ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਲਈ ਕੋਈ ਜ਼ਮੀਨੀ ਪੱਧਰ ਤੇ ਕੰਮ ਨਹੀਂ ਕਰ ਰਹੀ  : ਵਿਜੇ ਸਾਂਪਲਾ
ਹੁਸ਼ਿਆਰਪੁਰ,(ਦੀਵਾਨਾ): ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਨੁਕਾਤੀ ਪ੍ਰੋਗਰਾਮ ਕੇਵਲ ਪਿਛਲੀਆਂ ਸਰਕਾਰਾਂ ਨੂੰ ਨਿੰਦਣਾ ਹੀ ਹੈ ਜਦਕਿ ਕਰੀਬ ਡੇਢ ਸਾਲ ਪੰਜਾਬ ਵਿੱਚ ਸਰਕਾਰ ਬਣੀ ਨੂੰ ਹੋ ਗਏ ਹਨ ਇਸ ਸਰਕਾਰ ਦਾ ਮੁਖੀ ਭਗਵੰਤ ਮਾਨ ਇਹ ਦੱਸੇ ਕਿ ਉਸਨੇ ਪੰਜਾਬ ਵਾਸਤੇ ਜਮੀਨੀ ਪੱਧਰ ਤੇ ਕੀ ਕੰਮ ਕੀਤੇ ਹਨ| ਇਹ ਵਿਚਾਰ ਪ੍ਰਗਟ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਤੇ ਸਾਬਕਾ ਚੇਅਰਮੈਨ ਐਸਸੀ ਕਮਿਸ਼ਨ ਵਿਜੇ ਸਾਂਪਲਾ ਨੇ ਇੱਕ ਹੋਟਲ ਵਿੱਚ ਪ੍ਰੈਸ ਕਾਨਫਰਸ ਦੌਰਾਨ ਦੱਸਿਆ ਕਿ ਜੇਕਰ ਇਹ ਗੱਲ ਮੰਨ ਵੀ ਲਈ ਜਾਵੇ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਾਸਤੇ ਕੁਝ ਨਹੀਂ ਕੀਤਾ ਤਾਂ ਫਿਰ ਵੀ ਆਮ ਆਦਮੀ ਪਾਰਟੀ ਦੇ ਮੁਖ ਮੰਤਰੀ ਭਗਵੰਤ ਮਾਨ ਨੂੰ ਇਹ ਲਾਈਸੈਂਸ ਨਹੀਂ ਮਿਲ ਜਾਂਦਾ ਕਿ ਪੰਜਾਬ ਦੇ ਲੋਕਾਂ ਦੀ ਬਹੁ ਸੰਮਤੀ ਦੇ ਨਾਲ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਲਈ ਕੋਈ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਬਜਾਏ ਕੇਵਲ ਬਿਆਨ ਬਾਜ਼ੀ ਅਤੇ ਚੁਟਕਲੇਬਾਜ਼ੀ ਨਾਲ ਹੀ ਲੋਕਾਂ ਨੂੰ ਗੁੰਮਰਾਹ ਕਰਦੀ ਰਹੇ| ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜਾਂ ਅਤੇ ਕਰੋਨਾ ਕਾਲ ਦੌਰਾਨ ਕੇਂਦਰ ਸਰਕਾਰ ਨੇ ਵੱਡੇ ਫੰਡ ਸੂਬੇ ਨੂੰ ਦੇ ਕੇ ਲੋਕਾਂ ਦੀ ਭਲਾਈ ਲਈ ਯੋਜਨਾਵਾਂ ਸ਼ੁਰੂ ਕਰਨ ਲਈ ਕਿਹਾ ਪਰ ਮੌਜੂਦਾ ਸਰਕਾਰ ਨੇ ਆਪਣੇ ਹਿੱਸੇ ਆਉਂਦੇ ਫੰਡ ਨਾ ਦੇ ਕੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਵਿਜੇ ਸਾਂਪਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਸੂਬੇ ਲਈ ਵੱਡੀਆਂ ਰਾਹਤਾਂ ਅਤੇ ਯੋਜਨਾਵਾਂ ਦਾ ਐਲਾਨ ਜਲਦੀ ਹੀ ਕਰਨਾ ਹੈ ਜਿਸ ਵਿੱਚ ਪੰਜਾਬ ਲਈ ਹੈਰਾਨ ਕੁਨ ਯੋਜਨਾਵਾਂ ਵੀ ਸ਼ਾਮਿਲ ਹੋਣਗੀਆਂ| ਪੱਤਰਕਾਰਾਂ ਵੱਲੋਂ ਕੁਝ ਸਥਾਨਕ ਮੰਗਾਂ ਬਾਰੇ ਗੱਲ ਕਰਨ ਤੇ ਉਹਨਾਂ ਕਿਹਾ ਕਿ ਉਹ ਸਮਾਂ ਆਉਣ ਤੇ ਇਸ ਬਾਰੇ ਠੋਸ ਉਪਰਾਲਾ ਕਰਨਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸਦੀਵੀ ਹੱਲ ਕੀਤਾ ਜਾ ਸਕੇ | ਇਸ ਮੌਕੇ ਸਾਹਿਲ ਸਾਂਪਲਾ ਭਾਰਤ ਭੂਸ਼ਣ ਵਰਮਾ ਕਮਲ ਵ