ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਨਿਤੀਸ਼ ਕੁਮਾਰ ਦੀ ਘਟੀਆ ਟਿੱਪਣੀ ਲਈ ਕੀਤੀ ਨਿੰਦਾਅ

ਜਿਹਾ ਕੁਕਰਮੀ ਵਿਅਕਤੀ ਰਾਜ ਚਲਾਉਣ ਲਈ ਪੂਰੀ ਤਰ੍ਹਾਂ ਅਯੋਗ ਹੈ ਅਤੇ ਤੁਰੰਤ ਅਸਤੀਫਾ ਦੇਵੇ: ਜੈ ਇੰਦਰ ਕੌਰ

ਚੰਡੀਗੜ੍ਹ, : ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਔਰਤਾਂ ਵਿਰੁੱਧ ਕੀਤੀ ਗਈ ਭੱਦੀ ਟਿੱਪਣੀ ਲਈ ਉਨ੍ਹਾਂ ਦੀ ਤਿੱਖੀ ਆਲੋਚਨਾ ਕੀਤੀ।ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਪਟਿਆਲਾ ਜ਼ਿਲ੍ਹਾ ਮਹਿਲਾ ਮੋਰਚਾ ਦੀ ਟੀਮ ਨਾਲ ਨਿਤੀਸ਼ ਕੁਮਾਰ ਖ਼ਿਲਾਫ਼ ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ’ਤੇ ਰੋਸ ਪ੍ਰਦਰਸ਼ਨ ਵੀ ਕੀਤਾ। ਧਰਨੇ ਵਾਲੀ ਥਾਂ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, ”ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਬੀਤੇ ਦਿਨ ਬਿਹਾਰ ਵਿਧਾਨ ਸਭਾ ‘ਚ ਕੀਤੀ ਗਈ ਘਟੀਆ ਅਤੇ ਅਪਮਾਨਜਨਕ ਟਿੱਪਣੀ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹਾਂ। ਮੁੱਖ ਮੰਤਰੀ ਦਾ ਅਹੁਦਾ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਸਮਝਦਾਰ ਅਹੁਦਾ ਹੈ ਅਤੇ ਇਸ ਨੂੰ ਸੰਭਾਲਣ ਵਾਲੇ ਵਿਅਕਤੀ ਨੂੰ ਆਪਣੇ ਆਪ ਨੂੰ ਉੱਚੇ ਪੱਧਰ ਤੇ ਰੱਖਕੇ ਚਲਾਉਣ ਦੀ ਲੋੜ ਹੁੰਦੀ ਹੈ। ਇਹ ਮੁੱਖ ਮੰਤਰੀ ਦਾ ਕੰਮ ਹੈ ਕਿ ਉਹ ਸਮਾਵੇਸ਼ੀ ਬਣੇ ਅਤੇ ਸਮਾਜ ਦੇ ਹਰ ਵਰਗ ਨੂੰ ਆਪਣੇ ਨਾਲ ਅੱਗੇ ਲੈਕੇ ਜਾਣ। ਅਜਿਹਾ ਕਰਨ ਦੀ ਬਜਾਏ ਇਹ ਸ਼ਰਮਨਾਕ ਹੈ ਕਿ ਮੁੱਖ ਮੰਤਰੀ ਖੁਦ ਵਿਧਾਨ ਸਭਾ ਵਿੱਚ ਪ੍ਰਤੀਕਿਰਿਆਸ਼ੀਲ ਅਤੇ ਗਲਤ ਬਿਆਨਬਾਜ਼ੀ ਕਰ ਰਹੇ ਹਨ।”

ਉਸ ਨੇ ਅੱਗੇ ਕਿਹਾ, “ਉਸ ਦੁਆਰਾ ਦਿੱਤਾ ਗਿਆ ਬਿਆਨ ਨਾ ਸਿਰਫ਼ ਔਰਤਾਂ ਲਈ ਘਿਨਾਉਣੀ ਅਤੇ ਅਪਮਾਨਜਨਕ ਹੈ, ਇਹ ਉਸ ਦੀ ਲਿੰਗਵਾਦੀ ਮਾਨਸਿਕਤਾ ਨੂੰ ਵੀ ਦਰਸਾਉਂਦਾ ਹੈ। ਅਜਿਹਾ ਲੱਗਦਾ ਹੈ ਕਿ ਸੱਤਾ ਦੇ ਨਸ਼ੇ ‘ਚ ਨਿਤੀਸ਼ ਕੁਮਾਰ ਪੂਰੀ ਤਰ੍ਹਾਂ ਭੁੱਲ ਗਏ ਹਨ ਕਿ ਉਨ੍ਹਾਂ ਦਾ ਜਨਮ ਵੀ ਇਕ ਔਰਤ ਤੋਂ ਹੋਇਆ ਹੈ ਅਤੇ ਉਸ ਦੇ ਘਰ ਵਿੱਚ ਭੈਣਾਂ ਅਤੇ ਧੀਆਂ ਵੀ ਜ਼ਰੂਰ ਹੋਣੀਆਂ ਹਨ, ਕੀ ਉਹ ਅਜਿਹੇ ਬਿਆਨ ਤੋਂ ਬਾਅਦ ਗੰਭੀਰਤਾ ਨਾਲ ਉਨ੍ਹਾਂ ਦਾ ਸਾਹਮਣਾ ਕਰ ਸਕਦਾ ਹੈ?” ਨਿਤੀਸ਼ ਕੁਮਾਰ ਦੇ ਤੁਰੰਤ ਅਸਤੀਫੇ ਦੀ ਮੰਗ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਮੈਨੂੰ ਲਗਦਾ ਹੈ ਕਿ ਅਜਿਹਾ ਕੁਕਰਮੀ ਵਿਅਕਤੀ ਕਿਸੇ ਰਾਜ ਨੂੰ ਚਲਾਉਣ ਲਈ ਪੂਰੀ ਤਰ੍ਹਾਂ ਅਯੋਗ ਹੈ ਅਤੇ ਉਸ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।” ਜੈ ਇੰਦਰ ਕੌਰ ਦੇ ਨਾਲ ਜ਼ਿਲ੍ਹਾ ਮਹਿਲਾ ਮੋਰਚਾ ਦੀ ਸਮੂਹ ਟੀਮ ਅਤੇ ਸਾਬਕਾ ਕੌਂਸਲਰ ਵੀ ਮੌਜੂਦ ਸਨ।