ਦਸੂਹਾ,(ਰਾਜਦਾਰ ਟਾਇਮਸ): ਮਾਰਚ 2024 ਦੀ ਬਾਰਵੀਂ ਜਮਾਤ ਦੀ ਪ੍ਰੀਖਿਆ, ਜੋ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਈ ਗਈ ਸੀ, ਦਾ ਨਤੀਜਾ ਪਿਛਲੇ ਦਿਨੀ ਘੋਸ਼ਿਤ ਕੀਤਾ ਗਿਆ। ਇਸ ਵਿੱਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਦੇ ਸਾਇੰਸ ਗਰੁੱਪ ਵਿੱਚੋਂ ਅਵੱਲ ਆਏ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਟਾਫ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਸਰਦਾਰ ਇਕਬਾਲ ਸਿੰਘ ਚੀਮਾ ਨੇ ਬੱਚਿਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਹ ਉਪਲਬਧੀ ਬੱਚਿਆਂ ਦੀ ਸਖਤ ਮਿਹਨਤ ਅਤੇ ਪ੍ਰਿੰਸੀਪਲ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦੀ ਦੇਣ ਹੈ। ਉਹਨਾਂ ਨੇ ਕਿਹਾ ਕਿ ਹੁਣ ਉਹਨਾਂ ਦੀ ਅਸਲ ਜ਼ਿੰਦਗੀ ਦੀ ਸ਼ੁਰੂਆਤ ਹੋਈ ਹੈ। ਸਕੂਲ ਦੇ ਪ੍ਰਿੰਸੀਪਲ ਮੈਡਮ ਜਗਜੀਤ ਕੌਰ ਨੇ ਬੱਚਿਆਂ ਅਤੇ ਅਧਿਆਪਕਾਂ ਦੋਵਾਂ ਨੂੰ ਵਧਾਈਆਂ ਦਿੱਤੀਆਂ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਪਾਲ ਸਿੰਘ ਚੀਮਾ, ਅਮਰਜੀਤ ਸਿੰਘ, ਜਸਪਾਲ ਸਿੰਘ, ਵਿਕਾਸ ਕੁਮਾਰ, ਪਰਮਿੰਦਰ ਕੌਰ, ਸੁਰਜੀਤ ਕੌਰ, ਬਲਜੀਤ ਕੌਰ, ਅਮਰਪ੍ਰੀਤ ਕੌਰ, ਮਨਜੀਤ ਕੌਰ, ਰਜਨੀ, ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਰਜਨੀ ਬਾਲਾ, ਰਣਜੀਤ ਕੌਰ, ਮਹਿਕਦੀਪ, ਸਾਕਸ਼ੀ, ਜਸਪਿੰਦਰ ਕੌਰ, ਰਾਧਿਕਾ, ਮਮਤਾ, ਮੀਨੂ, ਜੀਵਨ ਜੋਤੀ, ਨੇਹਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।