ਮਹਾਰਿਸ਼ੀ ਵਾਲਮੀਕਿ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅਯੋਧਿਆ ਦਾ ਉਦਘਾਟਨ ਕਰਨ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ
ਜਲੰਧਰ,(ਰਾਜ਼ਦਾਰ ਟਾਇਮਸ): ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਤੇ ਉਪ ਪ੍ਰਧਾਨ ਭਾਜਪਾ ਪੰਜਾਬ ਅਤੇ ਸਮੂਹ ਅਨੁਸੂਚਿਤ ਜਾਤੀ ਸਮਾਜ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਅਯੋਧਿਆ ਵਿੱਚ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡਾ ਅਯੋਧਿਆ ਧਾਮ ਦਾ ਨਾਮ ਰੱਖ ਕੇ ਉਦਘਾਟਨ ਕੀਤਾ ਗਿਆ। ਜਿਸ ਨੂੰ ਦੇਖਦੇ ਹੋਏ ਸਮੂਹ ਭਰਾਤੀ ਸਮਾਜ ਨੇ ਮਾਨਯੋਗ ਮੋਦੀ ਜੀ ਦਾ ਧੰਨਵਾਦ ਕੀਤਾ। ਰਾਜੇਸ ਬਾਘਾ ਨੇ ਕਿਹਾ ਕਿ ਮਾਨਯੋਗ ਮੋਦੀ ਨੇ ਅੰਤਰਰਾਸ਼ਟਰੀ ਹਵਾਈ ਅੱਡਾ ਦਾ ਨਾਮ ਮਹਾਰਿਸ਼ੀ ਵਾਲਮੀਕਿ ਜੀ ਰੱਖ ਕੇ ਪੂਰੇ ਵਿਸ਼ਵ ਵਿੱਚ ਭਾਰਤੀਯ ਸੱਭਿਆਚਾਰ ਨੂੰ ਜਾਣੂ ਕਰਵਾ ਦਿੱਤਾ ਹੈ। ਮਾਨਯੋਗ ਮੋਦੀ ਦਾ ਇਹ ਇਤਿਹਾਸਕ ਨਿਰਣੇ ਦਾ ਭਾਰਤੀਯ ਸਮਾਜ ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ।