ਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਕਰਵਾਇਆ ਵਿਸ਼ੇਸ਼ ਸੈਮੀਨਾਰ

ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ (ਵਿਕਾਸ) ਦੇ ਬੀ.ਆਰ.ਜੀ.ਐਫ ਮੀਟਿੰਗ ਹਾਲ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਆਰ.ਸੇਟੀ ਦੇ ਕੰਪਿਊਟਰਾਈਜ਼ਡ ਅਕਾਊਂਟਿੰਗ ਦੇ ਸਿਖਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਕਰਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਕ ਨਰੋਏ ਅਤੇ ਸਿਹਤਮੰਦ ਦੀ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ। ਊੁਨ੍ਹਾਂ ਕਿਹਾ ਕਿ ਚੰਗੇ ਵਿਚਾਰਾਂ ਅਤੇ ਉੱਚ ਵਿੱਦਿਆ ਨਾਲ ਹੀ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਮੌਕੇ ਮਹਿੰਦਰ ਸਿੰਘ ਰਾਣਾ ਨੇ ਇਕ ਵਿਸ਼ੇਸ਼ ਪੀ.ਪੀ.ਟੀ ਰਾਹੀਂ ਸਿਖਿਆਰਥੀਆਂ ਨੂੰ ਨਸ਼ੇ ਦੇ ਮੰਦੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਇਸ ਤੋਂ ਦੂਰ ਰਹਿਣ ਲਈ ਸੁਝਾਅ ਦਿੱਤੇ। ਡਾਇਰੈਟਰ ਪੀ. ਐਨ.ਬੀ.ਆਰ ਸੇਟੀ ਰਜਿੰਦਰ ਕੁਮਾਰ ਭਾਟੀਆ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚ ਕੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸੰਦੀਪ ਕੁਮਾਰ, ਮਿਸ ਸਾਕਸ਼ੀ ਜੋਸ਼ੀ, ਅਨੂੰ ਕੁਮਾਰ ਅਤੇ ਆਰ.ਸੇਟੀ ਦਾ ਸਟਾਫ ਹਾਜ਼ਰ ਸੀ।