਸਰੂਪ ਸਿੰਘ ਬੋਹਾਨੀ, ਸੰਤ ਬੀਬੀ ਕਮਲੇਸ਼ ਕੌਰ ਨਾਹਲਾਂ, ਬਾਬਾ ਬਲਕਾਰ ਸਿੰਘ ਤੱਗੜ ਵਡਾਲਾ, ਸੰਤ ਗੁਰਮੀਤ ਦਾਸ ਪਿਪਲਾਂਵਾਲਾ, ਸੰਤ ਪ੍ਰਮੇਸ਼ਵਰੀ ਦਾਸ ਅਤੇ ਸੰਗਤਾਂ ਹਾਜਰ ਸਨ।

Previous articleਲਾਲੀ ਬਾਜਵਾ ਦਾ ਸਨਮਾਨ ਕਰਦੇ ਹੋਏ ਕਮੇਟੀ ਦੇ ਅਹੁੱਦੇਦਾਰ
Next articleइन्नरव्हील क्लब की डिस्ट्रिक्ट चेयरपर्सन रीटा शर्मा ने फगवाड़ा में की आफीशियल विजिट