ਨੈਸ਼ਨਲ ਯੂਥ ਕਲੱਬ ਨੇ ਗਰੀਨ ਦੀਵਾਲੀ ਲਈ ਦੀਵੇ ਵੰਡੇ

ਫਰੀਦਕੋਟ,(ਵਿਪਨ ਕੁਮਾਰ ਮਿਤੱਲ): ਨੈਸ਼ਨਲ ਯੂਥ ਕਲੱਬ (ਰਜਿ:) ਵੱਲੋਂ ਗਰੀਨ ਦਿਵਾਲੀ ਮਨਾਉਣ ਅਤੇ ਆਮ ਲੋਕਾਂ ਨੂੰ ਪਟਾਖੇ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾਂ ਦੇਣ ਦੇ ਮਨੋਰਥ ਨਾਲ ਕਲੱਬ ਦੇ ਪ੍ਰਧਾਨ ਡਾ.ਸੰਜੀਵ ਸੇਠੀ ਦੀ ਅਗਵਾਈ ਵਿੱਚ ਆਮ ਲੋਕਾਂ ਨੂੰ ਮੁਫ਼ਤ ਦੀਵੇ ਵੰਡੇ ਗਏ।ਕਲੱਬ ਦੇ ਪ੍ਰਧਾਨ ਡਾ.ਸੰਜੀਵ ਸੇਠੀ ਨੇ ਕਿਹਾ ਕਿ ਪੰਜਾਬ ਵਿੱਚ ਵਧ ਰਹੇ ਪ੍ਰਦੂਸ਼ਣ ਨੂੰ ਮੁੱਖ ਰੱਖਦੇ ਹੋਏ ਸਾਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ।ਉਹਨਾ ਦੱਸਿਆ ਕਿ ਕਲੱਬ ਦਾ ਇਹ ਛੋਟਾ ਜਿਹਾ ਉਪਰਾਲਾ ਹੈ ਅਤੇ ਸੰਦੇਸ਼ ਵੀ ਹੈ।ਕਲੱਬ ਵੱਲੋਂ 2000 ਦੀਵੇ ਆਮ ਲੋਕਾਂ ਨੂੰ ਮੁਫ਼ਤ ਵੰਡੇ ਗਏ।ਕਲੱਬ ਦੇ ਚੇਅਰਮੈਨ ਪ੍ਰਿੰਸੀਪਲ ਸੁਰੇਸ਼ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਇਹ ਤਿਉਹਾਰ ਆਪਣੀ ਭਾਈਚਾਰੇ ਦਾ ਪ੍ਰਤੀਕ ਹੈ ਅਤੇ ਸਾਨੂੰ ਇਸ ਨੂੰ ਆਪਸੀ ਸਾਂਝ ਅਤੇ ਸ਼ਾਂਤੀ ਪੂਰਵਕ ਮਨਾਉਣਾ ਚਾਹੀਦਾ ਹੈ ਅਤੇ ਆਵਾਜ਼ ਪ੍ਰਦੂਸ਼ਣ ਪਰਹੇਜ ਕਰਨਾ ਚਾਹੀਦਾ ਹੈ ਇਸ ਦਿਨ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੌ ਵਾਤਾਵਰਣ ਨੂੰ ਦੂਸ਼ਤ ਹੋਣ ਤੋਂ ਬਚਾਇਆ ਜਾ ਸਕੇ। ਰੌਸ਼ਨੀ ਲਈ ਦੀਵੇ ਜਲਾਉਣੇ ਚਾਹੀਦੇ ਹਨ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ.ਪਰਮਿੰਦਰ ਸਿੰਘ ਸੇਵਾ ਮੁਕਤ ਪ੍ਰਿੰਸੀਪਲ, ਰਾਜਿੰਦਰ ਦਾਸ ਰਿੰਕੂ, ਪ੍ਰਿਤਪਾਲ ਸਿੰਘ ਕੋਹਲੀ ਅਤੇ ਵਿਕਾਸ ਮਿੱਤਲ ਹਾਜਰ ਸਨ।

Previous articleबास्केटबाल खिलाडिय़ों को भेंट की स्पोर्ट्स किटें
Next articleਸਾਂਈ ਕਰਨੈਲ ਸ਼ਾਹ ਨੇ ਸੰਗਤਾਂ ਨੂੰ ਕੀਤੀ ਪ੍ਰਦੂਸ਼ਨ ਮੁਕਤ ਦੀਵਾਲੀ ਮਨਾਉਣ ਦੀ ਅਪੀਲ