ਦਸੂਹਾ,(ਰਾਜਦਾਰ ਟਾਇਮਸ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ 2024 ਦੇ ਨਤੀਜਿਆਂ ਵਿੱਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਦਾ ਨਤੀਜਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ 100% ਰਿਹਾ। ਸਕੂਲ ਵਿੱਚ ਚੱਲ ਰਹੇ ਆਰਟਸ, ਸਾਇੰਸ, ਕਾਮਰਸ ਤਿੰਨੇ ਗਰੁੱਪਾਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਨਤੀਜੇ ਵਿੱਚ ਸਾਰੇ ਗਰੁੱਪਾਂ ਦੇ ਬੱਚੇ ਫਸਟ ਡਿਵੀਜ਼ਨ ਲੈ ਕੇ ਪਾਸ ਹੋਏ। ਸਾਇੰਸ ਗਰੁੱਪ ਵਿੱਚੋਂ ਅਗਮ ਭਾਟੀਆ ਪੁੱਤਰ ਗੁਰਦੀਪ ਸਿੰਘ ਨੇ 454/500 (90.8%)ਅੰਕ ਲੈ ਕੇ ਪਹਿਲਾ ਸਥਾਨ ,ਜੌਂਟੀ ਰੰਧਾਵਾ ਪੁੱਤਰੀ ਚਰਨਜੀਤ ਸਿੰਘ ਨੇ 447 /500 (89.4% )ਅੰਕ ਲੈ ਕੇ ਦੂਸਰਾ ਸਥਾਨ ਅਤੇ ਅਮਨਦੀਪ ਕੌਰ ਪੁੱਤਰੀ ਸੁਖਜਿੰਦਰ ਸਿੰਘ ਨੇ 443/500 (88.6%) ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਕਾਮਰਸ ਗਰੁੱਪ ਵਿੱਚੋਂ ਗੁਰਜੀਤ ਸਿੰਘ ਪੁੱਤਰ ਜਗਦੀਸ਼ ਸਿੰਘ ਨੇ 431/500 (86.2%) ਅੰਕ ਲੈ ਕੇ ਪਹਿਲਾ ਸਥਾਨ, ਸਾਕਸ਼ੀ ਪੁੱਤਰੀ ਕਿਸ਼ਨ ਸਿੰਘ ਨੇ 387/500 (77.4%) ਅੰਕ ਲੈ ਕੇ ਦੂਸਰਾ ਸਥਾਨ ਅਤੇ ਮੰਨਤ ਪੁੱਤਰੀ ਜਨਕ ਰਾਜ ਨੇ 383/500 (76.6%) ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਆਰਟਸ ਗਰੁੱਪ ਵਿੱਚੋਂ ਕ੍ਰਿਤਿਕਾ ਪੁੱਤਰੀ ਤਿਲਕ ਰਾਜ ਨੇ 441/500 (88 %)ਅੰਕ ਲੈ ਕੇ ਪਹਿਲਾ ਸਥਾਨ, ਅਰਸ਼ਦੀਪ ਸਿੰਘ ਪੁੱਤਰ ਮਲਕੀਤ ਸਿੰਘ ਨੇ 432/500 (86.4%) ਅੰਕ ਲੈ ਕੇ ਦੂਸਰਾ ਸਥਾਨ, ਬਲਰਾਜ ਸਿੰਘ ਪੁੱਤਰ ਰਣਜੀਤ ਸਿੰਘ ਨੇ 417/500 (83.4%) ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਦੇ ਡਾਇਰੈਕਟਰ ਸਰਦਾਰ ਇਕਬਾਲ ਸਿੰਘ ਚੀਮਾ ਨੇ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ ਨੂੰ ਵਧਾਈ ਦਿੱਤੀ। ਉਹਨਾਂ ਨੇ ਪ੍ਰਿੰਸੀਪਲ ਮੈਡਮ ਦੀ ਯੋਗ ਅਗਵਾਈ ਦੀ ਪ੍ਰਸ਼ੰਸਾ ਕੀਤੀ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਦੇ ਨਤੀਜੇ ਲਿਆਉਣ ਲਈ ਪ੍ਰੇਰਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਜਗਜੀਤ ਕੌਰ ਜੀ ਨੇ ਕਿਹਾ ਕਿ ਇਹ ਨਤੀਜਾ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਬੱਚਿਆਂ ਦੀ ਸਖਤ ਮਿਹਨਤ ਕਾਰਨ ਆਇਆ ਹੈ। ਇਸ ਲਈ ਸਕੂਲ ਦੇ ਅਧਿਆਪਕ ਅਤੇ ਬੱਚੇ ਦੋਵੇਂ ਵਧਾਈ ਦੇ ਪਾਤਰ ਹਨ। ਉਹਨਾਂ ਨੇ ਸਕੂਲ ਦੀ ਮੈਨੇਜਮੈਂਟ ਕਮੇਟੀ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਪਾਲ ਸਿੰਘ ਚੀਮਾ, ਅਮਰਜੀਤ ਸਿੰਘ, ਜਸਪਾਲ ਸਿੰਘ, ਵਿਕਾਸ ਕੁਮਾਰ ,ਬਲਜੀਤ ਕੌਰ, ਅਮਰਪ੍ਰੀਤ ਕੌਰ, ਜਸਪ੍ਰੀਤ ਕੌਰ, ਸੁਰਜੀਤ ਕੌਰ, ਪਰਮਿੰਦਰ ਕੌਰ, ਗੁਰਪ੍ਰੀਤ ਕੌਰ, ਸਾਕਸ਼ੀ, ਰਜਨੀ ਬਾਲਾ, ਰਣਜੀਤ ਕੌਰ, ਮਨਜੀਤ ਕੌਰ, ਮਹਿਕਦੀਪ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ, ਰਾਧਿਕਾ, ਮਮਤਾ, ਜੀਵਨ ਜੋਤੀ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Previous articleਅੱਠਵੀਂ ਜਮਾਤ 2024 ਦੇ ਨਤੀਜਿਆਂ ਵਿੱਚ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਦਾ ਨਤੀਜਾ ਰਿਹਾ 100%
Next articleसैला खुर्द के सत्यम गौतम का न्यूज़ीलैंड पुलिस में करेक्शन अधिकारी नियुक्त होना होशिअरपुर के लिए गर्व की बात : खन्ना