ਜੀਆਰਡੀ ਸਿੱਖਿਆ ਸੰਸਥਾਵਾਂ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ
ਟਾਂਡਾ ਉੜਮੁੜ,(..): ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਜੀ.ਆਰ.ਡੀ ਸਿੱਖਿਆ ਸੰਸਥਾਵਾਂ ਵਿਖੇ ਬਾਲ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਸੰਸਥਾ ਦੀ ਚੇਅਰਪਰਸਨ ਪ੍ਰਦੀਪ ਕੌਰ ਤੇ ਐਮ.ਡੀ ਵਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮੈਨੇਜਰ ਸਰਬਜੀਤ ਸਿੰਘ ਮੋਮੀ ਦੀ ਅਗਵਾਈ ਵਿੱਚ ਜੀ.ਆਰ.ਡੀ ਨਰਸਿੰਗ ਕਾਲਜ ਤੇ ਜੀ.ਆਰ.ਡੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋ ਤੇ ਵਾਈਸ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਦੇਖ-ਰੇਖ ਹੇਠ ਹੋਏ ਸਮਾਰੋਹ ਵਿੱਚ ਨਰਸਿੰਗ ਕਾਲਜ ਤੇ ਸਕੂਲ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਮੈਨੇਜਰ ਸਰਬਜੀਤ ਸਿੰਘ ਮੋਮੀ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮੁਬਾਰਕਬਾਦ ਦਿੰਦੇ ਹੋਏ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜ਼ਿੰਦਗੀ ਵਿੱਚ ਸਫਲ ਇਨਸਾਨ ਬਣਨ ਲਈ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋ ਤੇ ਵਾਈਸ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮੁਬਾਰਕਬਾਦ ਦਿੰਦੇ ਹੋਏ
ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜੀਵਨ ਸਬੰਧੀ ਵੀ ਵਿਸ਼ੇਸ਼ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਰਹਿਣ ਵਵਾਲੇ ਵਿਦਿਆਰਥੀਆਂ ਨੂੰ ਸੰਸਥਾ ਵੱਲੋਂ ਸਨਮਾਨਿਤ ਕੀਤਾ ਗਿਆ। ਬੱਚਿਆਂ ਨੇ ਰੰਗਾ ਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਪੇਸ਼ ਕੀਤੀ।
ਇਸ ਮੌਕੇ ਸਿੰਘ ਨਰਸਿੰਗ ਕਾਲਜ ਦੇ ਸਟਾਫ ਮੈਂਬਰਾਂ ਵਿੱਚ ਲਵਲੀ ਸੈਣੀ, ਦਲਜਿੰਦਰ ਕੌਰ ਮਨਦੀਪ ਕੌਰ, ਮਨਮੀਤ ਕੌਰ ਤਰਨ ਸੈਣੀ, ਗਗਨਦੀਪ ਕੌਰ, ਮਨਮੀਤ ਕੌਰ ਭਿੰਡਰ, ਗਗਨਦੀਪ ਕੌਰ, ਹਰਲੀਨ ਕੌਰ, ਪ੍ਰਭਜੀਤ ਕੌਰ, ਜਸਲੀਨ ਕੌਰ ਰੀਨਾ ਰਾਣੀ ਮੌਜੂਦ ਸਨ। ਇਸ ਤੋਂ ਇਲਾਵਾ ਸਕੂਲ ਸਟਾਫ ਮੈਂਬਰਾਂ ਵਿੱਚ ਮਨਜੀਤ ਕੌਰ, ਗੁਰਪ੍ਰੀਤ ਕੌਰ, ਤਜਿੰਦਰ ਕੌਰ, ਰਜਨੀ ਸੈਣੀ ਸੀਮਾ ਬਾਘਾ, ਬਲਜੀਤ ਕੌਰ ਰਾਜਵਿੰਦਰ ਕੌਰ, ਸਿਮਰਨ ਕੌਰ, ਕਸ਼ਮੀਰ ਕੌਰ, ਪਿੰਕੀ ਚੌਧਰੀ, ਮਨਨੀਤ ਕੌਰ, ਨਿਸ਼ਾ ਰਾਣੀ, ਹਰਦੀਪ ਕੌਰ ਆਦਿ ਵੀ ਮੌਜੂਦ ਸਨ।