ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਮੰਦ ਬੁੱਧੀ ਬੱਚਿਆਂ ਅਤੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ
ਫਰੀਦਕੋਟ,(ਵਿਪਨ ਕੁਮਾਰ ਮਿਤੱਲ): ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ: ਦੇ ਮੈਂਬਰਾਂ ਨੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਦੀਵਾਲੀ ਦਾ ਤਿਉਹਾਰ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਵੱਲੋਂ ਚਲਾਏ ਜਾ ਰਹੇ ਮੰਦ ਬੁੱਧੀ ਬੱਚਿਆਂ ਅਤੇ ਬੇਸਹਾਰਾ ਔਰਤਾਂ ਅਤੇ ਪੁਰਸ਼ਾਂ ਦੇ ਹੋਸਟਲ ਵਿੱਚ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿੱਚ ਮਨਾਇਆ। ਸੁਸਾਇਟੀ ਮੈਂਬਰਾਂ ਨੇ ਮੰਦ ਬੁੱਧੀ ਬੱਚਿਆਂ ਅਤੇ ਬਜ਼ੁਰਗਾਂ ਨੂੰ ਇਸ ਸ਼ੁੱਭ ਅਵਸਰ ਤੇ ਫ਼ਲ਼ ਫਰੂਟ, ਮਠਿਆਈ ਅਤੇ ਬਿਸਕੁੱਟ ਤਕਸੀਮ ਕੀਤੇ। ਬਜ਼ੁਰਗ ਔਰਤਾਂ ਅਤੇ ਪੁਰਸ਼ਾਂ ਨੇ ਆਪਣੇ ਆਪਣੇ ਘਰਾਂ ਦੇ ਹਾਲਾਤ ਸੁਸਾਇਟੀ ਮੈਂਬਰਾਂ ਨਾਲ ਸਾਂਝੇ ਕੀਤੇ। ਸੁਸਾਇਟੀ ਮੈਂਬਰਾਂ ਨੇ ਸਭਨਾ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਭਵਿੱਖ ਵਿੱਚ ਚੰਗੀ ਸਿਹਤ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਨੇ ਕਿਹਾ ਕਿ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਭਵਿੱਖ ਵਿੱਚ ਮੰਦ ਬੁੱਧੀ ਬੱਚਿਆਂ ਅਤੇ ਬੇਸਹਾਰਾ ਬਜ਼ੁਰਗਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਉਹਨਾ ਕਿਹਾ ਕਿ ਇਹ ਲੋਕ ਸਮਾਜ ਦਾ ਅੰਗ ਹਨ, ਸਾਨੂੰ ਇਹਨਾ ਨਾਲ ਹਮਦਰਦੀ ਰੱਖਣੀ ਚਾਹੀਦੀ ਹੈ, ਉਹਨਾ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ। ਸੁਰੇਸ਼ ਅਰੋੜਾ ਨੇ ਦੱਸਿਆ ਕਿ ਅੱਜ ਦੇ ਇਸ ਨੇਕ ਕਾਰਜ ਵਿੱਚ ਉਹਨਾ ਤੋਂ ਇਲਾਵਾ ਗੁਰਿੰਦਰ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਅਜੀਤ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਬਲਦੇਵ ਸਿੰਘ, ਗੁਰਦੇਵ ਸਿੰਘ, ਸੁਖਦੇਵ ਸਿੰਘ, ਰਤਨ ਸਿੰਘ, ਕਿਰਨਾਂ, ਬਿਮਲਾ ਰਾਣੀ, ਪ੍ਰਕਾਸ਼ ਕੌਰ, ਬਿੰਦਰ, ਰਮਨ ਕੁਮਾਰ, ਸ਼ੀਤਲ ਪ੍ਰਕਾਸ਼, ਮੀਤ ਪ੍ਰਧਾਨ ਜਸਵਿੰਦਰ ਸਿੰਘ ਕੈਂਥ, ਜੀਤ ਸਿੰਘ ਸਿੱਧੂ ,ਬਲਵਿੰਦਰ ਸਿੰਘ ਬਿੰਦੀ ਅਤੇ ਸੁਰਿੰਦਰ ਸਿੰਘ ਹਾਜਰ ਸਨ।