ਦਸੂਹਾ,(ਰਾਜਦਾਰ ਟਾਇਮਸ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਦਸ਼ਮੇਸ਼ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਉਸਮਾਨ ਸ਼ਹੀਦ ਦਾ ਨਤੀਜਾ100% ਰਿਹਾ। ਇਸ ਵਿੱਚ ਗੁਰਲੀਨ ਕੌਰ ਪੁੱਤਰੀ ਤਰਸੇਮ ਸਿੰਘ ਨੇ 5੦੦ ਵਿੱਚੋਂ 465 (93%)ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਲੀਨ ਕੌਰ ਪੁੱਤਰੀ ਹਜੂਰਾ ਸਿੰਘ ਨੇ 500 ਵਿੱਚੋਂ 462 (92.4%)ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ,ਰਾਜਵੀਰ ਕੌਰ ਪੁੱਤਰੀ ਧਰਮਿੰਦਰ ਸਿੰਘ ਨੇ 500 ਵਿੱਚੋਂ 459 (91.8%)ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।ਸਕੂਲ ਦੇ ਡਾਇਰੈਕਟਰ ਸਰਦਾਰ ਇਕਬਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧੀਆ ਨਤੀਜੇ ਲਈ ਵਧਾਈਆਂ ਦਿੱਤੀਆਂ।ਉਹਨਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਉੱਚੀਆਂ ਮੰਜਲਾਂ ਪ੍ਰਾਪਤ ਕਰਨ ਦਾ ਸੰਦੇਸ਼ ਦਿੱਤਾ। ਉਹਨਾਂ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਦੇ ਸਟਾਫ ਦੀ ਵਧੀਆ ਨਤੀਜੇ ਲਈ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਜਗਜੀਤ ਕੌਰ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ’ ਤੇ ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਪਾਲ ਸਿੰਘ ਚੀਮਾ, ਅਮਰਜੀਤ ਸਿੰਘ, ਜਸਪਾਲ ਸਿੰਘ, ਵਿਕਾਸ ਕੁਮਾਰ, ਅਮਰਪ੍ਰੀਤ ਕੌਰ, ਬਲਜੀਤ ਕੌਰ, ਸੁਰਜੀਤ ਕੌਰ, ਪਰਮਿੰਦਰ ਕੌਰ, ਮਨਜੀਤ ਕੌਰ, ਸਾਕਸ਼ੀ, ਰਜਨੀ, ਮਹਿਕਦੀਪ,ਰਜਨੀ ਬਾਲਾ, ਰਣਜੀਤ ਕੌਰ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਰਾਧਿਕਾ, ਮਮਤਾ, ਜੀਵਨ ਜੋਤੀ, ਗੁਰਪ੍ਰੀਤ ਕੌਰ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Previous articleਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਮਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ
Next articleਐਸਪੀਐਨ ਕਾਲਜ ਵਿਖੇ ਕਰਵਾਇਆ ਗਿਆ ਵੋਟਰ ਜਾਗਰੂਕਤਾ ਪ੍ਰੋਗਰਾਮ