ਦਸੂਹਾ,(ਰਾਜ਼ਦਾਰ ਟਾਇਮਸ): ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ ਕੰਵਲਜੀਤ ਸਿੰਘ ਦੀ ਰਹਿਨੁਮਾਹੀ ਹੇਠ ਦਸੂਹਾ ਦਾਣਾ ਮੰਡੀ ਵਿੱਚ ਭੂਮੀ ਅਤੇ ਪਾਣੀ ਸੰਭਾਲ ਵਿਭਾਗ ਦਸੂਹਾ ਅਤੇ ਖੇਤੀਬਾੜੀ ਵਿਭਾਗ ਦਸੂਹਾ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਪਿੜਾਂ ਤੇ ਜਾ ਕੇ ਵਿੱਚ ਜਾਗਰੂਕ ਕੀਤਾ ਗਿਆ। ਇਸ ਮੌਕੇ ਭੂਮੀ ਸੰਭਾਲ ਅਫ਼ਸਰ ਦਸੂਹਾ ਅਮਰਜੀਤ ਸਿੰਘ ਅਤੇ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਕੌਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਸਾਡਾ ਵਾਤਾਵਰਨ ਸਾਫ ਸੁਥਰਾ ਰਹੇਗਾ, ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਜਾਂ ਸਾੜਨ ਨਾਲ ਜਿੱਥੇ ਫਸਲਾਂ ਦੇ ਖੁਰਾਕੀ ਤੱਤ ਨਸ਼ਟ ਹੁੰਦੇ ਹਨ ਉਥੇ ਹੀ ਖੇਤ ਦੀ ਮਿੱਟੀ ਇੱਕ ਸੈਂਟੀਮੀਟਰ ਤੱਕ ਦਬ ਜਾਂਦੀ ਹੈ। ਕੈਂਪ ਦੌਰਾਨ ਉਨਾਂ ਨੇ ਪਰਾਲੀ ਦੀ ਸਾਂਭ ਸਾਂਭਾਲ ਕਰਨ ਲਈ ਆਪਣੇ ਸੁਝਾਅ ਦਿੱਤੇ ਅਤੇ ਹਾਜ਼ਰ ਕਿਸਾਨਾਂ ਨੇ ਅੱਗੇ ਤੋਂ ਅੱਗ ਨਾ ਲਾਉਣ ਲਈ ਸਹਿਮਤੀ ਦਿੱਤੀ। ਇਸ ਮੌਕੇ ਭੂਮੀ ਰੱਖਿਆ ਅਫ਼ਸਰ ਦਸੂਹਾ ਅਮਰਜੀਤ ਸਿੰਘ, ਖੇਤੀਬਾੜੀ ਅਫ਼ਸਰ ਗੁਰਪ੍ਰੀਤ ਕੌਰ, ਸੁਖਜੀਤ ਸਿੰਘ, ਸੁਖਵਿੰਦਰ ਸਿੰਘ, ਨੋਡਲ ਅਫ਼ਸਰ ਅਸ਼ੋਕ ਕੁਮਾਰ, ਨੋਡਲ ਅਫ਼ਸਰ ਰਾਜੇਸ਼ ਕੁਮਾਰ, ਰਸਮੀਤ ਕੁਮਾਰ, ਬਿਸ਼ਨ ਦਾਸ, ਧਿਆਨ ਚੰਦ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਿਰ ਸਨ।