ਫਗਵਾੜਾ,(ਸ਼ਿਵ ਕੋੜਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵਲੋਂ ਅਰੰਭੀ ਯੋਜਨਾ ‘ਪੰਜਾਬ ਸਰਕਾਰ, ਆਪ ਦੇ ਦੁਆਰ’ ਅਧੀਨ ਵਿਧਾਨਸਭਾ ਹਲਕਾ ਫਗਵਾੜਾ ਦੇ ਪਿੰਡ ਸੰਗਤਪੁਰ, ਬੇਗਮਪੁਰ, ਲੱਖਪੁਰ ਤੇ ਮਲਕਪੁਰ ਦੇ ਲੋਕਾਂ ਦੀ ਸੁਵਿਧਾ ਲਈ ਅੱਜ ਲਗਾਏ ਕੈਂਪਾਂ ਦਾ ਜਾਇਜਾ ਲੈਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਇਹਨਾਂ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਕੈਂਪਾਂ ‘ਚ ਚਲ ਰਹੇ ਕੰਮ ਪ੍ਰਤੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸੂਬਾ ਸਰਕਾਰ ਦੀ ਇਸ ਮੁਹਿਮ ਨੂੰ ਆਮ ਲੋਕਾਂ ਲਈ ਬਹੁਤ ਲਾਹੇਵੰਦ ਦੱਸਿਆ ਅਤੇ ਕਿਹਾ ਕਿ ਜਿਹਨਾਂ ਕੰਮਾਂ ਲਈ ਪਿੰਡ ਵਾਸੀਆਂ ਨੂੰ ਸ਼ਹਿਰ ਆ ਕੇ ਆਪਣਾ ਕੀਮਤੀ ਸਮਾਂ ਜਾਇਆ ਕਰਨਾ ਪੈਂਦਾ ਸੀ, ਉਹ ਕੰਮ ਹੁਣ ਇਸ ਯੋਜਨਾ ਨਾਲ ਘਰ ਬੈਠੇ ਹੀ ਸੰਭਵ ਹੋ ਰਹੇ ਹਨ। ਅਜਿਹਾ ਉਪਰਾਲਾ ਪਹਿਲਾਂ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ। ਇਸ ਦੌਰਾਨ ਉਹਨਾਂ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੋਜਾਨਾ ਚਾਰ ਪਿੰਡਾਂ ਨੂੰ ਇਸ ਯੋਜਨਾ ਤਹਿਤ ਕਵਰ ਕੀਤਾ ਜਾ ਰਿਹਾ ਹੈ। ਕੈਂਪ ਦੌਰਾਨ ਜਨਮ ਸਰਟੀਫਿਕੇਟ, ਮੌਤ ਦਾ ਸਰਟੀਫਿਕੇਟ ਬਣਾਉਣਾ ਜਾਂ ਸੋਧ ਕਰਵਾਉਣਾ, ਜਾਤੀ ਸਰਟੀਫਿਕੇਟ, ਪੈਨਸ਼ਨ ਸਕੀਮ ਦਾ ਲਾਭ, ਵਿਆਹ ਦੀ ਰਜਿਸਟ੍ਰੇਸ਼ਨ, ਅਪੰਗਤਾ ਸਰਟੀਫਿਕੇਟ, ਫਰਦ ਆਦਿ ਸਮੇਤ 44 ਤਰ੍ਹਾਂ ਦੀਆਂ ਸਹੂਲਤਾਂ ਦਾ ਲਾਭ ਉਠਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਹੈਲਪਲਾਈਨ ਨੰਬਰ 1076 ’ਤੇ ਫੋਨ ਕਰਕੇ ਵੀ ਘਰ ਬੈਠੇ ਸਹੂਲਤਾਂ ਦਾ ਲਾਭ ਲਿਆ ਜਾ ਸਕਦਾ ਹੈ। ਇਸ ਦੌਰਾਨ ਹਰਦੀਪ ਸਿੰਘ ਸਰਪੰਚ ਸੰਗਤਪੁਰ, ਬੀਬੀ ਕਸ਼ਮੀਰ ਕੌਰ ਸਰਪੰਚ ਬੇਗਮਪੁਰ, ਨਿਰਮਲਜੀਤ ਸਰਪੰਚ ਲੱਖਪੁਰ ਅਤੇ ਸੁਖਵਿੰਦਰ ਸਿੰਘ ਸਰਪੰਚ ਮਲਕਪੁਰ ਤੋਂ ਇਲਾਵਾ ਸੀਨੀਅਰ ਆਪ ਆਗੂ ਹਰਮੇਸ਼ ਪਾਠਕ, ਬਲਾਕ ਪ੍ਰਧਾਨ ਬਲਵੀਰ ਠਾਕੁਰ, ਬਲਾਕ ਪ੍ਰਧਾਨ ਰਾਜਾ ਕੌਲਸਰ, ਵਿੱਕੀ ਸੰਗਤਪੁਰ,