ਕੇਐਮਐਸ ਕਾਲਜ ਦੇ ਐਨਐਸਐਸ ਯੂਨਿਟ ਅਤੇ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਲਗਾਈ ਗਈ ਦੀਵਾਲੀ ਦੇ ਸਜਾਵਟੀ ਸਮਾਨ ਦੀ ਪ੍ਰਦਰਸ਼ਨੀ ਅਤੇ ਸੇਲ : ਪ੍ਰਿੰਸੀਪਲ ਡਾ.ਬਨਮ ਕੌਰ 

ਦਸੂਹਾ,(ਰਾਜਦਾਰ ਟਾਇਮਸ): ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਦੇ ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਐਸ.ਐਸ ਯੂਨਿਟ ਵੱਲੋਂ ਮੰਜੁਲਾ ਸੈਣੀ ਫੈਸ਼ਨ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਹੱਥ ਨਾਲ ਬਣਾਏ ਵੇਸਟ ਮਟੀਰੀਅਲ ਤੋਂ ਦੀਵਾਲੀ ਦੇ ਸਜਾਵਟੀ ਸਮਾਨ ਦੀ 3 ਦਿਨਾਂ ਪ੍ਰਦਰਸ਼ਨੀ ਅਤੇ ਸੇਲ ਗੁਰੂ ਹਰਗੋਬਿੰਦ ਪੈਟਰੋਲੀਅਮ, ਮੈਕਡੋਨਲਸ ਦੇ ਸਾਹਮਣੇ, ਜੀ.ਟੀ ਰੋਡ ਦਸੂਹਾ ਵਿਖੇ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਡਾ.ਹਰਸਿਮਰਤ ਸਾਹੀ ਸਾਬਕਾ ਪ੍ਰਧਾਨ ਅਤੇ ਉਹਨਾਂ ਦੀ ਪਤਨੀ ਜਗਨੂਰ ਸਾਹੀ ਵੱਲੋਂ ਕੀਤਾ ਗਿਆ। ਉਹਨਾ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕਰਨਾ ਹੈ। ਉਹਨਾ ਕਿਹਾ ਕਿ ਇਸ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦੀਵਾਲੀ ਦੀ ਸਜਾਵਟ ਦਾ ਸਮਾਨ ਆਪਣੇ ਹੱਥੀਂ ਬਣਾ ਕੇ ਬੜੀ ਮਿਹਨਤ ਨਾਲ ਤਿਆਰ ਕਰਕੇ ਆਪਣੀ ਪ੍ਰਤਿਭਾ ਦੀ ਝਲਕ ਦਿਖਾਈ ਹੈ। ਇਸ ਪ੍ਰਦਰਸ਼ਨੀ ਵਿੱਚ ਵਾਤਾਵਰਣ ਨੂੰ ਧਿਆਨ ਵਿੱਚ ਰੱਖਦੇ ਹੋਏ ਈਕੋ ਫਰੈਂਡਲੀ ਦੀਵਾਲੀ ਦਾ ਸਜਾਵਟੀ ਸਮਾਨ ਜਿਵੇਂ ਕਿ ਦੀਵੇ, ਕੈਂਡਲਜ਼, ਜੈੱਲ ਕੈਂਡਲਜ਼, ਹੈਂਡ ਕਰਾਫਟ ਆਈਟਮਸ, ਵਾਲ ਹੈਂਗਿੰਗ ਆਈਟਮਸ, ਆਰਟ ਐਂਡ ਕਰਾਫਟ ਆਈਟਮਸ, ਗਿਫ਼ਟ ਆਈਟਮਸ ਆਦਿ ਸ਼ਾਮਲ ਹਨ। ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸਾਰੇ ਮਿਲ ਕੇ ਗ੍ਰੀਨ ਦੀਵਾਲੀ ਮਨਾਉਣ ਤਾਂ ਜੋ ਵੱਧ ਰਹੀ ਪ੍ਰਦੂਸ਼ਣ ਦੀ ਸੱਮਸਿਆ ਨੂੰ ਰੋਕਿਆ ਜਾ ਸਕੇ। ਇਸ ਮੌਕੇ ਤੇ ਫੈਸ਼ਨ ਵਿਭਾਗ ਦੇ ਵਿਦਿਆਰਥੀ ਅਤੇ ਐਨ.ਐਸ.ਐਸ ਵਲੰਟੀਅਰਜ਼ ਤੋਂ ਇਲਾਵਾ ਡਾਇਰੈਕਟਰ ਡਾ.ਮਾਨਵ ਸੈਣੀ, ਐਨਐਸਐਸ ਪ੍ਰੋਗਰਾਮ ਅਫ਼ਸਰ ਡਾ.ਰਾਜੇਸ਼ ਕੁਮਾਰ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਸ਼ਾਨੂੰ ਦੇਵੀ, ਨੇਹਾ, ਮਨਜੀਤ ਕੌਰ ਅਤੇ ਮੁਸਕਾਨ ਆਦਿ ਹਾਜ਼ਰ ਸਨ।