- ਜੀ.ਆਰ.ਡੀ ਸਿੱਖਿਆ ਸੰਸਥਾਵਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ
ਟਾਂਡਾ ਉੜਮੁੜ, (): ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਟਾਂਡਾ ਵੱਲੋਂ ਚਲਾਏ ਜਾ ਰਹੇ ਜੀਆਰਡੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ ਕਾਲਜ ਅਤੇ ਜੀ ਆਰ ਡੀ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ 3 ਨਵੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ.ਆਰ.ਡੀ ਸਿੱਖਿਆ ਸੰਸਥਾਵਾਂ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ, ਦਲਜਿੰਦਰ ਕੌਰ, ਪ੍ਰਿੰਸੀਪਲ ਅਮਨਦੀਪ ਕੌਰ, ਵਾਈਸ ਪ੍ਰਿੰਸੀਪਲ ਰਾਜਵਿੰਦਰ ਕੌਰ ਤੇ ਮਨਦੀਪ ਕੌਰ ਨੇ ਦੱਸਿਆ ਕਿ ਸੰਸਥਾ ਦੀ ਚੇਅਰ ਪਰਸਨ ਪ੍ਰਦੀਪ ਕੌਰ ਤੇ ਐਮ.ਡੀ ਵਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਹੋਣ ਵਾਲੇ ਸਮਾਗਮ ਵਿੱਚ ਸਭ ਤੋਂ ਪਹਿਲਾਂ 1 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਤੇ 3 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਪ੍ਰਬੰਧਕਾਂ ਨੇ ਹੋਰ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਉਪਰੰਤ ਕਰਵਾਏ ਜਾ ਰਹੇ ਕੀਰਤਨ ਦਰਬਾਰ ਵਿੱਚ ਸੰਤ ਜਰਨੈਲ ਸਿੰਘ ਮੋਹਣ ਮਾਜਰਾ ਚੰਡੀਗੜ੍ਹ ਵਾਲੇ, ਭਾਈ ਜਸਵਿੰਦਰ ਸਿੰਘ ਮਾਡਲ ਟਾਉਨ, ਭਾਈ ਪਰਮਜੀਤ ਸਿੰਘ ਮੂਨਕਾਂ ਤੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀ ਗੁਰਬਾਣੀ ਕੀਰਤਨ ਅਤੇ ਗੁਰਮਤਿ ਵੀਚਾਰਾ ਰਾਹੀ ਨਿਹਾਲ ਕਰਦੇ ਹੋਏ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਇਤਿਹਾਸ ਤੇ ਚਾਨਣਾ ਪਾਉਣਗੇ। ਪ੍ਰਬੰਧਕਾਂ ਨੇ ਹੋਰ ਦੱਸਿਆ ਕਿ ਇਸ ਸਮਾਗਮ ਸਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਜੀ.ਆਰ.ਡੀ ਨਰਸਿੰਗ ਕਾਲਜ ਤੇ ਤੇ ਜੀ.ਆਰ. ਡੀ ਸਕੂਲ ਦੇ ਸਟਾਫ ਮੈਂਬਰ ਵੀ ਮੌਜੂਦ ਸਨ।
ਕੈਪਸ਼ਨ:-ਪ੍ਰਕਾਸ਼ ਦਿਹਾੜੇ ਦੇ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਸਰਬਜੀਤ ਸਿੰਘ ਮੋਮੀ ਤੇ ਹੋਰ ਪ੍ਰਬੰਧ
Post Views: 484