ਮੰਤਰੀ ਪੰਜਾਬ ਭਗਵੰਤ ਮਾਨ ਨੂੰ ਲੱਭਿਆ ਜਾਵੇ ਪੰਜਾਬ ਦੇ ਕੋਨ-ਕੋਨੇ ਵਿੱਚੋ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਨਾਅਰੇ ਬੁਲੰਦ ਕਰਦੇ ਹੋਏ : ਗੁਰਵਿੰਦਰ ਸਿੰਘ ਤਰਨਤਾਰਨ

ਤਰਨਤਾਰਨ,(ਗੀਤਾ ਸਨਿਆਲ): ਕੰਪਿਊਟਰ ਅਧਿਆਪਕਾਂ ਦੀਆ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਕੋਨ-ਕੋਨੇ ਵਿੱਚੋ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਨਾਅਰੇ ਬੁਲੰਦ ਕਰਦੇ ਹੋਏ ਲੱਭਿਆ ਜਾਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਨੇ ਕੀਤਾ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਅਤੇ ਸੁੂਬਾ ਕਮੇਟੀ ਦੇ ਲਏ ਫੈਸਲੇ ਅਨੁਸਾਰ 15 ਜਨਵਰੀ ਤੋਂ ਲੈ ਕੇ 19 ਜਨਵਰੀ ਤੱਕ ਪੰਜਾਬ ਨੂੰ 4 ਜੋਨਾਂ ਵਿੱਚ ਵੰਡ ਕੇ ਕੰਪਿੳਟਰ ਅਧਿਆਪਕ ਮੁੱਖ ਮੰਤਰੀ ਭਾਲ ਯਾਤਰਾ ਰਾਹੀ 90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਨੂੰ ਇਨਸਾਫ ਦਿਵਾਉਣ , 6500 ਦੇ ਲੱਗਭਗ ਸਰਕਾਰੀ ਸਕੂਲਾਂ ਵਿੱਚ 18 ਸਾਲ ਤੋਂ ਸੇਵਾ ਨਿਭਾ ਰਹੇਕੰਪਿਊਟਰ ਅਧਿਆਪਕਾਂ ਦੀਆ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਕੋਨ-ਕੋਨੇੇ ਵਿੱਚੋ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਨਾਅਰੇ ਬੁਲੰਦ ਕਰਦੇ ਹੋਏ ਲੱਭਿਆ ਜਾਵੇਗਾ। ਮੁੱਖ ਮੰਤਰੀ ਭਾਲ ਯਾਤਰਾ ਦਾ ਆਰੰਭ ਜੋਨ 1 ਅੰਮ੍ਰਿਤਸਰ, ਜੋਨ 2 ਬਠਿੰਡਾ, ਜੋਨ 3  ਪਠਾਨਕੋਟ, ਜੋਨ 4 ਮੁਕਤਸਰ ਤੋਂ ਹੋਵੇਗਾ  ਇਹ ਮੁੱਖ ਮੰਤਰੀ ਭਾਲ ਯਾਤਰਾ ਪੰਜਾਬ ਦੇ ਵੱਖ-ਵੱਖ ਜਿਿਲ੍ਹਆ ਤੋਂ ਹੁੰਦੇ ਹੋਏ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨ ਉਪਰੰਤ ਸਮਾਪਤ ਕੀਤੀ ਜਾਵੇਗੀ ।ਜਿਕਰਯੋਗ ਹੈ ਕਿ 40 ਤੋਂ ਵਧ ਮੀਟਿੰਗਾਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ, ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ,  ਸਬ-ਕਮੇਟੀ ਪੰਜਾਬ ਸਰਕਾਰ ਅਤੇ ਵਿੱਤ ਅਤੇ ਸਿੱਖਿਆ ਵਿਭਾਗ ਦੇ ਆਲਾ ਅਫਸਰਾਂ ਨਾਲ ਹੋ ਚੁੱਕੀਆਂ ਹਨ ਜਿਨ੍ਹਾਂ ਵਿੱਚ ਕੰਪਿਊਟਰ ਅਧਿਆਪਕਾਂ ਦੇ ਮਸਲਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ।ਪੰਜ-ਸੱਤ ਵਾਰ ਮੁੱਖ ਮੰਤਰੀ ਪੰਜਾਬ ਜੱਥੇਬੰਦੀ ਨੂੰ ਮੀਟਿੰਗ ਸਮਾਂ ਦਿੱਤਾ ਗਿਆ ਪਰ ਜੱਥੇਬੰਦੀ ਨਾਲ ਅੱਜ ਤੱਕ ਮੁੱਖ ਮੰਤਰੀ ਸਾਹਿਬ ਨੇ ਕੋਈ ਮੀਟਿੰਗ ਨਹੀਂ ਕੀਤੀ ਗਈ ਹੈ।ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਹ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ । ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅਨੇਕਾਂ ਵਾਰ ਅਖਵਾਰਾਂ, ਸੋਸ਼ਲ ਮੀਡੀਆਂ  ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ – ਵੱਖ ਮੰਚਾਂ ਰਾਹੀ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਣ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਪਹਿਲਾ ਲਾਗੂ ਕਰਨ ਦਾ ਐਲਾਨ ਕਈ ਵਾਰ ਕਰ ਚੁੱਕਾ ਹੈ ਪਰ ਇਹ ਵਾਅਦਾ ਦੋ ਸਾਲ ਬੀਤ ਜਾਣ ਉਪਰੰਤ ਅੱਜ ਤੱਕ ਵਫਾ ਨਹੀਂ ਹੋਇਆ ।ਜੱਥੇਬੰਦੀ ਨੇ ਸਪੱਸਟ ਕੀਤਾ ਕਿ ਕੰਪਿਊਟਰ ਅਧਿਆਪਕਾਂ ਦੀ ਭਰਤੀ  2005 ਤੋਂ ਸ਼ੋਸਣ ਅੱਜ ਜਾਰੀ ਹੈ ।ਜਿਕਰਯੋਗ ਹੈ ਕਿ ਕੰਪਿਊਟਰ ਅਧਿਆਪਕਾਂ ਦੀ ਭਰਤੀ ਤੋਂ ਬਆਦ ਜਿੰਨੀਆਂ ਵੀ ਨਿਯੁਕਤੀਆਂ ਪੰਜਾਬ ਦੇ ਸਕੂਲਾਂ ਵਿੱਚ ਹੋਈਆਂ ਹਨ ਉਹ ਸਾਰੇ ਮੁਲਾਜਮ ਜਿਵੇ ਕਿ ਏ.ਸੀ.ਪੀ, ਮੈਡੀਕਲ ਸਹੁਲਤਾਂ, ਆਈ.ਆਰ., 6ਵਾਂ ਤਨਖਾਹ ਕਮਿਸ਼ਨ, ਅਤੇ ਹੋਰਸਾਰੇ ਲਾਭ ਪ੍ਰਾਪਤ ਕਰ ਰਹੇ ਹਨ। ਪਰ ਕੰਪਿਊਟਰ ਅਧਿਆਪਕਾਂ  ਨੂੰ ਹਮੇਸ਼ਾਂ ਅੱਖੋ ਪਰੋਖੇ ਕੀਤ ਜਾ ਰਿਹਾ ਹੈ। ਇਸ ਮੌਕੇ ਤੇ ਜੱਥੇਬੰਦੀ ਦੇ ਆਗੂ ਹਰਜੀਤ ਸਿੰਘ ਸੀਨੀ ਮੀਤ ਪ੍ਰਧਾਨ,ਏਕਮਉਕਾਰ ਸਿੰਘ ਮੀਤ ਪਧਾਨ , ਨਰਦੀਪ ਸ਼ਰਮਾਂ ਮੀਤ ਪਧਾਨ  , ਸਿਕੰਦਰ ਸਿੰਘ ਮੀਤ ਪਧਾਨ , ਅਨਿਲ ਐਰੀ ਮੀਤ ਪ੍ਰਧਾਨ , ਪਰਮਵੀਰ ਸਿੰਘ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਜਨਰਲ ਸਕੱਤਰ, ਪਰਮਿੰਦਰ ਸਿੰਘ ਘੁਮਾਣ ਜਨਰਲ ਸਕੱਤਰ, ਅਮਰਦੀਪ ਸਿੰਘ ਕਾਨੂੰਨੀ ਸਲਾਹਕਾਰ,ਹਰਜੀਤ ਸਿੰਘ ਬਰਕੰਦੀ ਵਿੱਤ ਸਕੱਤਰ , ਪਰਮਜੀਤ ਸਿੰਘ ਸੰਧੂ ਵਿੱਤ ਸਕੱਤਰ  ,ਹਰਮਿੰਦਰ ਸਿੰਘ ਸੰਧੂ ਪ੍ਰੈਸ ਸਕੱਤਰ , ਹਰਜਿੰਦਰ ਮਹਿਸਮ ਪੁਰ ਪ੍ਰੈਸ ਸਕੱਤਰ , ਰਾਜਵਿੰਦਰ ਲਾਖਾ , ਹਰਭਗਵਾਨ ਸਿੰਘ ਸਟੇਜ ਸਕੱਤਰ, ਜੁਇੰਟ ਸਕੱਤਰ ਗੁਰਦੀਪ ਸਿੰਘ ਬੈਂਸ, ਗੁਰਪ੍ਰੀਤ ਸਿੰਘ ਟੌਹੜਾ ਪ੍ਰਮੁੱਖ ਸਲਾਹਕਾਰ,ਰਾਖੀ ਮੰਨਨ ਸਟੇਟ ਕਮੇਟੀ ਮੈਂਬਰ ਰਾਜਵੰਤ ਕੌਰ, ਅਮਰਜੀਤ ਸਿੰਘ ਸਟੇਟ ਕਮੇਟੀ ਮੈਬਰ ,ਗੁਰਪਿੰਦਰ ਸਿੰਘ ਗੁਰਦਾਸਪੁਰ, ਜਗਦੀਸ਼ ਸ਼ਰਮਾ ਸੰਗਰੂਰ,ਹਨੀ ਪਟਿਆਲਾ  ,ਗਗਨਦੀਪ ਸਿੰਘ ਅਮ੍ਰਿਤਸਰ, ਰਮਨ ਕੁਮਾਰ ਜਲੰਧਰ , , ਹਰਜਿੰਦਰ ਸਿੰਘ ਨਵਾਂ ਸਹਿਰ, ਅਮਨਦੀਪ ਸਿੰਘ ਪਠਾਨਕੋਟ , ਹਰਰਾਏ ਕੁਮਾਰ ਲੁਧਿਆਣਾ ,ਕੁਨਾਲ ਕਪੂਰ ਮਲੇਰਕੋਟਲਾ ,ਦਵਿੰਦਰ ਸਿੰਘ ਫਿਰੋਜ ਪੁਰ , ਰਵਿੰਦਰ ਸਿੰਘ ਹੁਧਿਆਰ ਪੁਰ,ਰਾਕੇਸ਼ ਸਿੰਘ ਖਾਲਸਾ ਮੋਗਾ ,ਸੱਤਪ੍ਰਤਾਪ ਸਿੰਘ ਮਾਨਸਾ, ਪਰਦੀਪ ਬੈਰੀ ਅਤੇ ਪਰਦੀਪ ਕੁਮਾਰ ਬਰਨਾਲਾ ਰਮਨ ਕੁਮਾਰ ਕਪੂਰਥਲਾ, ਸੀਤਲ ਸਿੰਘ ਤਰਨਤਾਰਨ, ਸੱਤਿਆ ਸਰੂਪ ਫਾਜਲਿਕਾ, ਈਸ਼ਰ ਸਿੰਘ ਬਠਿੰਡਾ  ਨੇ ਕੰਪਿਊਟਰ ਅਧਿਆਪਕਾਂ ਨੂੰ ਵੱਧ-ਚੜ ਕੇ ਰੈਲੀ ਵਿੱਚ ਸਮੂਲੀਅਤ ਕਰਨ ਲਈ ਪ੍ਰੁੇਰਿਤ ਕੀਤਾ  ਅਤੇ ਸਰਕਾਰ ਨੂੰ ਚੇਤਵਨੀ ਵੀ ਦਿੱਤੀ ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀ ਕਰਦੀ ਤਾਂ ਸਮੂਹ ਕੰਪਿਊਟਰ ਅਧਿਆਪਕਾਂ  ਦਾ ਰੋਸ ਝੱਲਣ ਲਈ ਤਿਆਰ ਰਹੇ ਜਿਸ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।