ਪੰਜਾਬ ਦੀ ਇੰਡਸਟਰੀ ਨੂੰ ਬਰਬਾਦ ਕਰਨ ਤੇ ਤੁਲੀ ਭਗਵੰਤ ਮਾਨ ਸਰਕਾਰ : ਹਰਦੇਵ ਉੱਭਾ
ਚਂਡੀਗੜ,(ਰਾਜਦਾਰ ਟਾਇਮਸ): ਪੰਜਾਬ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਪੰਜਾਬ ਵਿੱਚ ਇੰਡਸਟਰੀ ਲਈ 15 ਪੈਸੇ ਤੇ ਘਰੇਲੂ ਦਰਾਂ ਵਿੱਚ 12 ਪੈਸੇ ਪ੍ਰਤੀ ਯੂਨਿਟ ਕੀਤੇ ਵਾਧੇ ਦੀ ਘੋਰ ਨਿੰਦਾ ਕਰਦੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਪੰਜਾਬ ਵਿੱਚ ਦਿਨੋ ਦਿਨ ਵੱਧ ਰਹੀ ਮਹਿੰਗਾਈ ਨੇ ਪੰਜਾਬ ਦੇ ਲੋਕਾਂ ਦਾਂ ਜੀਣਾ ਹਰਾਮ ਕਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਉਦਯੋਗ ਪਹਿਲਾਂ ਹੀ ਦੂਸਰੇ ਸੂਬਿਆਂ ਵਿੱਚ ਸਿਫਟ ਹੋ ਰਹੇ ਹਨ, ਜਿਸ ਕਰਕੇ ਪੰਜਾਬ ਵਿੱਚ ਬੇਰੁਜਗਾਰੀ ਵਧ ਰਹੀ ਹੈ ਤੇ ਪੰਜਾਬ ਦੇ ਬੱਚਿਆਂ ਦਾ ਵਿਦੇਸ਼ਾਂ ਵਿੱਚ ਜਾਣ ਦਾ ਰੁਝਾਨ ਦਿਨੋ ਦਿਨ ਵੱਧ ਰਿਹਾ ਹੈ। ਉਹਨਾਂ ਕਿਹਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਇੰਡਸਟਰੀ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ। ਉਹਨਾਂ ਮੰਗ ਕੀਤੀ ਕਿ ਬਿਜਲੀ ਦਰਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ।